06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮੁਹਾਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਵਲੋਂ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਦਾ ਪੁਰਸਕਾਰਾਂ ਨਾਲ ਸਨਮਾਨ ਕਿਹਾ, ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ

ਐੱਸ. ਏ.

ਅਜੀਤ ਡੈਸਕ 06-09-2026
ਐੱਸ. ਏ. ਐੱਸ. ਨਗਰ, 5 ਸਤੰਬਰ (ਪ੍ਰੋ. ਅਵਤਾਰ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਿੱਖਿਆ ਸੁਧਾਰਾਂ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕੀਤੀ ਹੈ, ਜਿਸ ਕਾਰਨ ਸਾਲ 2021 ’ਚ ਸਿੱਖਿਆ ਦੇ ਖੇਤਰ ’ਚ 27ਵੇਂ ਸਥਾਨ ‘ਤੇ ਚੱਲ ਰਿਹਾ ਸੂਬਾ ਅੱਜ ਪ੍ਰਾਇਮਰੀ ਸਿੱਖਿਆ ਦੇ ਮਾਮਲੇ ’ਚ ਪਹਿਲੇ ਨੰਬਰ ’ਤੇ ਪਹੁੰਚ ਗਿਆ ਹੈ । ਇਹ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਮੁਹਾਲੀ ਵਿਖੇ ਅਧਿਆਪਕ ਦਿਵਸ ਮੌਕੇ ਕਰਵਾਏ ਗਏ ਰਾਜ ਪੱਧਰੀ ਸਨਮਾਨ ਸਮਾਰੋਹ ਦੌਰਾਨ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਮੁੱਖ ਮੰਤਰੀ ਨੇ ਅਧਿਆਪਕਾਂ ਲਈ ਅੰਤਰਰਾਸ਼ਟਰੀ ਸਿਖਲਾਈ, 118 ਸਕੂਲਜ਼ ਆਫ਼ ਐਮੀਨੈਂਸ, 16,348 ਸਕੂਲਾਂ ’ਚ ਵਾਈ-ਫਾਈ ਸਹੂਲਤ, ਬਿਜ਼ਨਸ ਬਲਾਸਟਰ ਤੇ ਪੀ. ਟੀ. ਐਮ. ਰਾਹੀਂ ਮਾਪਿਆਂ ਦੀ ਵਧੇਰੇ ਸ਼ਮੂਲੀਅਤ ਨੂੰ ਇਸ ਬਦਲਾਅ ਦੇ ਮੁੱਖ ਕਾਰਨ ਦੱਸਿਆ । ਇਸ ਮੌਕੇ ਸਭ ਤੋਂ ਪਹਿਲਾਂ ਮੁੱਖ ਮੰਤਰੀ ਨੇ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ । ਉਨ੍ਹਾਂ ਕਿਹਾ ਕਿ ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ । ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ’ਚ ਸਾਡੀ ਸਰਕਾਰ ਵਲੋਂ ਚੁੱਕੇ ਗਏ ਇਨਕਲਾਬੀ ਕਦਮਾਂ ਕਰਕੇ ਉਹ ਦਿਨ ਦੂਰ ਨਹੀਂ, ਜਦੋਂ ਦੁਨੀਆ ਭਰ ਤੋਂ ਅਧਿਆਪਕ ਸਿਖਲਾਈ ਲੈਣ ਲਈ ਪੰਜਾਬ ਆਉਣਗੇ । ਸਨਮਾਨ ਸਮਾਰੋਹ ਦੌਰਾਨ ਪੰਜਾਬ ਦੇ ਸਿੱਖਿਆ ਖੇਤਰ ’ਚ ਅਹਿਮ ਯੋਗਦਾਨ ਪਾਉਣ ਵਾਲੇ 50 ਅਧਿਆਪਕਾਂ (ਜਿਨ੍ਹਾਂ ’ਚ 21 ਪ੍ਰਾਇਮਰੀ ਅਤੇ 29 ਸੈਕੰਡਰੀ ਅਧਿਆਪਕ ਸ਼ਾਮਿਲ ਹਨ) ਨੇ ਸਟੇਟ ਐਵਾਰਡ ਪ੍ਰਾਪਤ ਕੀਤੇ, ਜਦਕਿ 10 ਅਧਿਆਪਕਾਂ (4 ਪ੍ਰਾਇਮਰੀ ਅਤੇ 6 ਸੈਕੰਡਰੀ) ਨੂੰ ਯੰਗ ਟੀਚਰ ਐਵਾਰਡ, 4 ਅਧਿਆਪਕਾਂ ਨੂੰ ਵਿਸ਼ੇਸ਼ ਅਧਿਆਪਕ ਪੁਰਸਕਾਰ ਤੇ 6 ਨੂੰ ਪ੍ਰਸ਼ਾਸਕੀ ਪੁਰਸਕਾਰ ਨਾਲ ਨਿਵਾਜਿਆ ਗਿਆ । ਇਸ ਤੋਂ ਇਲਾਵਾ 5 ਪੁਰਸਕਾਰ ਸਿੱਖਿਆ ਮੰਤਰੀ ਵਲੋਂ ਨਾਮਜ਼ਦ ਕੀਤੇ ਅਧਿਆਪਕਾਂ ਨੂੰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵਲੋਂ 88.67 ਕਰੋੜ ਰੁ. ਦੀ ਲਾਗਤ ਨਾਲ 118 ‘ਸਕੂਲਜ਼ ਆਫ਼ ਐਮੀਨੈਂਸ’ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਬਦਲ ਦਿੱਤਾ ਗਿਆ ਹੈ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਕੂਲ ਸੁਰੱਖਿਆ ਅਤੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ 211.58 ਕਰੋੜ ਰੁ. ਖ਼ਰਚ ਕੀਤੇ ਹਨ । ਇਸੇ ਦੌਰਾਨ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਐਵਾਰਡ ਹਾਸਿਲ ਕਰਨ ਵਾਲੇ ਸਮੁੱਚੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ ਸਦਕਾ ਹੀ ਪੰਜਾਬ ਅੱਜ ਸਿੱਖਿਆ ਦੇ ਖੇਤਰ ‘ਚ ਨਵੇਂ ਮੀਲ-ਪੱਥਰ ਸਥਾਪਿਤ ਕਰ ਰਿਹਾ ਹੈ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ, ਸਿੱਖਿਆ ਸਕੱਤਰ ਸੋਨਾਲੀ ਗਿਰਿ ਸਮੇਤ ਸਿੱਖਿਆ ਵਿਭਾਗ ਦੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ ।
ਪਿਛਲੀ ਖ਼ਬਰ ਮਲਿਕ ਵਲੋਂ ਰੇਲਵੇ ਮੰਤਰੀ ਨੂੰ ਅੰਮ੍ਰਿਤਸਰ-ਮੁੰਬਈ ਵੰਦੇ ਭਾਰਤ ਸਲੀਪਰ ਰੇਲਗੱਡੀ ਸ਼ੁਰੂ ਕਰਨ ਦੀ ਮੰਗ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ( ਬ ) ਇਸਤਰੀ ਵਿੰਗ ਵਲੋਂ ਚੰਡੀਗੜ੍ਹ ’ ਚ ਰੋਸ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।