26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

1 ਸਤੰਬਰ ਤੋਂ ਲਗਾਏ ਜਾ ਰਹੇ ਧਰਨੇ ਲਈ ਸੈਕਟਰ 48-49 ਵਿਚਲੀ ਥਾਂ ਅਲਾਟ-ਰਾਜੇਵਾਲ

ਐੱਸ. ਏ.

ਅਜੀਤ ਡੈਸਕ 25-08-2026
ਐੱਸ. ਏ. ਐੱਸ. ਨਗਰ, 24 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸੰਯੁਕਤ ਕਿਸਾਨ ਮੋਰਚੇ ਦਾ ਵਫ਼ਦ ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਅਗਵਾਈ ਹੇਠ ਚੰਡੀਗੜ੍ਹ ਵਿਖੇ ਐੱਸ. ਕੇ. ਐੱਮ. ਵਲੋਂ 1 ਤੋਂ 7 ਸਤੰਬਰ ਤੱਕ ਲਗਾਏ ਜਾ ਰਹੇ ਧਰਨੇ ਸੰਬੰਧੀ ਚੰਡੀਗੜ੍ਹ ਵਿਚ ਥਾਂ ਦੇਣ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਦੀ ਐਸ. ਐਸ. ਪੀ. ਕੰਵਰਦੀਪ ਕੌਰ ਸਮੇਤ ਹੋਰਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲਿਆ। ਮੁਲਾਕਾਤ ਉਪਰੰਤ ਗੱਲਬਾਤ ਕਰਦਿਆਂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅੱਜ ਮੀਟਿੰਗ ਉਪਰੰਤ ਸੰਯੁਕਤ ਕਿਸਾਨ ਮੋਰਚੇ ਨੂੰ ਚੰਡੀਗੜ੍ਹ ਪ੍ਰਸ਼ਾਸਨ ਵਲੋਂ 1 ਤੋਂ 7 ਸਤੰਬਰ ਤੱਕ ਲਗਾਏ ਜਾ ਰਹੇ ਧਰਨੇ ਲਈ ਚੰਡੀਗੜ੍ਹ ਦੇ ਸੈਕਟਰ 48-49 ਵਿਚਲੀ ਥਾਂ ਅਲਾਟ ਕੀਤੀ ਗਈ ਹੈ ਅਤੇ ਸੰਬੰਧਿਤ ਥਾਂ ‘ਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ 1 ਸਤੰਬਰ ਨੂੰ ਸਵੇਰੇ 11 ਵਜੇ ਧਰਨਾ ਸ਼ੁਰੂ ਕਰਨਗੇ, ਜੋ ਕਿ 7 ਸਤੰਬਰ ਤੱਕ ਜਾਰੀ ਰਹੇਗਾ। ਵਫ਼ਦ ਵਿਚ ਬੂਟਾ ਸਿੰਘ ਬੁਰਜ ਗਿੱਲ, ਰਵਨੀਤ ਸਿੰਘ ਬਰਾੜ, ਪ੍ਰੇਮ ਸਿੰਘ ਭੰਗੂ, ਰਮਿੰਦਰ ਸਿੰਘ ਪਟਿਆਲਾ, ਬੂਟਾ ਸਿੰਘ ਸ਼ਾਦੀਪੁਰ, ਅੰਗਰੇਜ਼ ਸਿੰਘ ਅਤੇ ਜੰਗਵੀਰ ਸਿੰਘ ਚੌਹਾਨ ਆਦਿ ਸ਼ਾਮਿਲ ਸਨ।
ਪਿਛਲੀ ਖ਼ਬਰ ਪਾਕਿ ’ ਚ ਜਾਰੀ ਸਿਆਸੀ ਉਥਲ ਪੁੱਥਲ ਦੇ ਵਿਚਕਾਰ ਤਹਿਰਾਨ ਪਹੁੰਚੇ ਮੁਨੀਰ ਤੇ ਨਕਵੀ ਅਗਲੀ ਖ਼ਬਰ ਮਦਰੱਸੇ ’ਚੋਂ ਲਾਪਤਾ ਹੋਏ 4 ਬੱਚਿਆਂ ਨੂੰ 12 ਘੰਟਿਆਂ ’ਚ ਲੱਭ ਕੇ ਮਾਪਿਆਂ ਹਵਾਲੇ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।