19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸ਼ਾਂਤਮਈ ਪ੍ਰਦਸ਼ਨਕਾਰੀਆਂ ’ਤੇ ਪੁਲਿਸ ਦੀਆਂ ਵਧੀਕੀਆਂ ਮਨੁੱਖੀ ਅਧਿਕਾਰਾਂ ਦਾ ਘਾਣ-ਜਸਟਿਸ ਰਣਜੀਤ ਸਿੰਘ

ਚੰਡੀਗੜ੍ਹ, 18 ਅਗਸਤ (ਮਾਰਕੰਡਾ)-ਬੰਦੀ ਸਿੰਘਾਂ ਦੀ ਰਿਹਾਈ ਲਈ ਪਿਛਲੇ ਕਈ ਸਾਲਾਂ ਤੋਂ ਸ਼ਾਂਤਮਈ ਸੰਘਰਸ਼ ਕਰ ਰਹੇ ਕੌਮੀ ਇਨਸਾਫ ਮੋਰਚੇ ਦੇ ਪ੍ਰਦਰਸ਼ਨਕਾਰੀਆਂ ਉਤੇ ਚੰਡੀਗੜ੍ਹ ਪੁਲਿਸ ਵਲੋਂ ਲਾਠੀਚਾਰਜ ਅਤੇ ਅੱਥਰੂ ਗੈਸ ਦੀ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਚੇਅਰਮੈਨ ਜਸਟਿਸ ਰਣਜੀਤ ਸਿੰਘ ਵਲੋਂ ਸਖ਼ਤ ਨਿੰਦਾ ਕਰਿਦਆਂ ਕਿਹਾ ਕਿ ਸ਼ਾਂਤਮਈ ਰੋਸ-ਮੁਜ਼ਹਰਾ ਲੋਕਤੰਤਰਿਕ ਅਧਿਕਾਰ ਹੈ, ਜਿਸ ਨੂੰ ਪੁਲਿਸ ਤਾਕਤ ਨਾਲ ਦਬਾਉਣਾ ਮਨੁੱਖੀ ਅਧਿਕਾਰਾਂ ਦੀ ਗੰਭੀਰ ਉਲੰਘਣਾ ਹੈ। ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਸੈਕਟਰ 28 ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨਾਲ ਸੰਬੰਧਿਤ ਮਸਲੇ ਰਾਜਨੀਤਿਕ ਹਨ, ਇਸ ਕਰਕੇ ਸਰਕਾਰਾਂ ਨੂੰ ਕਾਨੂੰਨ, ਇਨਸਾਫ ਅਤੇ ਮਨੁੱਖੀ ਅਧਿਕਾਰਾਂ ਦੇ ਸਿਧਾਂਤਾਂ ਅਨੁਸਾਰ ਹੀ ਉਨ੍ਹਾਂ ਦੇ ਫੈਸਲੇ ਕਰਨੇ ਚਾਹੀਦੇ ਹਨ।

ਅਜੀਤ ਡੈਸਕ 19-08-2026
ਚੰਡੀਗੜ੍ਹ, 18 ਅਗਸਤ (ਮਾਰਕੰਡਾ)-ਬੰਦੀ ਸਿੰਘਾਂ ਦੀ ਰਿਹਾਈ ਲਈ ਪਿਛਲੇ ਕਈ ਸਾਲਾਂ ਤੋਂ ਸ਼ਾਂਤਮਈ ਸੰਘਰਸ਼ ਕਰ ਰਹੇ ਕੌਮੀ ਇਨਸਾਫ ਮੋਰਚੇ ਦੇ ਪ੍ਰਦਰਸ਼ਨਕਾਰੀਆਂ ਉਤੇ ਚੰਡੀਗੜ੍ਹ ਪੁਲਿਸ ਵਲੋਂ ਲਾਠੀਚਾਰਜ ਅਤੇ ਅੱਥਰੂ ਗੈਸ ਦੀ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਚੇਅਰਮੈਨ ਜਸਟਿਸ ਰਣਜੀਤ ਸਿੰਘ ਵਲੋਂ ਸਖ਼ਤ ਨਿੰਦਾ ਕਰਿਦਆਂ ਕਿਹਾ ਕਿ ਸ਼ਾਂਤਮਈ ਰੋਸ-ਮੁਜ਼ਹਰਾ ਲੋਕਤੰਤਰਿਕ ਅਧਿਕਾਰ ਹੈ, ਜਿਸ ਨੂੰ ਪੁਲਿਸ ਤਾਕਤ ਨਾਲ ਦਬਾਉਣਾ ਮਨੁੱਖੀ ਅਧਿਕਾਰਾਂ ਦੀ ਗੰਭੀਰ ਉਲੰਘਣਾ ਹੈ।ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਸੈਕਟਰ 28 ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨਾਲ ਸੰਬੰਧਿਤ ਮਸਲੇ ਰਾਜਨੀਤਿਕ ਹਨ, ਇਸ ਕਰਕੇ ਸਰਕਾਰਾਂ ਨੂੰ ਕਾਨੂੰਨ, ਇਨਸਾਫ ਅਤੇ ਮਨੁੱਖੀ ਅਧਿਕਾਰਾਂ ਦੇ ਸਿਧਾਂਤਾਂ ਅਨੁਸਾਰ ਹੀ ਉਨ੍ਹਾਂ ਦੇ ਫੈਸਲੇ ਕਰਨੇ ਚਾਹੀਦੇ ਹਨ। ਜਸਟਿਸ ਰਣਜੀਤ ਸਿੰਘ ਨੇ ਕਿਹਾ ਕਿ ਰਾਜਨੀਤਕ ਲੀਡਰਾਂ ਵਲੋਂ ਵਿਰੋਧੀ ਆਵਾਜ਼ਾਂ ਨੂੰ ‘ਦਿਮਾਗੀ ਨਕਸਲੀ’ ਵਰਗੀ ਸ਼ਬਦਾਵਲੀ ਵਰਤਣਾ ਚਿੰਤਾ ਦਾ ਵਿਸ਼ਾ ਹੈ। ਇਸ ਮੌਕੇ ਡਾ. ਪਿਆਰਾ ਲਾਲ ਗਰਗ, ਡਾ. ਖੁਸ਼ਹਾਲ ਸਿੰਘ, ਕੈਪਟਨ ਗੁਰਦੀਪ ਸਿੰਘ ਘੁੰਮਣ, ਸੀਨੀਅਰ ਪੱਤਰਕਾਰ ਜਸਪਾਲ ਸਿੰਘ ਸਿੱਧੂ, ਰਾਜਵਿੰਦਰ ਸਿੰਘ ਰਾਹੀ ਅਤੇ ਜੈ ਦੇਵ ਸਿੰਘ ਆਦਿ ਸ਼ਾਮਿਲ ਸਨ।
ਪਿਛਲੀ ਖ਼ਬਰ ਵਿੱਤ ਵਿਭਾਗ ਵਲੋਂ ਮਹਿੰਗਾਈ ਭੱਤੇ ਸੰਬੰਧੀ ਪ੍ਰਵਾਨਗੀ ਲੈਣ ਦੇ ਆਦੇਸ਼ ਅਗਲੀ ਖ਼ਬਰ ਮੁਲਾਜ਼ਮਾਂ ਦਾ ਡੀ.ਏ. ਰੋਕਣਾ ਸਰਕਾਰ ਨੂੰ ਪਵੇਗਾ ਮਹਿੰਗਾ-ਕੇਵਲ ਸਿੰਘ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।