01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸੈਂਟਰਲ ਗਰਾਊਂਡ ਵਾਟਰ ਬੋਰਡ ਦਾ ਡਾਟਾ ਇਸ ਗੱਲ ਦਾ ਸਬੂਤ ਹੈ ਪੰਜਾਬ ਦੇ ਦਹਾਕਿਆਂ ਪੁਰਾਣੇ ਭੂ-ਜਲ ਸੰਕਟ ਨੂੰ ਉਲਟਾਉਣਾ ਸ਼ੁਰੂ ਕਰ ਦਿੱਤਾ-ਬਲਤੇਜ ਪੰਨੂ

ਚੰਡੀਗੜ੍ਹ, 31 ਅਗਸਤ (ਸੁਖਵਿੰਦਰ ਸਿੰਘ ਸ਼ਾਨ) - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਤਾਜ਼ਾ ਮੁਲਾਂਕਣ ਨੇ ਪੰਜਾਬ ਨੂੰ ਆਸ ਦੀ ਇਕ ਵੱਡੀ ਕਿਰਨ ਦਿੱਤੀ ਹੈ, ਕਿਉਂਕਿ ਸਰਕਾਰੀ ਅੰਕੜੇ ਦਰਸਾਉਂਦੇ ਹਨ ਕਿ ਸੂਬੇ ਨੇ ਉਸ ਸੰਕਟ ਨੂੰ ਉਲਟਾਉਣਾ ਸ਼ੁਰੂ ਕਰ ਦਿੱਤਾ ਹੈ, ਜਿਸ ਨੂੰ ਪਿਛਲੀਆਂ ਸਰਕਾਰਾਂ ਨੇ ਦਹਾਕਿਆਂ ਤੱਕ ਗੰਭੀਰ ਹੋਣ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸੁਧਾਰ ਭਗਵੰਤ ਮਾਨ ਸਰਕਾਰ ਵਲੋਂ ਨਹਿਰੀ ਪਾਣੀ ਦੀ ਵਰਤੋਂ ਵਧਾਉਣ, ਨਹਿਰੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਧਰਤੀ ਹੇਠਲੇ ਪਾਣੀ ’ਤੇ ਪੰਜਾਬ ਦੀ ਨਿਰਭਰਤਾ ਘਟਾਉਣ ਲਈ ਕੀਤੇ ਗਏ ਨਿਰੰਤਰ ਯਤਨਾਂ ਦਾ ਨਤੀਜਾ ਹੈ।

ਚੰਡੀਗੜ੍ਹ ਵਿਖੇ ਬਲਤੇਜ ਪੰਨੂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ। ਤਸਵੀਰ : ਰਾਕੇਸ਼ ਸ਼ਾਹ 01-09-2026
ਚੰਡੀਗੜ੍ਹ, 31 ਅਗਸਤ (ਸੁਖਵਿੰਦਰ ਸਿੰਘ ਸ਼ਾਨ) - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਤਾਜ਼ਾ ਮੁਲਾਂਕਣ ਨੇ ਪੰਜਾਬ ਨੂੰ ਆਸ ਦੀ ਇਕ ਵੱਡੀ ਕਿਰਨ ਦਿੱਤੀ ਹੈ, ਕਿਉਂਕਿ ਸਰਕਾਰੀ ਅੰਕੜੇ ਦਰਸਾਉਂਦੇ ਹਨ ਕਿ ਸੂਬੇ ਨੇ ਉਸ ਸੰਕਟ ਨੂੰ ਉਲਟਾਉਣਾ ਸ਼ੁਰੂ ਕਰ ਦਿੱਤਾ ਹੈ, ਜਿਸ ਨੂੰ ਪਿਛਲੀਆਂ ਸਰਕਾਰਾਂ ਨੇ ਦਹਾਕਿਆਂ ਤੱਕ ਗੰਭੀਰ ਹੋਣ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸੁਧਾਰ ਭਗਵੰਤ ਮਾਨ ਸਰਕਾਰ ਵਲੋਂ ਨਹਿਰੀ ਪਾਣੀ ਦੀ ਵਰਤੋਂ ਵਧਾਉਣ, ਨਹਿਰੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਧਰਤੀ ਹੇਠਲੇ ਪਾਣੀ ’ਤੇ ਪੰਜਾਬ ਦੀ ਨਿਰਭਰਤਾ ਘਟਾਉਣ ਲਈ ਕੀਤੇ ਗਏ ਨਿਰੰਤਰ ਯਤਨਾਂ ਦਾ ਨਤੀਜਾ ਹੈ। ਬਲਤੇਜ ਪੰਨੂ ਨੇ ਕਿਹਾ ਕਿ ‘ਆਪ’ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਕੰਮ ਕੀਤਾ ਕਿ ਪੰਜਾਬ ਆਪਣੇ ਨਹਿਰੀ ਪਾਣੀ ਦੇ ਹਿੱਸੇ ਦੀ ਪੂਰੀ ਵਰਤੋਂ ਕਰੇ, ਜਿਸ ਨਾਲ ਧਰਤੀ ਹੇਠਲੇ ਪਾਣੀ ’ਤੇ ਬੋਝ ਘਟਾਇਆ ਜਾ ਸਕੇ।
ਪਿਛਲੀ ਖ਼ਬਰ ਹਲਕੇ ਅੰਦਰ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਾਂਗਾ - ਡਾ . ਰਤਨ ਸਿੰਘ ਅਜਨਾਲਾ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ’ ਤੇ ਧਰਨਾ ਲਗਾਉਣ ਲਈ ਕਿਸਾਨ ਚੰਡੀਗੜ੍ਹ ਪੁੱਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।