23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਹੁਸ਼ਿਆਰਪੁਰ ਸਬਜ਼ੀ ਮੰਡੀ ’ਚ ਚੱਲੀਆਂ ਗੋਲੀਆਂ-1 ਦੀ ਮੌਤ-2 ਜ਼ਖ਼ਮੀ ਮ੍ਰਿਤਕ ਕੁਝ ਦਿਨ ਪਹਿਲਾਂ ਹੀ ਜੇਲ੍ਹ ’ਚੋਂ ਜ਼ਮਾਨਤ ’ਤੇ ਆਇਆ ਸੀ ਬਾਹਰ

ਹੁਸ਼ਿਆਰਪੁਰ, 22 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਦੀ ਮੁੱਖ ਸਬਜ਼ੀ ਮੰਡੀ ਰਹੀਮਪੁਰ ’ਚ ਬਾਅਦ ਦੁਪਹਿਰ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਅਣਪਛਾਤੇ ਕਾਰ ਸਵਾਰ ਨੌਜਵਾਨਾਂ ਨੇ ਪਹਿਲਾਂ ਤੋਂ ਹੀ ਮੰਡੀ ’ਚ ਸਥਿਤ ਇਕ ਢਾਬੇ ਦੇ ਬਾਹਰ ਖੜ੍ਹੇ ਕੁਝ ਨੌਜਵਾਨਾਂ ’ਤੇ ਮਾਰ ਦੇਣ ਦੀ ਨੀਅਤ ਨਾਲ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਕਰੀਬ ਦੋ ਦਰਜ਼ਨ ਗੋਲੀਆਂ ਚਲਾਈਆਂ।

ਮਨਪ੍ਰੀਤ ਸਿੰਘ ਦੀ ਪੁਰਾਣੀ ਤਸਵੀਰ। 23-08-2026
ਹੁਸ਼ਿਆਰਪੁਰ, 22 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਦੀ ਮੁੱਖ ਸਬਜ਼ੀ ਮੰਡੀ ਰਹੀਮਪੁਰ ’ਚ ਬਾਅਦ ਦੁਪਹਿਰ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਅਣਪਛਾਤੇ ਕਾਰ ਸਵਾਰ ਨੌਜਵਾਨਾਂ ਨੇ ਪਹਿਲਾਂ ਤੋਂ ਹੀ ਮੰਡੀ ’ਚ ਸਥਿਤ ਇਕ ਢਾਬੇ ਦੇ ਬਾਹਰ ਖੜ੍ਹੇ ਕੁਝ ਨੌਜਵਾਨਾਂ ’ਤੇ ਮਾਰ ਦੇਣ ਦੀ ਨੀਅਤ ਨਾਲ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਕਰੀਬ ਦੋ ਦਰਜ਼ਨ ਗੋਲੀਆਂ ਚਲਾਈਆਂ। ਇਸ ਖ਼ੂਨੀ ਵਾਰਦਾਤ ’ਚ ਇਕ ਨੌਜਵਾਨ ਮਨਪ੍ਰੀਤ ਸਿੰਘ ਦੀ ਗੋਲੀਆਂ ਲੱਗਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਮਨਪ੍ਰੀਤ ਸਿੰਘ, ਜੋ ਕਿ ਜ਼ਿਲ੍ਹੇ ਦੇ ਪਿੰਡ ਸੈਦੋ ਪੱਟੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ ਅਤੇ ਉਹ ਕੁਝ ਸਮਾਂ ਪਹਿਲਾਂ ਹੀ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ’ਚੋਂ ਜ਼ਮਾਨਤ ‘ਤੇ ਬਾਹਰ ਆਇਆ ਸੀ। ਇਸ ਗੋਲੀਬਾਰੀ ਦੌਰਾਨ ਉਸ ਦੇ ਦੋ ਹੋਰ ਸਾਥੀ ਵੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਹੁਸ਼ਿਆਰਪੁਰ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਐਸ.