25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਪੰਜਾਬ ਭਰ ਦੇ ਮੁਲਾਜ਼ਮਾਂ ਵਲੋਂ 27 ਅਗਸਤ ਨੂੰ ਸਮੂਹਿਕ ਛੁੱਟੀ ਦਾ ਐਲਾਨ ਸੱਤਪਾਲ ਸਿੰਘ ਸਿਵੀਆਂ

ਬਠਿੰਡਾ, 24 ਅਗਸਤ-ਕੌਮੀ ਇਨਸਾਫ਼ ਮੋਰਚੇ ਤੋਂ ਬਾਅਦ ਹੁਣ ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਆਪਣੀਆਂ ਭਖਦੀਆਂ ਮੰਗਾਂ ਨੂੰ ਲੈ ਕੇ 27 ਅਗਸਤ ਨੂੰ ਸਮੂਹਿਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ, ਜਿਸ ਨੂੰ ਲੈ ਕੇ ਜੰਗੀ ਪੱਧਰ ’ਤੇ ਲਾਮਬੰਦੀ ਕੀਤੀ ਜਾ ਰਹੀ ਹੈ। ਇਸ ਬੰਦ ਨੂੰ ਇਤਿਹਾਸਕ ਬਣਾਉਣ ਲਈ ਸੂਬੇ ਦੇ ਵੱਖ-ਵੱਖ ਮਹਿਕਮਿਆਂ ਦੇ ਮੁਲਾਜ਼ਮਾਂ ਵਲੋਂ ਲਗਾਤਾਰ ਸਮੂਹਿਕ ਛੁੱਟੀ ਆਪਣੇ-ਆਪਣੇ ਮਹਿਕਮੇ ਕੋਲ ਦਾਖਲ ਕੀਤੀ ਜਾ ਰਹੀ ਹੈ, ਜਿਸ ਦਾ ਅੰਕੜਾ 2 ਲੱਖ ਤੋਂ ਟੱਪ ਚੁੱਕਾ ਹੈ, ਜੋ ਆਉਣ ਵਾਲੇ ਦੋ ਦਿਨਾਂ ਅੰਦਰ 3 ਲੱਖ ਤੱਕ ਅੱਪੜ ਸਕਦਾ ਹੈ।

ਅਜੀਤ ਡੈਸਕ 25-08-2026
ਬਠਿੰਡਾ, 24 ਅਗਸਤ-ਕੌਮੀ ਇਨਸਾਫ਼ ਮੋਰਚੇ ਤੋਂ ਬਾਅਦ ਹੁਣ ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਆਪਣੀਆਂ ਭਖਦੀਆਂ ਮੰਗਾਂ ਨੂੰ ਲੈ ਕੇ 27 ਅਗਸਤ ਨੂੰ ਸਮੂਹਿਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ, ਜਿਸ ਨੂੰ ਲੈ ਕੇ ਜੰਗੀ ਪੱਧਰ ’ਤੇ ਲਾਮਬੰਦੀ ਕੀਤੀ ਜਾ ਰਹੀ ਹੈ। ਇਸ ਬੰਦ ਨੂੰ ਇਤਿਹਾਸਕ ਬਣਾਉਣ ਲਈ ਸੂਬੇ ਦੇ ਵੱਖ-ਵੱਖ ਮਹਿਕਮਿਆਂ ਦੇ ਮੁਲਾਜ਼ਮਾਂ ਵਲੋਂ ਲਗਾਤਾਰ ਸਮੂਹਿਕ ਛੁੱਟੀ ਆਪਣੇ-ਆਪਣੇ ਮਹਿਕਮੇ ਕੋਲ ਦਾਖਲ ਕੀਤੀ ਜਾ ਰਹੀ ਹੈ, ਜਿਸ ਦਾ ਅੰਕੜਾ 2 ਲੱਖ ਤੋਂ ਟੱਪ ਚੁੱਕਾ ਹੈ, ਜੋ ਆਉਣ ਵਾਲੇ ਦੋ ਦਿਨਾਂ ਅੰਦਰ 3 ਲੱਖ ਤੱਕ ਅੱਪੜ ਸਕਦਾ ਹੈ। ਇਹ ਪੰਜਾਬ ਅੰਦਰ ਹੋਣ ਵਾਲੀਆਂ ਹੜਤਾਲਾਂ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਵੇਗਾ ਕਿ ਪੰਜਾਬ ਦੇ ਹਰ ਮਹਿਕਮੇ ਦੇ ਦਫ਼ਤਰ ਨੂੰ 27 ਅਗਸਤ ਨੂੰ ‘ਜਿੰਦਰਾ’ ਲੱਗਿਆ ਹੋਇਆ ਦਿਖਾਈ ਹੋਵੇਗਾ। ਇਹ ਵੀ ਪਤਾ ਲੱਗਿਆ ਹੈ ਕਿ ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਉੱਚ-ਅਧਿਕਾਰੀਆਂ ਨਾਲ ਤਾਇਨਾਤ ਅਮਲਾ ਵੀ ਇਸ ਬੰਦ ਦਾ ਹਿੱਸਾ ਬਣਨ ਲਈ ਛੁੱਟੀ ਦਾਖਲ ਕਰ ਰਿਹਾ ਹੈ, ਜਿਸ ਕਾਰਨ ਪੰਜਾਬ ਦੀ ਕੈਬਨਿਟ ਅਤੇ ਅਫ਼ਸਰਸ਼ਾਹੀ 27 ਅਗਸਤ ਨੂੰ ਆਪਣੇ ਅਮਲੇ ਤੋਂ ਸੱਖਣੀ ਦਿਖਾਈ ਦੇ ਸਕਦੀ ਹੈ। ਇਸ ਲਾਮਬੰਦੀ ਵਿਚ ਸਭ ਤੋਂ ਵੱਧ ਜ਼ੋਰ ਪੰਜਾਬ ਦੇ ਅਧਿਆਪਕ ਲਗਾ ਰਹੇ ਹਨ, ਜਿੰਨ੍ਹਾਂ ਨੇ ਸਮੂਹਿਕ ਛੁੱਟੀ ਲੈਣ ਲਈ ਰਿਕਾਰਡਤੋੜ ਅਰਜ਼ੀਆਂ ਦਾਖਲ ਕੀਤੀਆਂ ਹਨ ਤੇ ਛੁੱਟੀ ਨਾ ਮਿਲਣ ’ਤੇ ਗੈਰ-ਹਾਜ਼ਰੀਆਂ ਭਰਨ ਦਾ ਮਨ ਬਣਾਇਆ ਹੋਇਆ ਹੈ। ‘ਪੰਜਾਬ ਸਕੇਲ,ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ’ ਦੇ ਕਨਵੀਨਰਾਂ ਵਿਕਰਮਦੇਵ ਸਿੰਘ, ਗੁਰਦੀਪ ਬਾਸੀ, ਕੁਲਦੀਪ ਸਿੰਘ, ਦੀਪਕ ਕੰਬੋਜ, ਅਤਿੰਦਰਪਾਲ ਸਿੰਘ, ਸੰਦੀਪ ਗਿੱਲ, ਸੁਰਿੰਦਰਪਾਲ ਸਿੰਘ ਅਤੇ ਬਲਿਹਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਮੁਲਾਜ਼ਮਾਂ/ਪੈਨਸ਼ਨਰਾਂ ਦੀ ਕੋਈ ਮੰਗ ਪੂਰੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਮੁੱਚੇ ਅਧਿਆਪਕ, ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਹੋਰਨਾਂ ਜਨਤਕ ਅਦਾਰਿਆਂ ਦੇ ਸਮੂਹ ਮੁਲਾਜ਼ਮ ਅਤੇ ਪੈਨਸ਼ਨਰ ਸਮੂਹਿਕ ਛੁੱਟੀ ਲੈ ਕੇ ਦਫ਼ਤਰ ਅਤੇ ਵਿੱਦਿਅਕ ਅਦਾਰੇ ਬੰਦ ਰੱਖਣਗੇ ਅਤੇ ਦਫ਼ਤਰਾਂ ਅਤੇ ਤਹਿਸੀਲ ਪੱਧਰ ਵਿਸ਼ਾਲ ਧਰਨੇ ਦਿੱਤੇ ਜਾਣਗੇ। ਉਨ੍ਹਾਂ ਚੇਤਾਵਨੀ ਦਿੰਦੇ ਕਿਹਾ ਕਿ ਜੇਕਰ 27 ਅਗਸਤ ਨੂੰ ਮੁੱਖ ਮੰਤਰੀ ਨਾਲ਼ ਤਾਲਮੇਲ ਕਮੇਟੀ ਦੀ ਤੈਅ ਮੀਟਿੰਗ ਵਿਚ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਨਿਕਲਦਾ ਤਾਂ ਮੁਲਾਜ਼ਮ ਸੰਘਰਸ਼ ਹੋਰ ਤਿੱਖੇ ਰੂਪ ਵਿਚ ਉੱਭਰੇਗਾ।
ਪਿਛਲੀ ਖ਼ਬਰ ਆਈ.ਈ.ਡੀ. ਤੇ ਪਿਸਤੌਲ ਸਣੇ ਗ੍ਰਿਫ਼ਤਾਰ ਤਿੰਨੋਂ ਨੌਜਵਾਨ 5 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਦੀ ਤਿਆਰੀ ਸੰਬੰਧੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।