27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਮਨਿਸਟੀਰੀਅਲ ਮੁਲਾਜ਼ਮਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਅੱਜ

ਜਲੰਧਰ, 26 ਅਗਸਤ (ਜਤਿੰਦਰ ਪੰਮੀ)-ਬੀਤੀ 17 ਅਗਸਤ ਤੋਂ ਲਗਾਤਾਰ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ’ਤੇ ਚੱਲ ਰਹੇ ਪੰਜਾਬ ਦੇ ਸਮੂਹ ਸਰਕਾਰੀ ਵਿਭਾਗਾਂ ਦੇ ਮਨਿਸਟੀਰੀਅਲ ਮੁਲਾਜ਼ਮਾਂ ਨੂੰ ਸਰਕਾਰ ਵਲੋਂ ਮੁੱਖ ਮੰਤਰੀ ਨਾਲ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ। ਇਹ ਮੀਟਿੰਗ ਜਲੰਧਰ ਦੇ ਪੀ.

ਅਜੀਤ ਡੈਸਕ 27-08-2026
ਜਲੰਧਰ, 26 ਅਗਸਤ (ਜਤਿੰਦਰ ਪੰਮੀ)-ਬੀਤੀ 17 ਅਗਸਤ ਤੋਂ ਲਗਾਤਾਰ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ’ਤੇ ਚੱਲ ਰਹੇ ਪੰਜਾਬ ਦੇ ਸਮੂਹ ਸਰਕਾਰੀ ਵਿਭਾਗਾਂ ਦੇ ਮਨਿਸਟੀਰੀਅਲ ਮੁਲਾਜ਼ਮਾਂ ਨੂੰ ਸਰਕਾਰ ਵਲੋਂ ਮੁੱਖ ਮੰਤਰੀ ਨਾਲ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ। ਇਹ ਮੀਟਿੰਗ ਜਲੰਧਰ ਦੇ ਪੀ. ਏ. ਪੀ. ਕੰਪਲੈਕਸ ਅੰਦਰ 27 ਅਗਸਤ ਨੂੰ ਦੁਪਹਿਰ 1 ਵਜੇ ਰੱਖੀ ਗਈ ਹੈ।ਐੱਸ. ਡੀ. ਐੱਮ. ਸੁਨਾਮ ਊਧਮ ਸਿੰਘ ਵਾਲਾ ਵਲੋਂ ਜਾਰੀ ਕੀਤੇ ਗਏ ਪੱਤਰ ਵਿਚ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ ਦੇ ਪ੍ਰਧਾਨ ਸੁਖਜੀਤ ਸਿੰਘ, ਸੂਬਾ ਕਨਵੀਨਰ ਜਸਵੀਰ ਸਿੰਘ ਤਲਵਾੜਾ ਤੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ ਨੂੰ ਸੂਚਿਤ ਕੀਤਾ ਗਿਆ ਹੈ ਕਿ ਉਨ੍ਹਾਂ ਦੀਆਂ ਮੰਗਾਂ ਸੰਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਦੁਪਹਿਰ 1 ਵਜੇ ਪੀ. ਏ. ਪੀ. ਵਿਖੇ ਮੀਟਿੰਗ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਇਹ ਮੀਟਿੰਗ ਪਹਿਲਾਂ ਪੰਜਾਬ ਭਵਨ ਸੈਕਟਰ-2 ਚੰਡੀਗੜ੍ਹ ਵਿਖੇ ਰੱਖੀ ਗਈ ਸੀ ਪਰ ਹੁਣ ਇਸ ਦਾ ਸਥਾਨ ਤੇ ਸਮਾਂ ਬਦਲ ਕੇ ਜਲੰਧਰ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ 27 ਅਗਸਤ ਨੂੰ ਪੰਜਾਬ ਦੇ ਸਰਕਾਰੀ ਵਿਭਾਗਾਂ ਦੇ ਵੱਡੀ ਗਿਣਤੀ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਹੜਤਾਲ ਰੱਖੀ ਗਈ ਹੈ। ਓਧਰ ਮੁੱਖ ਮੰਤਰੀ ਵਲੋਂ ਮੀਟਿੰਗ ਦੇ ਮਿਲੇ ਸੱਦੇ ਦੀ ਪੁਸ਼ਟੀ ਕਰਦਿਆਂ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਦੇ ਪ੍ਰਧਾਨ ਸੁਖਜੀਤ ਸਿੰਘ ਡਿੰਪੀ ਨੇ ਦੱਸਿਆ ਕਿ ਉਹ 27 ਅਗਸਤ ਦੀ ਮੀਟਿੰਗ ਵਿਚ ਮੰਚ ਦੇ ਮੁੱਖ ਆਗੂਆਂ ਨਾਲ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਨਿਸਟੀਰੀਅਲ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਡੀ. ਏ. ਜਾਰੀ ਕਰਨਾ ਅਤੇ 17-7-20 ਦਾ ਪੱਤਰ ਰੱਦ ਕਰਨਾ ਸ਼ਾਮਿਲ ਹਨ।
ਪਿਛਲੀ ਖ਼ਬਰ ਇਮਰਾਨ ਖ਼ਾਨ ਦੇ ਪੁੱਤਰ ਸੁਲੇਮਾਨ ਈਸਾ ਨੇ ਪਿਤਾ ਨਾਲ ਜੇਲ੍ਹ ’ਚ ਬੁਰੇ ਵਤੀਰੇ ਦਾ ਲਗਾਇਆ ਦੋਸ਼ ਅਗਲੀ ਖ਼ਬਰ ਗਤਕਾ ਮੁਕਾਬਲਿਆਂ ’ਚ ਇੰਟਰਨੈਸ਼ਨਲ ਫਤਹਿ ਅਕੈਡਮੀ ਦੀਆਂ ਖਿਡਾਰਨਾਂ ਦਾ ਦਮਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।