ਭਾਈ ਖਾਲੜਾ ਦੇ ਸ਼ਹੀਦੀ ਦਿਹਾੜੇ ਮੌਕੇ ਅਕਾਲ ਤਖ਼ਤ ਸਾਹਿਬ ਵਿਖੇ 6 ਨੂੰ ਹੋਵੇਗਾ ਗੁਰਮਤਿ ਸਮਾਗਮ-ਜਥੇਦਾਰ ਗੜਗੱਜ
ਅੰਮ੍ਰਿਤਸਰ , 31 ਅਗਸਤ ( ਜਸਵੰਤ ਸਿੰਘ ਜੱਸ )- ਸ਼੍ਰੋਮਣੀ ਕਮੇਟੀ ਵਲੋਂ ਮਨੁੱਖੀ ਅਧਿਕਾਰਾਂ ਦੇ ਅਲੰਬਰਦਾਰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਸ਼ਹੀਦੀ ਦਿਹਾੜੇ ਮੌਕੇ 6 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ । ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਸੂਚਨਾ ਅਨੁਸਾਰ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਈ ਖਾਲੜਾ ਦੀ ਯਾਦ ਵਿਚ 4 ਸਤੰਬਰ ਨੂੰ ਅਖੰਡ ਪਾਠ ਆਰੰਭ ਹੋਣਗੇ ਅਤੇ 6 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨਤਾ ਦੇ ਭੋਗ ਪਾ ਕੇ ਭਾਈ ਖਾਲੜਾ ਨੂੰ ਯਾਦ ਕੀਤਾ ਜਾਵੇਗਾ ।
ਅਜੀਤ ਡੈਸਕ
01-09-2026