24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਪੇਂਡੂ ਆਵਾਸ ਯੋਜਨਾ ਤਹਿਤ 36,792 ਘਰਾਂ ਲਈ ਵਿੱਤੀ ਸਹਾਇਤਾ ਮਨਜ਼ੂਰ-ਸੌਂਦ

ਚੰਡੀਗੜ੍ਹ, 23 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ ਕਿ ਕੱਚੇ ਘਰਾਂ ਅਤੇ ਹੋਰ ਤੰਗੀਆਂ-ਤੁਰਸ਼ੀਆਂ ਵਿਚ ਰਹਿ ਰਹੇ ਸੂਬੇ ਦੇ ਪਰਿਵਾਰਾਂ ਨੂੰ ਸਰਕਾਰ ਵਲੋਂ ਲਾਗੂ ਕੀਤੀਆਂ ਜਾ ਰਹੀਆਂ ਰਿਹਾਇਸ਼ੀ ਯੋਜਨਾਵਾਂ ਦਾ ਲਾਭ ਮਿਲੇ। ਸੌਂਦ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ-ਗ੍ਰਾਮੀਣ ਤਹਿਤ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿਚ ਮਿਸਾਲੀ ਵਿਕਾਸ ਕੀਤਾ ਹੈ।

ਅਜੀਤ ਡੈਸਕ 24-08-2026
ਚੰਡੀਗੜ੍ਹ, 23 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ ਕਿ ਕੱਚੇ ਘਰਾਂ ਅਤੇ ਹੋਰ ਤੰਗੀਆਂ-ਤੁਰਸ਼ੀਆਂ ਵਿਚ ਰਹਿ ਰਹੇ ਸੂਬੇ ਦੇ ਪਰਿਵਾਰਾਂ ਨੂੰ ਸਰਕਾਰ ਵਲੋਂ ਲਾਗੂ ਕੀਤੀਆਂ ਜਾ ਰਹੀਆਂ ਰਿਹਾਇਸ਼ੀ ਯੋਜਨਾਵਾਂ ਦਾ ਲਾਭ ਮਿਲੇ।ਸੌਂਦ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ-ਗ੍ਰਾਮੀਣ ਤਹਿਤ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿਚ ਮਿਸਾਲੀ ਵਿਕਾਸ ਕੀਤਾ ਹੈ। ਸਾਲ 2024-25 ਤੋਂ ਲੈ ਕੇ ਹੁਣ ਤੱਕ ਪੰਜਾਬ ਵਿਚ ਕੁੱਲ 36,792 ਘਰਾਂ ਨੂੰ ਸਿੱਧੀ ਵਿੱਤੀ ਸਹਾਇਤਾ ਦੀ ਮਨਜ਼ੂਰੀ ਦਿੱਤੀ ਗਈ ਹੈ। ਇਨ੍ਹਾਂ ਵਿਚੋਂ 17,000 ਘਰਾਂ ਦੀ ਉਸਾਰੀ 478.45 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਨਾਲ ਪੂਰੀ ਵੀ ਹੋ ਚੁੱਕੀ ਹੈ ਅਤੇ ਬਾਕੀ 19792 ਘਰਾਂ ਦੀ ਉਸਾਰੀ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ।ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਨਿਯਮਤ ਰਿਹਾਇਸ਼ੀ ਸਹਾਇਤਾ ਤੋਂ ਇਲਾਵਾ ਪੰਜਾਬ ਵਿਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ 360 ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਵੀ ਮਨਜ਼ੂਰ ਕੀਤਾ ਗਿਆ ਹੈ। ਇਸ ਪੈਕੇਜ ਤਹਿਤ 30,000 ਨੁਕਸਾਨੇ ਗਏ ਘਰਾਂ ਦੀ ਮੁੜ-ਉਸਾਰੀ ਅਤੇ ਮੁਰੰਮਤ ਦਾ ਟੀਚਾ ਰੱਖਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਹੁਣ ਤੱਕ 28,020 ਘਰਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜਦੋਂਕਿ ਵਿੱਤੀ ਸਹਾਇਤਾ ਵਜੋਂ ਪਹਿਲੀ ਅਤੇ ਦੂਜੀ ਕਿਸ਼ਤ, ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਤਬਦੀਲ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਪਿੰਡ ਬਿੰਜੋਕੀ ਦੇ ਮਦਰੱਸੇ ’ਚੋਂ ਤੜਕੇ ਚਾਰ ਨਾਬਾਲਗ ਬੱਚੇ ਲਾਪਤਾ ਅਗਲੀ ਖ਼ਬਰ ਸੜਕ ਦੀ ਵੀਡੀਓ ਤੋਂ ਬਾਅਦ ਮੁਆਇਨਾ ਕਰਨ ਪਹੁੰਚੇ ਮੰਤਰੀ ਹਰਭਜਨ ਸਿੰਘ ਈ.ਟੀ.ਓ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।