02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਨਿਪਾਲ ਤ੍ਰਾਸਦੀ : ਸ਼੍ਰੋਮਣੀ ਕਮੇਟੀ ਵਫ਼ਦ ਵਲੋਂ ਨਿਪਾਲ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ

ਅੰਮ੍ਰਿਤਸਰ, 1 ਸਤੰਬਰ (ਸ. ਰ.)

ਅਜੀਤ ਡੈਸਕ 02-09-2026
ਅੰਮ੍ਰਿਤਸਰ, 1 ਸਤੰਬਰ (ਸ.ਰ.)- ਸ਼੍ਰੋਮਣੀ ਕਮੇਟੀ ਵਲੋਂ ਨਿਪਾਲ ’ਚ ਹਾਲ ਹੀ ਵਿਚ ਵਾਪਰੀ ਹੜ੍ਹਾਂ ਦੀ ਤ੍ਰਾਸਦੀ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਭੇਜੇ ਗਏ ਵਫ਼ਦ ਵਲੋਂ ਅੱਜ ਪ੍ਰੀਤਮ ਸਿੰਘ ਦੇ ਉਪਰਾਲੇ ਨਾਲ ਨਿਪਾਲ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਇਸ ਚਾਰ ਮੈਂਬਰੀ ਵਫ਼ਦ ਵਿਚ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਅਜ਼ਾਦਦੀਪ ਸਿੰਘ ਸ਼ਾਮਿਲ ਹਨ। ਵਫ਼ਦ ਨੇ ਨਿਪਾਲ ਸਰਕਾਰ ਦੇ ਅਧਿਕਾਰੀਆਂ ਕੋਲੋਂ ਇਹ ਵੀ ਜਾਣਨ ਦੀ ਕੋਸ਼ਿਸ਼ ਕੀਤੀ ਕਿ ਇਸ ਸਮੇਂ ਤ੍ਰਾਸਦੀ ਪ੍ਰਭਾਵਿਤ ਲੋਕਾਂ ਨੂੰ ਸਭ ਤੋਂ ਵੱਧ ਕਿਹੜੀ ਰਾਹਤ ਸਮੱਗਰੀ ਦੀ ਲੋੜ ਹੈ, ਤਾਂ ਜੋ ਸ਼੍ਰੋਮਣੀ ਕਮੇਟੀ ਵਲੋਂ ਲੋੜ ਅਨੁਸਾਰ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਵਫ਼ਦ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਨਿਪਾਲ ਤੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਿਪਾਲ ਵਿਚ ਕੁਦਰਤੀ ਆਫ਼ਤ ਤੋਂ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਿਪਾਲ ਸਰਕਾਰ ਦੇ ਨੁਮਾਇੰਦਿਆਂ ਨੂੰ ਸੇਵਾ ਕਾਰਜਾਂ ਲਈ ਖੁੱਲ੍ਹੀ ਪੇਸ਼ਕਸ਼ ਕੀਤੀ ਗਈ ਹੈ। ਇਸ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਮੈਂਬਰਾਂ ਤੋਂ ਇਲਾਵਾ ਨਿਪਾਲ ਤੋਂ ਅੰਗਦ ਸਿੰਘ ਅਤੇ ਗੁਰਦੁਆਰਾ ਸਿੰਘ ਸਭਾ ਦੇ ਸਕੱਤਰ ਪ੍ਰੀਤਮ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ‘ ਖੇਡਾਂ ਵਤਨ ਪੰਜਾਬ ਦੀਆਂ -2026’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ‘ ਖੇਡਾਂ ਵਤਨ ਪੰਜਾਬ ਦ... ਅਗਲੀ ਖ਼ਬਰ ਮੰਡੀਕਰਨ ਦੀ ਸਹੀ ਪ੍ਰਣਾਲੀ ਤੇ ਸਬਜ਼ੀਆਂ ਨੂੰ ਸਟੋਰ ਕਰਨ ਦੇ ਪ੍ਰਬੰਧਾਂ ਦੀ ਘਾਟ ਨੇ ਉਤਪਾਦਕਾਂ ਤੇ ਖਪਤਕਾਰਾਂ ਦੀਆਂ ਵਧਾਈਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।