22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਨਗਰ ਕੌਂਸਲਾਂ, ਨਗਰ ਪੰਚਾਇਤਾਂ ਲਈ ਜੀ. ਐਸ. ਟੀ. ਦੀ ਰਕਮ ਦੁੱਗਣੀ ਕੀਤੀ ਜਾਵੇ-ਵਾਲੀਆ

ਜਲੰਧਰ, 21 ਅਗਸਤ (ਸ਼ਿਵ)-ਪੰਜਾਬ ਮਿਉਂਸਪਲ ਵਰਕਰਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਵਾਲੀਆਂ ਬੁਢਲਾਡਾ, ਨਾਇਬ ਸਿੰਘ ਜੈਤੋ, ਸਤਿਨਾਮ ਅਹਿਮਦਗੜ੍ਹ, ਸੁਰਿੰਦਰ ਟੋਨਾ ਅੰਮ੍ਰਿਤਸਰ ਨੇ ਪੰਜਾਬ ਸਰਕਾਰ ਵਲੋਂ ਸਥਾਨਕ ਸਰਕਾਰਾਂ ਵਿਭਾਗ ਦੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਚ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਠੇਕੇ ਅਤੇ ਪੱਕੇ ਕਰਨ ਦੀ ਯੂਨੀਅਨਾਂ ਦੀਆਂ ਮੰਗਾਂ ਨੂੰ ਮੰਨਦੇ ਹੋਏ ਪੰਜਾਬ ਸਰਕਾਰ ਨੇ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ ਅਤੇ ਕਈ ਜਗ੍ਹਾ ਮੁਲਾਜ਼ਮ ਨਗਰ ਕੌਂਸਲਾਂ, ਨਗਰ ਪੰਚਾਇਤਾਂ ਵਲੋਂ ਮਤੇ ਪਾਉਣ ਤੋਂ ਬਾਅਦ ਮੁਲਾਜ਼ਮਾਂ ਪੱਕੇ ਅਤੇ ਠੇਕੇ ’ਤੇ ਹੋ ਰਹੇ ਹਨ। ਇਨ੍ਹਾਂ ਮੁਲਾਜ਼ਮਾਂ ਦੇ ਪੱਕੇ ਹੋਣ ਨਾਲ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦੁਗਣੀਆਂ ਹੋ ਜਾਣਗੀਆਂ।

ਅਜੀਤ ਡੈਸਕ 22-08-2026
ਜਲੰਧਰ, 21 ਅਗਸਤ (ਸ਼ਿਵ)-ਪੰਜਾਬ ਮਿਉਂਸਪਲ ਵਰਕਰਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਵਾਲੀਆਂ ਬੁਢਲਾਡਾ, ਨਾਇਬ ਸਿੰਘ ਜੈਤੋ, ਸਤਿਨਾਮ ਅਹਿਮਦਗੜ੍ਹ, ਸੁਰਿੰਦਰ ਟੋਨਾ ਅੰਮ੍ਰਿਤਸਰ ਨੇ ਪੰਜਾਬ ਸਰਕਾਰ ਵਲੋਂ ਸਥਾਨਕ ਸਰਕਾਰਾਂ ਵਿਭਾਗ ਦੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਚ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਠੇਕੇ ਅਤੇ ਪੱਕੇ ਕਰਨ ਦੀ ਯੂਨੀਅਨਾਂ ਦੀਆਂ ਮੰਗਾਂ ਨੂੰ ਮੰਨਦੇ ਹੋਏ ਪੰਜਾਬ ਸਰਕਾਰ ਨੇ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ ਅਤੇ ਕਈ ਜਗ੍ਹਾ ਮੁਲਾਜ਼ਮ ਨਗਰ ਕੌਂਸਲਾਂ, ਨਗਰ ਪੰਚਾਇਤਾਂ ਵਲੋਂ ਮਤੇ ਪਾਉਣ ਤੋਂ ਬਾਅਦ ਮੁਲਾਜ਼ਮਾਂ ਪੱਕੇ ਅਤੇ ਠੇਕੇ ’ਤੇ ਹੋ ਰਹੇ ਹਨ। ਇਨ੍ਹਾਂ ਮੁਲਾਜ਼ਮਾਂ ਦੇ ਪੱਕੇ ਹੋਣ ਨਾਲ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦੁਗਣੀਆਂ ਹੋ ਜਾਣਗੀਆਂ। ਇਸ ਨਾਲ ਨਗਰ ਨਿਗਮਾਂ, ਕੌਂਸਲਾਂ ਤੇ ਨਗਰ ਪੰਚਾਇਤਾਂ ਨੂੰ ਦੁੱਗਣੇ ਖ਼ਰਚੇ ਦੀ ਲੋੜ ਪਵੇਗੀ ਅਤੇ ਇਹ ਖਰਚਾ ਜੀ. ਐੱਸ. ਟੀ. ਦੀ ਰਾਸ਼ੀ 11 ਫ਼ੀਸਦੀ ਜੋ ਸਥਾਨਕ ਸਰਕਾਰਾਂ ਵਿਭਾਗ ਤੋਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਲਈ ਆਉਂਦੀ ਹੈ, ਇਸ ਰਾਸ਼ੀ ਨੂੰ ਦੁੱਗਣੀ 22 ਫ਼ੀਸਦੀ ਭੇਜ ਕੇ ਹੀ ਪੂਰਾ ਹੋ ਸਕਦਾ ਹੈ। ਗੁਰਪ੍ਰੀਤ ਸਿੰਘ ਵਾਲੀਆ ਨੇ ਪੰਜਾਬ ਸਰਕਾਰ ਤੋਂ ਅਪੀਲ ਕੀਤੀ ਕਿ ਕਿ ਜੀ.ਐੱਸ.ਟੀ. ਦੀ ਰਾਸ਼ੀ ਦੁੱਗਣੀ ਭੇਜਣ ਦਾ ਪ੍ਰਬੰਧ ਕੀਤਾ ਜਾਵੇ।
ਪਿਛਲੀ ਖ਼ਬਰ ਸਿੱਖਿਆ ਵਿਭਾਗ ਪੰਜਾਬ ਨੇ ਨਾਨ-ਟੀਚਿੰਗ ਕਾਡਰ ਤੇ ਪ੍ਰਾਇਮਰੀ ਸਕੂਲ ਕਾਡਰ ਤੋਂ ਮਾਸਟਰ ਕਾਡਰ ਦੀਆਂ ਪਦਉੱਨਤੀਆਂ ਸੰਬੰਧੀ ਕੇਸ... ਅਗਲੀ ਖ਼ਬਰ ‘ ਆਪ’ ਵਲੋਂ ਸੰਗਠਨ ਇੰਚਾਰਜ ਤੇ ਬਲਾਕ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।