26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਪੰਜਾਬ ਵਿਚ ਖੰਡ ਦੀ ਕੋਈ ਘਾਟ ਨਹੀਂ-ਮੁੱਖ ਮੰਤਰੀ ਕਿਹਾ, ਜ਼ਖ਼ੀਰੇਬਾਜ਼ੀ ਅਤੇ ਖੰਡ ਦੀ ਬਣਾਵਟੀ ਘਾਟ ਪੈਦਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ

ਚੰਡੀਗੜ੍ਹ, 25 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿਚ ਖੰਡ ਦੀ ਕੋਈ ਘਾਟ ਨਹੀਂ ਹੈ ਅਤੇ ਪੰਜਾਬ ਸਰਕਾਰ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਇਸ ਦੇ ਭੰਡਾਰ, ਵਿਕਰੀ ਅਤੇ ਸਪਲਾਈ ’ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਜ਼ਰੂਰੀ ਵਸਤੂ ਦੀ ਢੁਕਵੀਂ ਉਪਲਬਧਤਾ ਯਕੀਨੀ ਬਣਾਈ ਜਾਵੇ ਅਤੇ ਬਣਾਵਟੀ ਘਾਟ ਪੈਦਾ ਕਰਨ ਜਾਂ ਜ਼ਖ਼ੀਰੇਬਾਜ਼ੀ ਕਰਨ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ। ਅਜੀਤ ਤਸਵੀਰ 26-08-2026
ਚੰਡੀਗੜ੍ਹ, 25 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿਚ ਖੰਡ ਦੀ ਕੋਈ ਘਾਟ ਨਹੀਂ ਹੈ ਅਤੇ ਪੰਜਾਬ ਸਰਕਾਰ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਇਸ ਦੇ ਭੰਡਾਰ, ਵਿਕਰੀ ਅਤੇ ਸਪਲਾਈ ’ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਜ਼ਰੂਰੀ ਵਸਤੂ ਦੀ ਢੁਕਵੀਂ ਉਪਲਬਧਤਾ ਯਕੀਨੀ ਬਣਾਈ ਜਾਵੇ ਅਤੇ ਬਣਾਵਟੀ ਘਾਟ ਪੈਦਾ ਕਰਨ ਜਾਂ ਜ਼ਖ਼ੀਰੇਬਾਜ਼ੀ ਕਰਨ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਕੋਲ ਪਹਿਲਾਂ ਹੀ ਖੰਡ ਦਾ ਢੁਕਵਾਂ ਸਟਾਕ ਮੌਜੂਦ ਹੈ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਹਰ ਸਮੇਂ ਲੋੜੀਂਦਾ ਸਟਾਕ ਬਰਕਰਾਰ ਰਹੇ। ਖੰਡ ਹਰ ਘਰ ਲਈ ਇਕ ਜ਼ਰੂਰੀ ਵਸਤੂ ਹੈ ਅਤੇ ਇਸ ਦੀ ਉਪਲਬਧਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਬਣਾਵਟੀ ਘਾਟ ਪੈਦਾ ਕਰਨ ਜਾਂ ਜ਼ਖ਼ੀਰੇਬਾਜ਼ੀ ਕਰਨ ਦੀ ਕਿਸੇ ਵੀ ਕੋਸ਼ਿਸ਼ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।ਉਨ੍ਹਾਂ ਅੱਗੇ ਕਿਹਾ ਕਿ ਅਧਿਕਾਰੀਆਂ ਨੂੰ ਖੰਡ ਦੀ ਮੌਜੂਦਗੀ ਬਾਰੇ ਲੋਕਾਂ ਵਿਚ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਜਾਂ ਗਲਤਫਹਿਮੀ ਨੂੰ ਦੂਰ ਕਰਨ ਲਈ ਵੀ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਖਰਾਬ ਮੌਸਮ ਕਾਰਨ 2025-26 ਦੌਰਾਨ ਪੰਜਾਬ ਸਮੇਤ ਪੂਰੇ ਦੇਸ਼ ਵਿਚ ਗੰਨੇ ਦੇ ਉਤਪਾਦਨ ਵਿੱਚ ਗਿਰਾਵਟ ਆਈ ਸੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਘੱਟ ਝਾੜ ਦੇ ਬਾਵਜੂਦ ਪੰਜਾਬ ਕੋਲ ਖੰਡ ਦਾ ਢੁਕਵਾਂ ਸਟਾਕ ਹੈ ਅਤੇ ਸੂਬੇ ਵਿਚ ਕੋਈ ਚਿੰਤਾਜਨਕ ਸਥਿਤੀ ਨਹੀਂ ਹੈ।ਮੀਟਿੰਗ ਵਿਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਸਹਿਕਾਰਤਾ ਵਿਭਾਗ ਦੇ ਸਕੱਤਰ ਅਜੀਤ ਬਾਲਾਜੀ ਜੋਸ਼ੀ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਸਰਕਾਰ ਦੀਆਂ ‘ਹਾਰਮ-ਰਿਡਕਸ਼ਨ ਸਰਵਿਸਿਜ਼’ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦੇ ਰਹੀਆਂ ਹਨ ਹੋਰ ਮਜ਼ਬੂਤ... ਅਗਲੀ ਖ਼ਬਰ ਫੇਜ਼-2 ਸਥਿਤ ਸੜਕਾਂ ਤੇ ਪੁਲ ਵਿਕਾਸ ਬੋਰਡ ਦੇ ਦਫ਼ਤਰ ’ਚ ਲੱਗੀ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।