19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਖਨੌਰੀ ਬਾਰਡਰ ’ਤੇ ਅੱਜ ਬੈਰੀਕੇਡਾਂ ਕੋਲ ਨੰਗੇ ਧੜ ਪ੍ਰਦਰਸ਼ਨ ਕਰਨਗੇ 51 ਕਿਸਾਨ 20 ਅਗਸਤ ਨੂੰ ਦੇਸ਼ ਭਰ ’ਚ ਕੇਂਦਰ ਸਰਕਾਰ ਦੇ ਪੁਤਲੇ ਫੂਕਣ ਦਾ ਸੱਦਾ

ਖਨੌਰੀ, 18 ਅਗਸਤ (ਬਲਵਿੰਦਰ ਸਿੰਘ ਥਿੰਦ)-ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਦੀ ਅਗਵਾਈ ਹੇਠ ਖਨੌਰੀ ਬਾਰਡਰ ਤੋਂ ਸ਼ਹੀਦ ਸ਼ੁਭਕਰਨ ਸਿੰਘ ਦੇ ਸ਼ਹੀਦੀ ਸਥਾਨ ਦੀ ਮਿੱਟੀ ਲੈ ਕੇ ਦਿੱਲੀ ਦੇ ਜੰਤਰ-ਮੰਤਰ ਵੱਲ ਪੈਦਲ ਰਵਾਨਾ ਹੋਏ 51 ਮੈਂਬਰੀ ਕਿਸਾਨਾਂ ਦੇ ਜਥੇ ਨੂੰ ਹਰਿਆਣਾ ਦੀ ਭਾਜਪਾ ਸਰਕਾਰ ਵਲੋਂ ਬੈਰੀਕੇਡਿੰਗ ਕਰਕੇ ਰੋਕੇ ਜਾਣ ਦੇ ਵਿਰੋਧ ਵਿਚ ਕਿਸਾਨਾਂ ਨੇ 19 ਅਗਸਤ ਨੂੰ ਵੱਖਰੇ ਢੰਗ ਨਾਲ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਨੁਸਾਰ ਸ਼ੁਭਕਰਨ ਸਿੰਘ ਦੀ ਸ਼ਹਾਦਤ ਵਾਲੀ ਥਾਂ ਤੋਂ ਦਿੱਲੀ ਦੇ ਯੰਤਰ ਮੰਤਰ ਤੱਕ ਮਿੱਟੀ ਲੈ ਕੇ ਜਾਣ ਵਾਲੇ 51 ਪੈਦਲ ਯਾਤਰੀ ਹਰਿਆਣਾ ਸਰਕਾਰ ਵਲੋਂ ਲਗਾਏ ਗਏ ਬੈਰੀਕੇਡਾਂ ਕੋਲ ਨੰਗੇ ਧੜ ਪਹੁੰਚ ਕੇ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਜ਼ਾਹਰ ਕਰਨਗੇ।

ਅਜੀਤ ਡੈਸਕ 19-08-2026
ਖਨੌਰੀ, 18 ਅਗਸਤ (ਬਲਵਿੰਦਰ ਸਿੰਘ ਥਿੰਦ)-ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਦੀ ਅਗਵਾਈ ਹੇਠ ਖਨੌਰੀ ਬਾਰਡਰ ਤੋਂ ਸ਼ਹੀਦ ਸ਼ੁਭਕਰਨ ਸਿੰਘ ਦੇ ਸ਼ਹੀਦੀ ਸਥਾਨ ਦੀ ਮਿੱਟੀ ਲੈ ਕੇ ਦਿੱਲੀ ਦੇ ਜੰਤਰ-ਮੰਤਰ ਵੱਲ ਪੈਦਲ ਰਵਾਨਾ ਹੋਏ 51 ਮੈਂਬਰੀ ਕਿਸਾਨਾਂ ਦੇ ਜਥੇ ਨੂੰ ਹਰਿਆਣਾ ਦੀ ਭਾਜਪਾ ਸਰਕਾਰ ਵਲੋਂ ਬੈਰੀਕੇਡਿੰਗ ਕਰਕੇ ਰੋਕੇ ਜਾਣ ਦੇ ਵਿਰੋਧ ਵਿਚ ਕਿਸਾਨਾਂ ਨੇ 19 ਅਗਸਤ ਨੂੰ ਵੱਖਰੇ ਢੰਗ ਨਾਲ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਨੁਸਾਰ ਸ਼ੁਭਕਰਨ ਸਿੰਘ ਦੀ ਸ਼ਹਾਦਤ ਵਾਲੀ ਥਾਂ ਤੋਂ ਦਿੱਲੀ ਦੇ ਯੰਤਰ ਮੰਤਰ ਤੱਕ ਮਿੱਟੀ ਲੈ ਕੇ ਜਾਣ ਵਾਲੇ 51 ਪੈਦਲ ਯਾਤਰੀ ਹਰਿਆਣਾ ਸਰਕਾਰ ਵਲੋਂ ਲਗਾਏ ਗਏ ਬੈਰੀਕੇਡਾਂ ਕੋਲ ਨੰਗੇ ਧੜ ਪਹੁੰਚ ਕੇ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਜ਼ਾਹਰ ਕਰਨਗੇ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਖਨੌਰੀ ਬਾਰਡਰ ਤੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਦੇਸ਼ ਦੇ ਸੰਵਿਧਾਨ ਵਲੋਂ ਨਾਗਰਿਕਾਂ ਨੂੰ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ ਪਰ ਕੇਂਦਰ ਅਤੇ ਹਰਿਆਣਾ ਦੀ ਭਾਜਪਾ ਸਰਕਾਰ ਵਲੋਂ ਕਿਸਾਨਾਂ-ਮਜ਼ਦੂਰਾਂ ਦੇ ਇਸ ਅਧਿਕਾਰ ਨੂੰ ਕਥਿਤ ਤੌਰ ’ਤੇ ਕੁਚਲਿਆ ਜਾ ਰਿਹਾ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ 20 ਅਗਸਤ ਨੂੰ ਕੇਂਦਰ ਸਰਕਾਰ ਵਲੋਂ ਕਿਸਾਨਾਂ ਨਾਲ ਕੀਤੀ ਜਾ ਰਹੀ ਕਥਿਤ ਧੱਕੇਸ਼ਾਹੀ ਦੇ ਵਿਰੋਧ ਵਿਚ ਦੇਸ਼ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਉਨ੍ਹਾਂ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਇਨ੍ਹਾਂ ਰੋਸ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਅਤੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਲਈ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਪਿਛਲੀ ਖ਼ਬਰ ਝੋਨੇ ਦੀ ਫ਼ਸਲ ’ਤੇ ਪੱਤਾ ਲਪੇਟ ਸੁੰਡੀ ਦਾ ਜ਼ਬਰਦਸਤ ਹਮਲਾ * ਕਿਸਾਨ ਕਰ ਰਹੇ ਮਹਿੰਗੀਆਂ ਦਵਾਈਆਂ ਦਾ ਸਪਰੇਅ * ਮੌਸਮ ਕਾਰ... ਅਗਲੀ ਖ਼ਬਰ ਸੰਤ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 83ਵੀਂ ਬਰਸੀ ਸੰਬੰਧੀ ਮੀਟਿੰਗ 25 ਅਗਸਤ ਤੋਂ 29 ਅਗਸਤ ਤੱਕ ਹੋਣਗੇ ਸਮਾਗਮ, ਨਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।