ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 9 ਨਵੇਂ ਵਧੀਕ ਜੱਜ 55 ਜੱਜਾਂ ਦੇ ਸਹਾਰੇ ਚੱਲ ਰਹੀ ਹਾਈ ਕੋਰਟ, 85 ਅਸਾਮੀਆਂ ਮਨਜ਼ੂਰ, 4.23 ਲੱਖ ਤੋਂ ਵੱਧ ਕੇਸ ਬਕਾਇਆ
ਚੰਡੀਗੜ੍ਹ, 20 ਅਗਸਤ (ਸੰਦੀਪ ਕੁਮਾਰ ਮਾਹਨਾ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਜੱਜਾਂ ਦੀ ਘਾਟ ਦਰਮਿਆਨ ਕੇਂਦਰ ਸਰਕਾਰ ਨੇ 9 ਵਕੀਲਾਂ ਨੂੰ ਵਧੀਕ ਜੱਜ ਵਜੋਂ ਨਿਯੁਕਤ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਨਿਯੁਕਤ ਕੀਤੇ ਗਏ 9 ਵਧੀਕ ਜੱਜਾਂ ਵਿਚ ਹਰਿਆਣਾ ਦੇ ਐਡਵੋਕੇਟ ਜਨਰਲ ਪ੍ਰਵੀਣੇਂਦਰ ਸਿੰਘ ਚੌਹਾਨ ਵੀ ਸ਼ਾਮਿਲ ਹਨ।
ਅਜੀਤ ਡੈਸਕ
21-08-2026