20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਜਾਂਚ ਲਈ ਹਸਪਤਾਲ ਲਿਆਂਦਾ ਗੁਰਦੇ ਦੀ ਪੱਥਰੀ ਦੀ ਸਮੱਸਿਆ ਤੋਂ ਪੀੜਤ ਹੈ ਮਹਿਰੋਂ

ਬਠਿੰਡਾ, 19 ਅਗਸਤ (ਸੱਤਪਾਲ ਸਿੰਘ ਸਿਵੀਆਂ)-ਸੋਸ਼ਲ ਮੀਡੀਆ ਇੰਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਭਾਬੀ ਹੱਤਿਆ ਮਾਮਲੇ ਦੇ ਮੁੱਖ ਸਾਜ਼ਿਸ਼ਘਾੜੇ ਵਜੋਂ ਨਾਮਜ਼ਦ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਕੇਂਦਰੀ ਜੇਲ੍ਹ ਬਠਿੰਡਾ ਵਿਚ ਅਚਾਨਕ ਸਿਹਤ ਵਿਗੜ ਗਈ। ਉਸ ਨੂੰ ਪੇਟ ਵਿਚ ਤੇਜ਼ ਦਰਦ ਹੋਣ ਦੀ ਸ਼ਿਕਾਇਤ ਤੋਂ ਬਾਅਦ ਇਲਾਜ ਲਈ ਬਠਿੰਡਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਵਲੋਂ ਉਸ ਦੀ ਜਾਂਚ ਕੀਤੀ ਗਈ।

ਅਜੀਤ ਡੈਸਕ 20-08-2026
ਬਠਿੰਡਾ, 19 ਅਗਸਤ (ਸੱਤਪਾਲ ਸਿੰਘ ਸਿਵੀਆਂ)-ਸੋਸ਼ਲ ਮੀਡੀਆ ਇੰਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਭਾਬੀ ਹੱਤਿਆ ਮਾਮਲੇ ਦੇ ਮੁੱਖ ਸਾਜ਼ਿਸ਼ਘਾੜੇ ਵਜੋਂ ਨਾਮਜ਼ਦ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਕੇਂਦਰੀ ਜੇਲ੍ਹ ਬਠਿੰਡਾ ਵਿਚ ਅਚਾਨਕ ਸਿਹਤ ਵਿਗੜ ਗਈ। ਉਸ ਨੂੰ ਪੇਟ ਵਿਚ ਤੇਜ਼ ਦਰਦ ਹੋਣ ਦੀ ਸ਼ਿਕਾਇਤ ਤੋਂ ਬਾਅਦ ਇਲਾਜ ਲਈ ਬਠਿੰਡਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਵਲੋਂ ਉਸ ਦੀ ਜਾਂਚ ਕੀਤੀ ਗਈ। ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਵਕੀਲ ਮਨਪ੍ਰੀਤ ਸਿੰਘ ਬਰਾੜ ਨੇ ਦੱਸਿਆ ਕਿ ਮਹਿਰੋਂ ਨੂੰ ਗੁਰਦੇ ਦੀ ਪੱਥਰੀ ਦੀ ਸਮੱਸਿਆ ਹੈ, ਜਿਸ ਕਾਰਨ ਉਸ ਦੇ ਪੇਟ ਵਿਚ ਅਚਾਨਕ ਤੇਜ਼ ਦਰਦ ਉਠਿਆ। ਡਾਕਟਰਾਂ ਵਲੋਂ ਉਸ ਦਾ ਅਲਟਰਾਸਾਊਂਡ ਵੀ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਮਹਿਰੋਂ ਦੇ ਗੁਰਦੇ ਵਿਚ ਪਹਿਲਾਂ ਵੀ ਦੋ ਪੱਥਰੀਆਂ ਸਨ, ਜਿਨ੍ਹਾਂ ਦਾ ਕਰੀਬ ਡੇਢ ਸਾਲ ਪਹਿਲਾਂ ਅਪ੍ਰੇਸ਼ਨ ਹੋ ਚੁੱਕਾ ਹੈ ਪਰ ਹੁਣ ਮੁੜ ਉਨ੍ਹਾਂ ਨੂੰ ਪੱਥਰੀ ਦੀ ਸ਼ਿਕਾਇਤ ਸਾਹਮਣੇ ਆਈ ਹੈ। ਡਾਕਟਰਾਂ ਦੀ ਟੀਮ ਵਲੋਂ ਉਸ ਦੀ ਸਿਹਤ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਲੋੜੀਂਦੇ ਟੈਸਟ ਕਰਵਾਏ ਜਾ ਰਹੇ ਹਨ। ਡਾਕਟਰ ਉਸ ਦੀ ਅਗਲੇਰੀ ਜਾਂਚ ਕਰਕੇ ਇਲਾਜ ਸੰਬੰਧੀ ਫ਼ੈਸਲਾ ਲੈ ਰਹੇ ਹਨ। ਅੰਮ੍ਰਿਤਪਾਲ ਸਿੰਘ ਮਹਿਰੋਂ ਕਮਲ ਭਾਬੀ ਦੀ ਹੱਤਿਆ ਮਾਮਲੇ ਵਿਚ ਇਸ ਸਮੇਂ ਕੇਂਦਰੀ ਜੇਲ੍ਹ ਬਠਿੰਡਾ ਵਿਚ ਬੰਦ ਹੈ। ਉਸ ਦੀ ਸਿਹਤ ਵਿਗੜਨ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਪ੍ਰਬੰਧਾਂ ਹੇਠ ਉਸ ਨੂੰ ਹਸਪਤਾਲ ਲਿਆਂਦਾ ਗਿਆ।
ਪਿਛਲੀ ਖ਼ਬਰ ਸੀਵਰੇਜ ਬੋਰਡ ਦੇ ਆਊਟਸੋਰਸ ਮੁਲਾਜ਼ਮ 1 ਸਤੰਬਰ ਨੂੰ ਬੈਂਸ ਦੇ ਘਰ ਸਾਹਮਣੇ ਪਰਿਵਾਰਾਂ ਸਮੇਤ ਦੇਣਗੇ ਧਰਨਾ ਅਗਲੀ ਖ਼ਬਰ ਜ਼ਬਰ ਜਨਾਹ ਤੋਂ ਪੀੜਤ ਤਿੰਨ ਲੜਕੀਆਂ ਇਨਸਾਫ਼ ਨਾ ਮਿਲਣ ਕਾਰਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਾਣੀ ਦੀ ਟੈਂਕੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।