ਸ਼ਹੀਦ ਬੱਬਰ ਕਰਮ ਸਿੰਘ ਦੌਲਤਪੁਰ ਨੂੰ ਸਿੱਜਦਾ ਕਰਨ ਪੁੱਜੀਆਂ ਹਜ਼ਾਰਾਂ ਸੰਗਤਾਂ
ਜਾਡਲਾ, 1 ਸਤੰਬਰ (ਹਰਕੰਵਲ ਸਿੰਘ ਕੌਲਗੜ੍ਹ)-ਗ਼ਦਰ ਪਾਰਟੀ ਦੇ ਆਗੂ ਤੇ ਬੱਬਰ ਅਕਾਲੀ ਲਹਿਰ ਦੇ ਸੰਸਥਾਪਕ ਯੋਧੇ ਸ਼ਹੀਦ ਬੱਬਰ ਕਰਮ ਸਿੰਘ ਦੌਲਤਪੁਰ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਬੱਬਰਾਂ ਦੀ ਧਰਤੀ ਦੌਲਤਪੁਰ ਵਿਖੇ ਸ਼ਰਧਾ ਨਾਲ ਕਰਵਾਇਆ। ਸ਼ਹੀਦ ਨੂੰ ਸਿੱਜਦਾ ਕਰਨ ਲਈ ਹਜ਼ਾਰਾਂ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਜਾਡਲਾ, 1 ਸਤੰਬਰ (ਹਰਕੰਵਲ ਸਿੰਘ ਕੌਲਗੜ੍ਹ)-ਗ਼ਦਰ ਪਾਰਟੀ ਦੇ ਆਗੂ ਤੇ ਬੱਬਰ ਅਕਾਲੀ ਲਹਿਰ ਦੇ ਸੰਸਥਾਪਕ ਯੋਧੇ ਸ਼ਹੀਦ ਬੱਬਰ ਕਰਮ ਸਿੰਘ ਦੌਲਤਪੁਰ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਬੱਬਰਾਂ ਦੀ ਧਰਤੀ ਦੌਲਤਪੁਰ ਵਿਖੇ ਸ਼ਰਧਾ ਨਾਲ ਕਰਵਾਇਆ। ਸ਼ਹੀਦ ਨੂੰ ਸਿੱਜਦਾ ਕਰਨ ਲਈ ਹਜ਼ਾਰਾਂ ਸੰਗਤਾਂ ਨੇ ਸ਼ਮੂਲੀਅਤ ਕੀਤੀ। ਸੰਗਤਾਂ ਨੂੰ ਸੰਬੋਧਨ ਕਰਦਿਆਂ ਪ੍ਰੋ. ਗੋਪਾਲ ਸਿੰਘ ਬੁੱਟਰ ਤੇ ਰਾਣਾ ਗੁਰਜੀਤ ਸਿੰਘ ਵਿਧਾਇਕ ਕਪੂਰਥਲਾ ਨੇ ਕਿਹਾ ਕਿ ਕੁਰਬਾਨੀ, ਤਿਆਗ ਅਤੇ ਸਿਧਾਂਤਾਂ ਦੀਆਂ ਗੱਲਾਂ ਕਰਨਾ ਬਹੁਤ ਸੌਖਾ ਹੈ, ਪਰ ਮੌਤ ਨੂੰ ਅੱਖਾਂ ਸਾਹਮਣੇ ਵੇਖ ਕੇ ਵੀ ਆਪਣੇ ਆਦਰਸ਼ਾਂ ਤੋਂ ਨਾ ਡੋਲਣਾ ਕੋਈ-ਕੋਈ ਮਾਈ ਦਾ ਲਾਲ ਕਰਦਾ ਹੈ। ਬੱਬਰ ਕਰਮ ਸਿੰਘ ਦੌਲਤਪੁਰ ਅਜਿਹੇ ਹੀ ਨਿਡਰ ਯੋਧੇ ਸਨ, ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦੇਸ਼, ਕੌਮ ਤੇ ਆਜ਼ਾਦੀ ਦੇ ਸੰਘਰਸ਼ ਦੇ ਲੇਖੇ ਲਾ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਗ਼ਦਰੀ ਬਾਬਿਆਂ, ਕੂਕਿਆਂ, ਬੱਬਰ ਅਕਾਲੀਆਂ, ਕਰਤਾਰ ਸਿੰਘ ਸਰਾਭਾ, ਸ਼ਹੀਦ-ਏ-ਆਜ਼ਮ ਭਗਤ ਸਿੰਘ ਤੇ ਸ਼ਹੀਦ ਊਧਮ ਸਿੰਘ ਸਮੇਤ ਹਿੰਦੂ, ਸਿੱਖ ਤੇ ਮੁਸਲਮਾਨ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨਾਲ ਆਜ਼ਾਦੀ ਦੀ ਲੜਾਈ ਵਿਚ ਇਤਿਹਾਸਕ ਯੋਗਦਾਨ ਪਾਇਆ। ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ, ਵਿਜੇ ਬਬੇਲੀ, ਚੇਅਰਮੈਨ ਦਿਲਦਾਰ ਸਿੰਘ ਬੱਬਰ ਮਜਾਰਾ, ਡਾ. ਗੁਰਪ੍ਰੀਤ ਕੌਰ ਥਿਆੜਾ, ਮਨਧੀਰ ਸਿੰਘ ਗੜ੍ਹੀ ਤੇ ਹੋਰਨਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਸਿਰ ਦੇਣਾ ਤਾਂ ਜਾਣਦੇ ਹਨ, ਕਾਸ਼ ਇਹ ਸਿਰ ਵਰਤਣਾ ਵੀ ਸਿੱਖ ਲੈਣ। ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੇ ਜੀਵਨ ਤੋਂ ਸੇਧ ਲੈ ਕੇ ਇਤਿਹਾਸ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਟਰੱਸਟ ਦੇ ਮੀਤ ਪ੍ਰਧਾਨ ਤਰਨਜੀਤ ਸਿੰਘ ਥਾਂਦੀ, ਟਰੱਸਟ ਦੇ ਪ੍ਰਧਾਨ ਕੇਹਰ ਸਿੰਘ ਥਾਂਦੀ, ਸਕੂਲ ਦੇ ਡਾਇਰੈਕਟਰ ਕਿਰਪਾਲ ਸਿੰਘ ਖਾਬੜਾ, ਰਣਜੀਤ ਸਿੰਘ ਗੜ੍ਹੀ, ਬਗੀਚਾ ਸਿੰਘ ਰੱਕੜ, ਰਾਜੇਸ਼ ਪਾਲ ਸਿੰਘ ਖੰਨਾ, ਬਹਾਦਰ ਸਿੰਘ ਥਾਂਦੀ, ਜੀ. ਐੱਸ. ਰਾਠੌਰ, ਰਮਨਦੀਪ ਸਿੰਘ ਥਿਆੜਾ, ਠੇਕੇਦਾਰ ਗੁਰਜਿੰਦਰ ਸਿੰਘ ਪੱਪਾ, ਬਹਾਦਰ ਸਿੰਘ ਥਾਂਦੀ, ਹਰਜਸਵਿੰਦਰ ਪਾਲ ਸਿੰਘ ਸੋਢੀ, ਕਾਮਰੇਡ ਚਰਨਜੀਤ ਸਿੰਘ ਦੌਲਤਪੁਰ, ਕਾਮਰੇਡ ਰਾਣਾ ਰਣਜੀਤ ਸਿੰਘ, ਸਰਪੰਚ ਮਨਦੀਪ ਸਿੰਘ ਉਟਾਲਾ, ਡਾ. ਕਸ਼ਮੀਰ ਸਿੰਘ ਢਿੱਲੋਂ, ਮਾਸਟਰ ਮੋਹਨ ਲਾਲ ਮੀਰਪੁਰ, ਜਗਦੀਪ ਸਿੰਘ ਰਾਏ ਰਘੁਵਿੰਦਰਪਾਲ, ਪ੍ਰਿੰਸੀਪਲ ਮੈਡਮ ਰਾਜ ਰਾਣੀ, ਸੁਖਬੀਰ ਸਿੰਘ ਅਟਾਲ ਮਜਾਰਾ, ਰਣਜੀਤ ਸਿੰਘ ਮਾਨ, ਬਾਬਾ ਕਸ਼ਮੀਰ ਸਿੰਘ, ਪ੍ਰਧਾਨ ਭਜਨ ਸਿੰਘ, ਬਲਜਿੰਦਰ ਸਿੰਘ ਬੱਬਲੂ, ਮਨਜੀਤ ਸਿੰਘ ਹੈਪੀ, ਗੁਰਲਾਲ ਸਿੰਘ, ਜਸਵੀਰ ਸਿੰਘ, ਬਲਜਿੰਦਰ ਸਿੰਘ ਬੱਬਲੂ, ਦੇਸ ਰਾਜ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।