30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਮਜੀਠੀਆ ਦੇ ਫਾਰਮ ਹਾਊਸ ਦੀਆਂ ਚਾਬੀਆਂ, ਮੋਬਾਈਲ ਤੇ ਗਜਪਤ ਗਰੇਵਾਲ ਦੀ ਜ਼ਮਾਨਤ ’ਤੇ ਸੁਣਵਾਈ ਮੁੜ ਟਲੀ ਮਾਮਲੇ ਦੀ ਅਗਲੀ ਸੁਣਵਾਈ 7 ਸਤੰਬਰ ਤੇ ਐੱਨ.ਡੀ.ਪੀ.ਐੱਸ. ਮਾਮਲੇ ਦੀ ਸੁਣਵਾਈ 5 ਸਤੰਬਰ ਨੂੰ

ਐੱਸ. ਏ.

ਅਜੀਤ ਡੈਸਕ 30-08-2026
ਐੱਸ. ਏ. ਐੱਸ. ਨਗਰ, 29 ਅਗਸਤ (ਕਪਿਲ ਵਧਵਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ 29 ਅਗਸਤ ਨੂੰ ਹੋਣ ਵਾਲੀ ਸੁਣਵਾਈ ਮੁੜ ਤੋਂ ਟਲ ਗਈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 7 ਸਤੰਬਰ ਨੂੰ ਹੋਵੇਗੀ। ਅੱਜ ਦੀ ਸੁਣਵਾਈ ਦੌਰਾਨ ਮਸ਼ੋਬਰਾ ਸਥਿਤ ਫਾਰਮ ਹਾਊਸ ਦੀਆਂ ਚਾਬੀਆਂ ਪਟੀਸ਼ਨਕਰਤਾ ਨੂੰ ਸੌਂਪੇ ਜਾਣ ਦੀ ਸਥਿਤੀ ਵਿਚ ਕੋਰਟ ਕਮਿਸ਼ਨਰ ਦੀ ਨਿਯੁਕਤੀ ਅਤੇ ਰਿਹਾਇਸ਼ ਦੀ ਵੀਡੀਓਗ੍ਰਾਫ਼ੀ ਕਰਵਾਉਣ ਸੰਬੰਧੀ ਕਾਨੂੰਨੀ ਦਲੀਲਾਂ ’ਤੇ ਵਿਚਾਰ ਹੋਣਾ ਸੀ। ਇਸ ਤੋਂ ਇਲਾਵਾ ਪੰਜਾਬ ਦੇ ਏ. ਡੀ. ਜੀ. ਪੀ. ਜੇਲ੍ਹਾਂ ਵਲੋਂ ਸੀ. ਜੇ. ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਰਿਪੋਰਟ ਦੇ ਜਵਾਬ ਵਿਚ ਅਦਾਲਤ ਵਿਚ ਦਾਇਰ ਹਲਫ਼ਨਾਮੇ ਸੰਬੰਧੀ ਦਲੀਲਾਂ ਵੀ ਪੇਸ਼ ਕੀਤੀਆਂ ਜਾਣੀਆਂ ਸਨ। ਇਹ ਸਾਰੇ ਮੁੱਦੇ ਹੁਣ ਅਗਲੀ ਸੁਣਵਾਈ ਲਈ ਰਾਖਵੇਂ ਰੱਖ ਦਿੱਤੇ ਗਏ ਹਨ। ਇਸ ਦੇ ਨਾਲ ਹੀ ਮਜੀਠੀਆ ਦੇ ਕਰੀਬੀ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਵਲੋਂ ਦਾਇਰ ਜ਼ਮਾਨਤ ਅਰਜ਼ੀ ‘ਤੇ ਵੀ ਅੱਜ ਸੁਣਵਾਈ ਨਹੀਂ ਹੋ ਸਕੀ। ਇਸ ਮਾਮਲੇ ਦੀ ਸੁਣਵਾਈ ਵੀ ਹੁਣ 7 ਸਤੰਬਰ ਨੂੰ ਹੋਵੇਗੀ। ਉਧਰ ਸਾਲ 2022 ਵਿਚ ਸਟੇਟ ਕ੍ਰਾਈਮ ਬ੍ਰਾਂਚ ਵਲੋਂ ਐੱਨ. ਡੀ. ਪੀ. ਐੱਸ. ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਮਾਮਲੇ ਦੀ ਸੁਣਵਾਈ 5 ਸਤੰਬਰ ਨੂੰ ਹੋਵੇਗੀ । ਇਸ ਮਾਮਲੇ ਵਿਚ ਮਜੀਠੀਆ ਜ਼ਮਾਨਤ ‘ਤੇ ਚੱਲ ਰਹੇ ਹਨ ਅਤੇ ਅਦਾਲਤ ਵਲੋਂ ਇਸ ਕੇਸ ਵਿਚ ਤਫ਼ਤੀਸ਼ੀ ਪੱਖ ਵਲੋਂ ਚਲਾਨ ਪੇਸ਼ ਕੀਤੇ ਜਾਣ ਦੀ ਉਡੀਕ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਔਰਤ ਦੀ ਲਾਸ਼ ਨੂੰ ਕੁੱਤਿਆਂ ਨੇ ਖਾਧਾ ਅਗਲੀ ਖ਼ਬਰ ਸਕੂਲਾਂ ਜਾ ਸਰਕਾਰੀ ਅਦਾਰਿਆਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਪਿੱਛੇ ਆਖਰ ਕੌਣ? ਬੱਚਿਆਂ ਦੀ ਪੜ੍ਹਾਈ ਅਤੇ ਸੁਰੱਖਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।