03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸ਼੍ਰੋਮਣੀ ਕਮੇਟੀ ਵਫ਼ਦ ਵਲੋਂ ਨਿਪਾਲ ਦੇ ਬਿਦੂਰ ’ਚ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਅੰਮ੍ਰਿਤਸਰ, 2 ਸਤੰਬਰ (ਸਟਾਫ ਰਿਪੋਰਟਰ)-ਨਿਪਾਲ ਵਿਚ ਆਏ ਭਿਆਨਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਨਿਪਾਲ ਗਏ ਸ਼੍ਰੋਮਣੀ ਕਮੇਟੀ ਦੇ ਚਾਰ ਮੈਂਬਰੀ ਵਫ਼ਦ ਨੇ ਅੱਜ ਹੜ੍ਹ ਪ੍ਰਭਾਵਿਤ ਖੇਤਰ ਬਿਦੂਰ ਦਾ ਦੌਰਾ ਕੀਤਾ ਤੇ ਨਿਪਾਲ ਸਰਕਾਰ ਦੇ ਮੰਤਰੀਆਂ, ਅਧਿਕਾਰੀਆਂ ਤੇ ਸਥਾਨਕ ਲੋਕਾਂ ਨੂੰ ਮਿਲ ਕੇ ਹੜ੍ਹ ਪੀੜ੍ਹਤਾਂ ਦੀਆਂ ਮੁਸ਼ਕਿਲਾਂ ਅਤੇ ਲੋੜਾਂ ਦੀ ਜਾਣਕਾਰੀ ਲਈ। ਵਫ਼ਦ ਨੇ ਨਿਪਾਲ ਦੇ ਗ੍ਰਹਿ ਮੰਤਰੀ ਮਿਸਟਰ ਸੂਦਨ ਅਤੇ ਗ੍ਰਹਿ ਵਿਭਾਗ ਦੇ ਚੀਫ਼ ਐਗਜ਼ੀਕਿਊਟਿਵ ਡਾ.

ਅਜੀਤ ਡੈਸਕ 03-09-2026

ਅੰਮ੍ਰਿਤਸਰ, 2 ਸਤੰਬਰ (ਸਟਾਫ ਰਿਪੋਰਟਰ)-ਨਿਪਾਲ ਵਿਚ ਆਏ ਭਿਆਨਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਨਿਪਾਲ ਗਏ ਸ਼੍ਰੋਮਣੀ ਕਮੇਟੀ ਦੇ ਚਾਰ ਮੈਂਬਰੀ ਵਫ਼ਦ ਨੇ ਅੱਜ ਹੜ੍ਹ ਪ੍ਰਭਾਵਿਤ ਖੇਤਰ ਬਿਦੂਰ ਦਾ ਦੌਰਾ ਕੀਤਾ ਤੇ ਨਿਪਾਲ ਸਰਕਾਰ ਦੇ ਮੰਤਰੀਆਂ, ਅਧਿਕਾਰੀਆਂ ਤੇ ਸਥਾਨਕ ਲੋਕਾਂ ਨੂੰ ਮਿਲ ਕੇ ਹੜ੍ਹ ਪੀੜ੍ਹਤਾਂ ਦੀਆਂ ਮੁਸ਼ਕਿਲਾਂ ਅਤੇ ਲੋੜਾਂ ਦੀ ਜਾਣਕਾਰੀ ਲਈ। ਵਫ਼ਦ ਨੇ ਨਿਪਾਲ ਦੇ ਗ੍ਰਹਿ ਮੰਤਰੀ ਮਿਸਟਰ ਸੂਦਨ ਅਤੇ ਗ੍ਰਹਿ ਵਿਭਾਗ ਦੇ ਚੀਫ਼ ਐਗਜ਼ੀਕਿਊਟਿਵ ਡਾ. ਦਰਸ਼ਨ ਰਾਜ ਨਾਲ ਵੀ ਮੁਲਾਕਾਤ ਕੀਤੀ ਅਤੇ ਲੋੜਵੰਦਾਂ ਦੀ ਮਦਦ ਲਈ ਸਾਮਾਨ ਲਿਆਉਣ ਲਈ ਰਸਤਾ ਖੋਲ੍ਹਣ ਅਤੇ ਲੋੜੀਂਦੀ ਪ੍ਰਵਾਨਗੀ ਦੇਣ ਲਈ ਆਖਿਆ । ਸ਼੍ਰੋਮਣੀ ਕਮੇਟੀ ਦੀ ਇਸ ਅਪੀਲ ਨੂੰ ਪ੍ਰਸ਼ਾਸਨ ਨੇ ਪ੍ਰਵਾਨ ਕਰਦਿਆਂ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਹਨ । ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਨਿਪਾਲ ਗਏ ਵਫ਼ਦ ਵਿਚ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਮੀਤ ਸਕੱਤਰ ਅਜਾਦਦੀਪ ਸਿੰਘ ਸ਼ਾਮਿਲ ਹਨ । ਨਿਪਾਲ ਤੋਂ ਜਾਣਕਾਰੀ ਦਿੰਦਿਆਂ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਅੱਜ ਬਿਦੂਰ ਇਲਾਕੇ ਵਿਚ ਪਹੁੰਚ ਕੇ ਜਦੋਂ ਅਸੀਂ ਇਸ ਇਲਾਕੇ ਵਿਚ ਹੋਈ ਤਬਾਹੀ ਨੂੰ ਆਪਣੀਆਂ ਅੱਖਾਂ ਨਾਲ ਦੇਖਿਆ ਤਾਂ ਇਸਦੀ ਗੰਭੀਰਤਾ ਦਾ ਅਹਿਸਾਸ ਹੋਰ ਵੀ ਡੂੰਘਾ ਹੋਇਆ । ਇੱਥੇ ਅਸੀਂ ਸਥਾਨਕ ਪ੍ਰਸ਼ਾਸਨ ਅਤੇ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਨੂੰ ਕਿਸ ਤਰ੍ਹਾਂ ਦੀ ਸਹਾਇਤਾ ਦੀ ਸਭ ਤੋਂ ਵੱਧ ਲੋੜ ਹੈ, ਬਾਰੇ ਜਾਣਕਾਰੀ ਲਈ। ਇਸ ਮੌਕੇ ਨਿਪਾਲ ਦੇ ਸਿੱਖ ਆਗੂ ਅੰਗਦ ਸਿੰਘ ਅਤੇ ਹਰਪਾਲ ਸਿੰਘ ਵੀ ਮੌਜੂਦ ਸਨ।

ਪਿਛਲੀ ਖ਼ਬਰ ਬਾਜਵਾ ਨੇ ਰਾਹੁਲ ਗਾਂਧੀ ’ਤੇ ਕੀਤੀ ਐਫ.ਆਈ.ਆਰ ਉੱਤੇ ਖੜ੍ਹੇ ਕੀਤੇ ਸਵਾਲ ਅਗਲੀ ਖ਼ਬਰ ਰਾਹੁਲ ਗਾਂਧੀ ’ਤੇ ਕੀਤਾ ਮੁਕਦਮਾ ਰੱਦ ਹੋਵੇ-ਹੈਪੀ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।