ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ 29 ਨੂੰ ਹੋਣ ਵਾਲੇ ਅਰਦਾਸ ਸਮਾਗਮ ਸੰਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੀ ਇਕੱਤਰਤਾ
ਅੰਮ੍ਰਿਤਸਰ, 24 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ, ਬੰਦੀ ਸਿੰਘਾਂ ਦੀ ਰਿਹਾਈ ਲਈ 29 ਅਗਸਤ ਨੂੰ ਗੁਰਦੁਆਰਾ ਸਾਹਿਬਾਨ ਤੇ ਵਿਦਿਅਕ ਅਦਾਰਿਆਂ ਵਿਚ ਕੀਤੇ ਜਾ ਰਹੇ ਅਰਦਾਸ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਦੀ ਅੱਜ ਇਥੇ ਇਕੱਤਰਤਾ ਹੋਈ। ਇਸ ਮੌਕੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ 27 ਅਗਸਤ ਨੂੰ ਅਖੰਡ ਪਾਠ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 29 ਅਗਸਤ ਨੂੰ ਸਵੇਰੇ 10 ਵਜੇ ਪਾਏ ਜਾਣਗੇ।
ਅੰਮ੍ਰਿਤਸਰ, 24 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ, ਬੰਦੀ ਸਿੰਘਾਂ ਦੀ ਰਿਹਾਈ ਲਈ 29 ਅਗਸਤ ਨੂੰ ਗੁਰਦੁਆਰਾ ਸਾਹਿਬਾਨ ਤੇ ਵਿਦਿਅਕ ਅਦਾਰਿਆਂ ਵਿਚ ਕੀਤੇ ਜਾ ਰਹੇ ਅਰਦਾਸ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਦੀ ਅੱਜ ਇਥੇ ਇਕੱਤਰਤਾ ਹੋਈ। ਇਸ ਮੌਕੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ 27 ਅਗਸਤ ਨੂੰ ਅਖੰਡ ਪਾਠ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 29 ਅਗਸਤ ਨੂੰ ਸਵੇਰੇ 10 ਵਜੇ ਪਾਏ ਜਾਣਗੇ। ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਸਮੂਹ ਵਿੱਦਿਅਕ ਅਦਾਰਿਆਂ, ਸਕੂਲਾਂ ਅਤੇ ਕਾਲਜਾਂ ਵਿਚ ਵੀ 29 ਅਗਸਤ ਨੂੰ ਸਵੇਰੇ 10 ਵਜੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਨ ਉਪਰੰਤ ਸਮੂਹਿਕ ਅਰਦਾਸ ਕੀਤੀ ਜਾਵੇਗੀ। ਕਾਹਲਵਾਂ ਨੇ ਦੇਸ਼-ਵਿਦੇਸ਼ ਦੀਆਂ ਸਮੂਹ ਸਿੱਖ ਸੰਗਤਾਂ, ਸਿੱਖ ਜਥੇਬੰਦੀਆਂ ਅਤੇ ਧਾਰਮਿਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ 29 ਅਗਸਤ ਨੂੰ ਅਰਦਾਸ ਸਮਾਗਮ ਕਰਵਾਉਣ। ਇਸ ਮੌਕੇ ਓ.ਐੱਸ.ਡੀ. ਸਤਬੀਰ ਸਿੰਘ ਧਾਮੀ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ, ਮੀਤ ਸਕੱਤਰ ਗੁਰਨਾਮ ਸਿੰਘ, ਹਰਭਜਨ ਸਿੰਘ ਵਕਤਾ, ਅਜ਼ਾਦਦੀਪ ਸਿੰਘ ਤੇ ਮੈਨੇਜਰ ਰਾਜਿੰਦਰ ਸਿੰਘ ਰੂਬੀ ਮੌਜੂਦ ਸਨ।