ਮੁਲਾਜ਼ਮਾਂ ਨੂੰ ਡਰਾਉਣ ਧਮਕਾਉਣ ਦੀ ਕੋਸ਼ਿਸ਼ ਨਿੰਦਣਯੋਗ-ਬਾਜਵਾ
ਚੰਡੀਗੜ੍ਹ, 27 ਅਗਸਤ (ਵਿਕਰਮਜੀਤ ਸਿੰਘ ਮਾਨ)-ਵਿਰੋਧੀ ਧਿਰ ਦੇ ਆਗੂ ਤੇ ਸੀਨੀਅਰ ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵਲੋਂ ਆਪਣੇ ਲੋਕਤੰਤਰਿਕ ਹੱਕ ਤਹਿਤ ਰੋਸ ਪ੍ਰਦਰਸ਼ਨ ਕਰ ਰਹੇ ਸਰਕਾਰੀ ਕਰਮਚਾਰੀਆਂ ਨੂੰ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਮਹਾਂ ਹੜਤਾਲ ਦੌਰਾਨ ਡਿਊਟੀ ਤੋਂ ਗ਼ੈਰ-ਹਾਜ਼ਰ ਰਹੇ ਕਰਮਚਾਰੀਆਂ ਦੀਆਂ ਸੂਚੀਆਂ ਤਿਆਰ ਕਰਕੇ ਸਰਵਿਸ ਰੂਲਜ਼ ਤਹਿਤ ਕਾਰਵਾਈ ਕਰਨ ਦੇ ਨਿਰਦੇਸ਼ ਦੇਣਾ ਸਰਕਾਰ ਦੀ ਧੱਕੇਸ਼ਾਹੀ ਨੂੰ ਦਰਸਾਉਂਦਾ ਹੈ।
ਅਜੀਤ ਡੈਸਕ
28-08-2026