25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਰਾਜਾ ਵੜਿੰਗ ਨੇ ਹਵਾਰਾ ਦੀ ਪੈਰੋਲ ਦਾ ਕੀਤਾ ਸਮਰਥਨ

ਲੁਧਿਆਣਾ, 24 ਅਗਸਤ (ਭੁਪਿੰਦਰ ਸਿੰਘ ਬੈਂਸ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦਿੱਤੇ ਜਾਣ ਦਾ ਸਮਰਥਨ ਕਰਦਿਆਂ ਕਿਹਾ ਕਿ ਸੰਵਿਧਾਨਕ ਅਤੇ ਕਾਨੂੰਨੀ ਤੌਰ ’ਤੇ ਆਪਣੀ ਸਜਾ ਪੂਰੀ ਕਰ ਚੁੱਕੇ ਹਰ ਵਿਅਕਤੀ ਨੂੰ ਪੈਰੋਲ ਸਮੇਤ ਬਣਦੇ ਹੱਕ ਮਿਲਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਾਨੂੰਨ ਸਾਰਿਆਂ ਲਈ ਇਕਸਾਰ ਹੋਣਾ ਚਾਹੀਦਾ ਹੈ।

ਲੁਧਿਆਣਾ ਵਿਖੇ ਗੱਲਬਾਤ ਕਰਦੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ, ਨਾਲ ਸੰਜੇ ਤਲਵਾੜ ਤੇ ਹੋਰ। ਤਸਵੀਰ-ਸੇਵਕ ਸਿੰਘ 25-08-2026
ਲੁਧਿਆਣਾ, 24 ਅਗਸਤ (ਭੁਪਿੰਦਰ ਸਿੰਘ ਬੈਂਸ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦਿੱਤੇ ਜਾਣ ਦਾ ਸਮਰਥਨ ਕਰਦਿਆਂ ਕਿਹਾ ਕਿ ਸੰਵਿਧਾਨਕ ਅਤੇ ਕਾਨੂੰਨੀ ਤੌਰ ’ਤੇ ਆਪਣੀ ਸਜਾ ਪੂਰੀ ਕਰ ਚੁੱਕੇ ਹਰ ਵਿਅਕਤੀ ਨੂੰ ਪੈਰੋਲ ਸਮੇਤ ਬਣਦੇ ਹੱਕ ਮਿਲਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਾਨੂੰਨ ਸਾਰਿਆਂ ਲਈ ਇਕਸਾਰ ਹੋਣਾ ਚਾਹੀਦਾ ਹੈ। ਰਾਜਾ ਵੜਿੰਗ ਲੁਧਿਆਣਾ ਦੇ ਤਿੰਨ ਨੰਬਰ ਡਵੀਜ਼ਨ ਚੌਕ ਨੇੜੇ ਸ਼ਹੀਦ ਰਾਧੇ ਸ਼ਾਮ ਮਲਹੋਤਰਾ ਦੀ 39ਵੀਂ ਬਰਸੀ ਮੌਕੇ ਕਰਵਾਏ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਐਲਾਨ ਕੀਤਾ ਕਿ ਲੁਧਿਆਣਾ ਵਿਚ ਕਾਂਗਰਸ ਪਾਰਟੀ ਦਾ ਜ਼ਿਲ੍ਹਾ ਦਫ਼ਤਰ ਵੀ ਜਲਦ ਸਥਾਪਤ ਕੀਤਾ ਜਾਵੇਗਾ। ਰਾਹੁਲ ਗਾਂਧੀ ਦੀ ਪੰਜਾਬ ਫੇਰੀ ਸਬੰਧੀ ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਜਲਦ ਹੀ ਵਿਸਥਾਰਤ ਪ੍ਰੋਗਰਾਮ ਤਿਆਰ ਕੀਤਾ ਜਾਵੇਗਾ।
ਪਿਛਲੀ ਖ਼ਬਰ ਪੰਜਾਬ ਅੰਦਰ ਭਾਜਪਾ ਦੀ ਸੁਨਾਮੀ ਨੂੰ ਨਹੀਂ ਰੋਕ ਸਕੇਗੀ ‘ ਆਪ ’ ਸਰਕਾਰ - ਤਰੁਣ ਚੁੱਘ ਅਗਲੀ ਖ਼ਬਰ ਮਾਮੂਲੀ ਬਹਿਸਬਾਜ਼ੀ ਬਾਅਦ ਬੱਸ ਕੰਡਕਟਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਸੀ.ਸੀ.ਟੀ.ਵੀ. ’ਚ ਕੈਦ ਹੋਈ ਘਟਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।