ਬਾਬਾ ਜੀਵਨ ਸਿੰਘ ਰੰਘਰੇਟਾ ਦੇ ਜਨਮ ਦਿਹਾੜੇ ਦੇ ਸੰਬੰਧ ’ ਚ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਵੇਗਾ ਗੁਰਮਤਿ ਸਮਾਗਮ
ਚੱਬਾ (ਅੰਮ੍ਰਿਤਸਰ), 4 ਸਤੰਬਰ (ਜੱਸਾ ਅਨਜਾਣ)-ਦਿੱਲੀ ਤੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪਵਿੱਤਰ ਸੀਸ ਸ੍ਰੀ ਅਨੰਦਪੁਰ ਸਾਹਿਬ ਲਿਆਉਣ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ‘ਰੰਘਰੇਟੇ ਗੁਰੂ ਕੇ ਬੇਟੇ’ ਦਾ ਖਿਤਾਬ ਹਾਸਿਲ ਕਰਨ ਵਾਲੇ ਸ਼੍ਰੋਮਣੀ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ ਰੰਘਰੇਟਾ (ਭਾਈ ਜੈਤਾ ਜੀ) ਦੇ 365ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਮਹਾਨ ਗੁਰਮਤਿ ਸਮਾਗਮ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ 5 ਸਤੰਬਰ ਨੂੰ ਸ਼੍ਰੋਮਣੀ ਕਮੇਟੀ ਵਲੋਂ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਪੰਥ ਅਕਾਲੀ ਦਸਮੇਸ਼ ਤਰਨਾ ਦਲ ਦੇ ਮੁਖੀ ਸਿੰਘ ਸਾਹਿਬ ਜਥੇ: ਬਾਬਾ ਮੇਜਰ ਸਿੰਘ ਸੋਢੀ ਨੇ ਕਿਹਾ ਕਿ 5 ਸਤੰਬਰ ਦਿਨ ਸਨਿਚਰਵਾਰ ਸਵੇਰੇ 8 ਵਜੇ਼ੇ ਦੇ ਕਰੀਬ ਗੋਲਡਨ ਗੇਟ ਤੋਂ ਇਕ ਵੱਡਾ ਜਥਾ ਜੈਕਾਰਿਆਂ ਦੀ ਗੂੰਜ ’ਚ ਬੱਸਾਂ ਅਤੇ ਕਾਰਾਂ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ।
ਅਜੀਤ ਡੈਸਕ
05-09-2026