01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸਿੰਧ ਸਰਕਾਰ ਨੇ ਡਿਪਟੀ ਕਮਿਸ਼ਨਰਾਂ ਨੂੰ ਸੌਂਪੀ ਗੁਰਦੁਆਰਿਆਂ ਤੇ ਮੰਦਰਾਂ ਦੇ ਪ੍ਰਬੰਧਾਂ ਦੀ ਜ਼ਿੰਮੇਵਾਰੀ

ਅੰਮ੍ਰਿਤਸਰ, 31 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਦੀ ਸਰਕਾਰ ਨੇ ਇਕ ਵੱਡਾ ਫ਼ੈਸਲਾ ਲੈਂਦਿਆਂ ਸੂਬੇ ਦੇ ਗੁਰਦੁਆਰਿਆਂ, ਮੰਦਰਾਂ ਤੇ ਹੋਰ ਪੂਜਾ ਅਸਥਾਨਾਂ ਦੀ ਦੇਖ-ਰੇਖ ਲਈ ਡਿਪਟੀ ਕਮਿਸ਼ਨਰਾਂ ਨੂੰ ਵਕਫ਼ ਜਾਇਦਾਦਾਂ ਦੇ ਐਡਮਿਨਿਸਟ੍ਰੇਟਰ ਨਿਯੁਕਤ ਕਰਨ ਦਾ ਫ਼ੈਸਲਾ ਕੀਤਾ ਹੈ। ਦੂਜੇ ਪਾਸੇ, ਘੱਟ-ਗਿਣਤੀਆਂ ਦੇ ਧਾਰਮਿਕ ਅਸਥਾਨਾਂ ਦੇ ਪ੍ਰਬੰਧਾਂ ਲਈ ਕਾਇਮ ਕੀਤੇ ਗਏ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਮਤਰੂਕਾ ਵਕਫ਼ ਅਮਲਾਕ ਬੋਰਡ) ਦੀ ਇੰਪਲਾਈਜ਼ ਯੂਨੀਅਨ ਨੇ ਸਿੰਧ ਸਰਕਾਰ ਦੇ ਉਕਤ ਫ਼ੈਸਲੇ ਦਾ ਸਖ਼ਤ ਵਿਰੋਧ ਕਰਦਿਆਂ ਇਸ ਖ਼ਿਲਾਫ਼ ਅਦਾਲਤ ਦਾ ਰੁਖ਼ ਕਰਨ ਦਾ ਐਲਾਨ ਕੀਤਾ ਹੈ।

ਅਜੀਤ ਡੈਸਕ 01-09-2026
ਅੰਮ੍ਰਿਤਸਰ, 31 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਦੀ ਸਰਕਾਰ ਨੇ ਇਕ ਵੱਡਾ ਫ਼ੈਸਲਾ ਲੈਂਦਿਆਂ ਸੂਬੇ ਦੇ ਗੁਰਦੁਆਰਿਆਂ, ਮੰਦਰਾਂ ਤੇ ਹੋਰ ਪੂਜਾ ਅਸਥਾਨਾਂ ਦੀ ਦੇਖ-ਰੇਖ ਲਈ ਡਿਪਟੀ ਕਮਿਸ਼ਨਰਾਂ ਨੂੰ ਵਕਫ਼ ਜਾਇਦਾਦਾਂ ਦੇ ਐਡਮਿਨਿਸਟ੍ਰੇਟਰ ਨਿਯੁਕਤ ਕਰਨ ਦਾ ਫ਼ੈਸਲਾ ਕੀਤਾ ਹੈ। ਦੂਜੇ ਪਾਸੇ, ਘੱਟ-ਗਿਣਤੀਆਂ ਦੇ ਧਾਰਮਿਕ ਅਸਥਾਨਾਂ ਦੇ ਪ੍ਰਬੰਧਾਂ ਲਈ ਕਾਇਮ ਕੀਤੇ ਗਏ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਮਤਰੂਕਾ ਵਕਫ਼ ਅਮਲਾਕ ਬੋਰਡ) ਦੀ ਇੰਪਲਾਈਜ਼ ਯੂਨੀਅਨ ਨੇ ਸਿੰਧ ਸਰਕਾਰ ਦੇ ਉਕਤ ਫ਼ੈਸਲੇ ਦਾ ਸਖ਼ਤ ਵਿਰੋਧ ਕਰਦਿਆਂ ਇਸ ਖ਼ਿਲਾਫ਼ ਅਦਾਲਤ ਦਾ ਰੁਖ਼ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਆਗੂਆਂ ਅਨੁਸਾਰ ਈ. ਟੀ. ਪੀ. ਬੀ. ਸੰਘੀ ਧਾਰਮਿਕ ਮਾਮਲਿਆਂ ਅਤੇ ਅੰਤਰ-ਧਰਮ ਸਦਭਾਵਨਾ ਮੰਤਰਾਲੇ ਦੇ ਅਧੀਨ ਇਕ ਕਾਨੂੰਨੀ ਤੇ ਪ੍ਰਬੰਧਕੀ ਸੰਘੀ ਅਦਾਰਾ ਹੈ। ਦੁਨੀਆ ਭਰ, ਖ਼ਾਸ ਤੌਰ ’ਤੇ ਭਾਰਤ ਤੋਂ ਆਉਣ ਵਾਲੇ ਸਿੱਖ ਅਤੇ ਹਿੰਦੂ ਸ਼ਰਧਾਲੂਆਂ ਦੇ ਸਾਰੇ ਪ੍ਰਬੰਧ ਕੇਂਦਰੀ ਪੱਧਰ ‘ਤੇ ਈ. ਟੀ. ਪੀ. ਬੀ. ਵਲੋਂ ਹੀ ਮੁਕੰਮਲ ਕੀਤੇ ਜਾਂਦੇ ਹਨ। ਨਹਿਰੂ-ਲਿਆਕਤ ਸਮਝੌਤੇ ਤਹਿਤ ਮਤਰੂਕਾ ਵਕਫ਼ ਜਾਇਦਾਦਾਂ ਦਾ ਪ੍ਰਬੰਧ ਕੇਂਦਰੀ ਪੱਧਰ ’ਤੇ ਈ. ਟੀ. ਪੀ. ਬੀ. ਦੀ ਹੀ ਜ਼ਿੰਮੇਵਾਰੀ ਹੈ। ਇਹ ਬੋਰਡ ਧਾਰਮਿਕ ਸਥਾਨਾਂ, ਮੰਦਰਾਂ ਅਤੇ ਗੁਰਦੁਆਰਿਆਂ ਦੀ ਸੁਰੱਖਿਆ ਦੇ ਨਾਲ-ਨਾਲ ਕੌਮਾਂਤਰੀ ਯਾਤਰੀਆਂ ਦੀ ਦੇਖਭਾਲ ਦੀ ਕੌਮੀ ਜ਼ਿੰਮੇਵਾਰੀ ਨਿਭਾਅ ਰਿਹਾ ਹੈ।
ਪਿਛਲੀ ਖ਼ਬਰ ਵਿਗੜ ਰਹੀ ਅਮਨ - ਕਾਨੂੰਨ ਦੀ ਸਥਿਤੀ ਅਤੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਯੂਥ ਕਾਂਗਰਸ ਵਲੋਂ ਗੁਰਦਾਸਪੁਰ ’ ਚ ਮਹਾਂਰੈਲੀ... ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ’ਚ ਲਗਾਤਾਰ ਦੂਜੀ ਜਿੱਤ ਪੰਜਾਬ ਦੇ ਨੌਜਵਾਨਾਂ ’ਚ ਭਾਜਪਾ ਪ੍ਰਤੀ ਵਧਦੇ ਭਰੋਸੇ ਦਾ ਸਪੱਸ਼ਟ ਸੰਕੇਤ-ਸਤਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।