‘ ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਬਠਿੰਡਾ ਤੋਂ ਹੋਵੇਗੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ 5 ਸਤੰਬਰ ਨੂੰ ਕਰਨਗੇ ਉਦਘਾਟਨ
ਬਠਿੰਡਾ, 18 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਸ਼ੁਰੂਆਤ ਇਸ ਵਾਰ ਬਠਿੰਡਾ ਤੋਂ ਹੋਵੇਗੀ, ਜਿਨ੍ਹਾਂ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 5 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਬਠਿੰਡਾ ਵਿਖੇ ਕੀਤਾ ਜਾਵੇਗਾ। ਇਸ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ।
ਅਜੀਤ ਡੈਸਕ
19-08-2026