19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸ਼ਹੀਦ ਖਾਲੜਾ ਦੀ ਯਾਦਗਾਰ ਬਣਾਉਣ ਲਈ ਜ਼ਮੀਨ ਦੀ ਕਾਰਵਾਈ ਆਰੰਭ ਕਰਨ ਦੀ ਮੰਗ

ਫ਼ਰੀਦਕੋਟ, 18 ਅਗਸਤ (ਜਸਵੰਤ ਸਿੰਘ ਪੁਰਬਾ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਯਾਦਗਾਰ ਬਣਾਉਣ ਲਈ ਆਪਣੇ ਐਮ. ਪੀ.

ਅਜੀਤ ਡੈਸਕ 19-08-2026
ਫ਼ਰੀਦਕੋਟ, 18 ਅਗਸਤ (ਜਸਵੰਤ ਸਿੰਘ ਪੁਰਬਾ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਯਾਦਗਾਰ ਬਣਾਉਣ ਲਈ ਆਪਣੇ ਐਮ.ਪੀ. ਲੈਂਡ ਫ਼ੰਡ ਵਿਚੋਂ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਹਰੀਕੇ ਪਤਨ ਵਿਖੇ ਸ਼ਹੀਦ ਦੀ ਢੁੱਕਵੀਂ ਯਾਦਗਾਰ ਬਣਾਉਣ ਲਈ ਸਰਕਾਰੀ ਦੀ ਜ਼ਮੀਨ ਦੀ ਮੰਗ ਕੀਤੀ ਸੀ। ਮੁੱਖ ਮੰਤਰੀ ਦਫ਼ਤਰ ਵਲੋਂ ਸੰਸਦ ਮੈਂਬਰ ਦੀ ਬੇਨਤੀ ’ਤੇ ਪੰਜਾਬ ਦੇ ਸੱਭਿਆਚਾਰ ਮਾਮਲੇ ਵਿਭਾਗ ਨੂੰ ਇਸ ਬੇਨਤੀ ਦਾ ਹਵਾਲਾ ਦਿੰਦਿਆਂ ਪੱਤਰ ਲਿਖ ਕੇ ਇਸ ਵੱਲ ਕਿਹਾ ਗਿਆ ਹੈ ਕਿ ਇਸ ਜ਼ਮੀਨ ਸੰਬੰਧੀ ਢੁੱਕਵੀਂ ਕਾਰਵਾਈ ਕੀਤੀ ਜਾਵੇ। ਸਰਬਜੀਤ ਸਿੰਘ ਖਾਲਸਾ ਦੇ ਨਿੱਜੀ ਸਲਾਹਕਾਰ ਦਲੇਰ ਸਿੰਘ ਡੋਡ ਨੇ ਦੱਸਿਆ ਕਿ ਸਰਬਜੀਤ ਸਿੰਘ ਖਾਲਸਾ ਨੇ ਸ਼ਹੀਦ ਖਾਲੜਾ ਦੀ ਯਾਦਗਾਰ ਬਣਾਉਣ ਲਈ ਸ਼ਿਫ਼ਾਰਸੀ ਪੱਤਰ ਪੰਜਾਬ ਸਰਕਾਰ ਨੂੰ ਭੇਜਿਆ ਸੀ, ਕਿ ਸ਼ਹੀਦ ਖਾਲੜਾ ਦੀ ਯਾਦ ’ਚ ਮਿਊਜ਼ੀਅਮ ਹਾਲ ਬਣਾਉਣ ਲਈ ਹਰੀਕੇ ਪਤਨ ਵਿਖੇ ਜ਼ਮੀਨ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਹ ਆਪਣੇ ਅਖਤਿਆਰੀ ਫ਼ੰਡ ਵਿਚੋਂ ਐਲਾਨੀ ਹੋਈ ਰਾਸ਼ੀ ਉਸ ਉੱਪਰ ਖ਼ਰਚ ਕਰ ਸਕਣ।
ਪਿਛਲੀ ਖ਼ਬਰ ਐਨ.ਪੀ.ਕੇ. ਖਾਦ ਦੀ ਕੀਮਤ ’ਚ 1100 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ, 2250 ਦਾ ਕੀਤਾ ਗੱਟਾ ਅਗਲੀ ਖ਼ਬਰ ਧੱਕੇ ਨਾਲ ਨਹੀਂ ਥੋਪਿਆ ਜਾਣਾ ਚਾਹੀਦਾ ਵੰਦੇ ਮਾਤਰਮ-ਇਮਾਨ ਸਿੰਘ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।