19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਨਿਹੰਗ ਸਿੰਘ ਦੇ ਬਾਣੇ ’ਚ ਨੌਜਵਾਨ ਵਲੋਂ ਹੋਮਗਾਰਡ ਦੀ ਕੁੱਟਮਾਰ

ਚੰਡੀਗੜ੍ਹ, 18 ਅਗਸਤ (ਕਪਿਲ ਵਧਵਾ)-ਮਟੌਰ ਬਾਰਡਰ ’ਤੇ ਨਿਹੰਗ ਸਿੰਘ ਦੇ ਬਾਣੇ ਵਿਚ ਇਕ ਨੌਜਵਾਨ ਵਲੋਂ ਚੰਡੀਗੜ੍ਹ ਪੁਲਿਸ ਦੇ ਹੋਮਗਾਰਡ ਜਵਾਨ ਦੀ ਕੁੱਟਮਾਰ ਕਰਨ ਦਾ ਵੀਡੀਓ ਸਾਹਮਣੇ ਆਉਣ ਮਗਰੋਂ ਚੰਡੀਗੜ੍ਹ ਪੁਲਿਸ ਨੇ ਜਾਂਚ ਉਪਰੰਤ ਐੱਫ. ਆਈ.

ਵੀਡੀਓ ਵਿਚ ਚੰਡੀਗੜ੍ਹ ਪੁਲਿਸ ਦੇ ਹੋਮਗਾਰਡ ਨੂੰ ਰੋਕ ਕੇ ਕੁੱਟਮਾਰ ਕਰਦੇ ਹੋਇਆ ਨਿਹੰਗ ਸਿੰਘ । 19-08-2026
ਚੰਡੀਗੜ੍ਹ, 18 ਅਗਸਤ (ਕਪਿਲ ਵਧਵਾ)-ਮਟੌਰ ਬਾਰਡਰ ’ਤੇ ਨਿਹੰਗ ਸਿੰਘ ਦੇ ਬਾਣੇ ਵਿਚ ਇਕ ਨੌਜਵਾਨ ਵਲੋਂ ਚੰਡੀਗੜ੍ਹ ਪੁਲਿਸ ਦੇ ਹੋਮਗਾਰਡ ਜਵਾਨ ਦੀ ਕੁੱਟਮਾਰ ਕਰਨ ਦਾ ਵੀਡੀਓ ਸਾਹਮਣੇ ਆਉਣ ਮਗਰੋਂ ਚੰਡੀਗੜ੍ਹ ਪੁਲਿਸ ਨੇ ਜਾਂਚ ਉਪਰੰਤ ਐੱਫ. ਆਈ. ਆਰ. ਦਰਜ ਕਰ ਲਈ ਹੈ। ਪੀੜਤ ਹੋਮਗਾਰਡ ਦੀ ਪਛਾਣ ਰਵਿੰਦਰ ਵਜੋਂ ਹੋਈ ਹੈ, ਜੋ ਆਪਣੀ ਭੈਣ ਨੂੰ ਮਿਲ ਕੇ ਮੋਟਰਸਾਈਕਲ ’ਤੇ ਚੰਡੀਗੜ੍ਹ ਵਾਪਸ ਡਿਊਟੀ ਕਰਨ ਲਈ ਜਾ ਰਿਹਾ ਸੀ। 15 ਅਗਸਤ ਦੀ ਸਵੇਰ ਮਟੌਰ ਬਾਰਡਰ ’ਤੇ ਕੌਮੀ ਇਨਸਾਫ਼ ਮੋਰਚੇ ਦੇ ਪ੍ਰਦਰਸ਼ਨਕਾਰੀਆਂ ਨੂੰ ਚੰਡੀਗੜ੍ਹ ਵਿਚ ਦਾਖ਼ਲ ਹੋਣ ਤੋਂ ਰੋਕਣ ਲਈ ਪੁਲਿਸ ਵਲੋਂ ਬੈਰੀਕੇਡਿੰਗ ਕੀਤੀ ਗਈ ਸੀ। ਇਸ ਦੌਰਾਨ ਇਕੱਲੇ ਆ ਰਹੇ ਰਵਿੰਦਰ ਨੂੰ ਰੋਕ ਕੇ ਨਿਹੰਗ ਸਿੰਘ ਨੇ ਉਸ ਦੀ ਵਰਦੀ ’ਤੇ ਲੱਗੀ ਲੈਨਯਾਰਡ ਫੜ ਕੇ ਖਿੱਚਿਆ ਅਤੇ ਥੱਪੜ ਮਾਰੇ। ਵੀਡੀਓ ਵਿਚ ਹੋਮਗਾਰਡ ਹੱਥ ਜੋੜ ਕੇ ਆਪਣਾ ਬਚਾਅ ਕਰਦਾ ਦਿਖਾਈ ਦੇ ਰਿਹਾ ਹੈ। ਨਿਹੰਗ ਸਿੰਘ ਵਲੋਂ ਜਵਾਨ ’ਤੇ ਸ਼ਰਾਬ ਪੀਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਦੋਸ਼ ਲਗਾਉਂਦਿਆਂ ਗਾਲੀ-ਗਲੋਚ ਵੀ ਕੀਤੀ ਗਈ। ਹਾਲਾਂਕਿ, ਪੁਲਿਸ ਜਾਂਚ ਵਿਚ ਹੋਮਗਾਰਡ ਦੇ ਸ਼ਰਾਬੀ ਹੋਣ ਦੀ ਪੁਸ਼ਟੀ ਨਹੀਂ ਹੋਈ। ਐੱਸ. ਡੀ. ਪੀ. ਓ. ਧੀਰਜ ਕੁਮਾਰ ਨੇ ਦੱਸਿਆ ਕਿ ਪੀੜਤ ਦੇ ਬਿਆਨਾਂ ਦ ੇ ਆਧਾਰ ’ਤੇ ਬੀ.ਐਨ.ਐਸ. ਦੀ ਧਾਰਾ 126, 132 ਸਮੇਤ ਹੋਰਨਾਂ ਧਾਰਾਵਾਂ ਤਹਿਤ ਥਾਣਾ ਸੈਕਟਰ-36 ਵਿਖੇ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਪੁਲਿਸ ਵਲੋਂ ਮੁਲਜ਼ਮ ਨਿਹੰਗ ਸਿੰਘ ਅਤੇ ਉਸਦੇ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਨਜ਼ਦੀਕੀ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਵੀ ਹਾਸਲ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਸਮੂਹਿਕ ਜਬਰ ਜਨਾਹ ਦੀ ਸ਼ਿਕਾਰ 13 ਸਾਲਾ ਲੜਕੀ ਦੇ ਗਰਭਪਾਤ ਦੀ ਅਦਾਲਤ ਨੇ ਦਿੱਤੀ ਮਨਜ਼ੂਰੀ ਅਗਲੀ ਖ਼ਬਰ ਝੋਨੇ ਦੀ ਫ਼ਸਲ ’ਤੇ ਪੱਤਾ ਲਪੇਟ ਸੁੰਡੀ ਦਾ ਜ਼ਬਰਦਸਤ ਹਮਲਾ * ਕਿਸਾਨ ਕਰ ਰਹੇ ਮਹਿੰਗੀਆਂ ਦਵਾਈਆਂ ਦਾ ਸਪਰੇਅ * ਮੌਸਮ ਕਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।