ਪੀ. ਸਿਟੀ ਕੁਲਭੂਸ਼ਨ ਸ਼ਰਮਾ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਗਏ ਅਤੇ ਉਨ੍ਹਾਂ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵਲੋਂ ਇਲਾਕੇ ’ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਡੀ.ਐਸ.ਪੀ. ਕੁਲਭੂਸ਼ਨ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਸਾਰੇ ਪਹਿਲੂਆਂ ਸੰਬੰਧੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਵੱਖ-ਵੱਖ ਤਕਨੀਕਾਂ ਅਪਣਾਈਆਂ ਜਾ ਰਹੀਆਂ ਹਨ ਤਾਂ ਜੋ ਕਥਿਤ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾ ਸਕੇ। ਸੋਸ਼ਲ ਮੀਡੀਆ ’ਤੇ ਹੱਤਿਆ ਦੀ ਲਈ ਜ਼ਿੰਮੇਵਾਰੀ ਮਨਪ੍ਰੀਤ ਸਿੰਘ ਦੀ ਹੱਤਿਆ ਤੋਂ ਕੁਝ ਘੰਟੇ ਬਾਅਦ ਇੰਸਟਾਗ੍ਰਾਮ ਅਕਾਉਂਟ ’ਤੇ ਬਿੱਲਾਂ ਟਾਂਡਾ ਦੀ ਇਕ ਪੋਸਟ ਸਾਹਮਣੇ ਆਈ, ਜਿਸ ’ਚ ਉਸ ਨੇ ਹੱਤਿਆ ਦੀ ਜ਼ਿੰਮੇਵਾਰੀ ਲੈਂਦੇ ਹੋਏ ਪੁਰਾਣੇ ਰੰਜਿਸ਼ ਨਾਲ ਜੁੜੇ ਗੰਭੀਰ ਦੋਸ਼ ਲਗਾਏ ਹਨ। ਪੋਸਟ ’ਚ ਟਿੰਡਰ ਘੜਿਆਲੀਆ, ਬੀਰੂ ਭੱਠੇ, ਪਾਲਾ, ਸੋਨੂੰ ਰੋਡਮਜਾਰੀਆ ਅਤੇ ਟਾਈਗਰ ਨਾਵਾਂ ਦਾ ਵੀ ਜ਼ਿਕਰ ਕਰਦੇ ਹੋਏ ਘਟਨਾ ਦੀ ਜ਼ਿੰਮੇਵਾਰੀ ਲੈਂਦਿਆਂ ਦੋਸ਼ ਲਗਾਇਆ ਗਿਆ ਹੈ ਕਿ ਮਨਪ੍ਰੀਤ ਸਿੰਘ ਉਨ੍ਹਾਂ ਦੇ ਸਾਥੀ ਬਿੱਲਾ ਦੀ ਹੋਈ ਹੱਤਿਆ ’ਚ ਸ਼ਾਮਿਲ ਸੀ। ਪੋਸਟ ’ਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਉਕਤ ਵਾਰਦਾਤ ਨੂੰ ਦੀਪਾ ਨਾਂਅ ਦੇ ਵਿਅਕਤੀ ਤੋਂ ਮਨਪ੍ਰੀਤ ਸਿੰਘ ਵਲੋਂ ਉਸ ਸਮੇਂ ਅੰਜਾਮ ਦੁਆਇਆ ਗਿਆ ਸੀ, ਜਦੋਂ ਉਹ ਲੁਧਿਆਣਾ ਜੇਲ੍ਹ ’ਚ ਬੰਦ ਸੀ।
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਤੇ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ਤੇ ਵਿਦਿਅਕ ਅਦਾਰਿਆਂ ’ਚ 29 ਨੂੰ ਹੋਣਗੇ ਅਰਦਾਸ... ਅਗਲੀ ਖ਼ਬਰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅੱਜ ਹੋਵੇਗੀ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਦੂਜੇ ਪੜਾਅ ਦੀ ਆਰੰਭਤਾ-ਜਥੇਦਾਰ ਗੜਗੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।