06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸੰਯੁਕਤ ਕਿਸਾਨ ਮੋਰਚਾ ( ਗੈਰ - ਸਿਆਸੀ ) ਵਲੋਂ ਚੰਡੀਗੜ੍ਹ ਮੋਰਚੇ ਨੂੰ ਪੂਰਨ ਸਮਰਥਨ

ਚੰਡੀਗੜ੍ਹ, 5 ਸਤੰਬਰ (ਅਜਾਇਬ ਸਿੰਘ ਔਜਲਾ)-ਕਿਸਾਨ ਭਵਨ ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਭਾਰਤ ਦੇ ਪੰਜਾਬ ਅਤੇ ਹਰਿਆਣਾ ਚੈਪਟਰ ਦੀ ਅੱਜ ਅਹਿਮ ਮੀਟਿੰਗ ਹੋਈ। ਇਸ ਦੌਰਾਨ ਪ੍ਰਮੁੱਖ ਕਿਸਾਨ ਆਗੂਆਂ ’ਚ ਇੰਦਰਜੀਤ ਸਿੰਘ ਕੋਟਬੁੱਢਾ, ਸੁਖਜੀਤ ਸਿੰਘ ਹਰਦੋਝੰਡੇ, ਗੁਰਿੰਦਰ ਸਿੰਘ ਭੰਗੂ, ਗੁਰਸੇਵਕ ਸਿੰਘ ਧਾਲੀਵਾਲ, ਬਚਿੱਤਰ ਸਿੰਘ ਕੋਟਲਾ, ਬੀਬੀ ਪਰਮਜੀਤ ਕੌਰ ਸਾਈਆਂਵਾਲਾ ਤੇ ਲਖਵਿੰਦਰ ਸਿੰਘ ਔਲਖ ਆਦਿ ਨੇ ਸ਼ਿਰਕਤ ਕਰਦਿਆਂ ਕਿਸਾਨੀ ਦੇ ਭਖਦੇ ਮੁੱਦਿਆਂ ’ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ।

ਅਜੀਤ ਡੈਸਕ 06-09-2026
ਚੰਡੀਗੜ੍ਹ, 5 ਸਤੰਬਰ (ਅਜਾਇਬ ਸਿੰਘ ਔਜਲਾ)-ਕਿਸਾਨ ਭਵਨ ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਭਾਰਤ ਦੇ ਪੰਜਾਬ ਅਤੇ ਹਰਿਆਣਾ ਚੈਪਟਰ ਦੀ ਅੱਜ ਅਹਿਮ ਮੀਟਿੰਗ ਹੋਈ। ਇਸ ਦੌਰਾਨ ਪ੍ਰਮੁੱਖ ਕਿਸਾਨ ਆਗੂਆਂ ’ਚ ਇੰਦਰਜੀਤ ਸਿੰਘ ਕੋਟਬੁੱਢਾ, ਸੁਖਜੀਤ ਸਿੰਘ ਹਰਦੋਝੰਡੇ, ਗੁਰਿੰਦਰ ਸਿੰਘ ਭੰਗੂ, ਗੁਰਸੇਵਕ ਸਿੰਘ ਧਾਲੀਵਾਲ, ਬਚਿੱਤਰ ਸਿੰਘ ਕੋਟਲਾ, ਬੀਬੀ ਪਰਮਜੀਤ ਕੌਰ ਸਾਈਆਂਵਾਲਾ ਤੇ ਲਖਵਿੰਦਰ ਸਿੰਘ ਔਲਖ ਆਦਿ ਨੇ ਸ਼ਿਰਕਤ ਕਰਦਿਆਂ ਕਿਸਾਨੀ ਦੇ ਭਖਦੇ ਮੁੱਦਿਆਂ ’ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ। ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਇਨ੍ਹਾਂ ਆਗੂਆਂ ਨੇ ਸੰਗਰੂਰ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਦੌਰਾਨ ਨਸ਼ਿਆਂ ਦੀ ਸਮੱਸਿਆ ਅਤੇ ਸਰਕਾਰੀ ਨਾਕਾਮੀਆਂ ਵਿਰੁੱਧ ਸਵਾਲ ਪੁੱਛਣ ਵਾਲੇ ਅੰਮ੍ਰਿਤਧਾਰੀ ਗੁਰਸਿੱਖ ਕਿਸਾਨ ਮੋਹਨਜੀਤ ਸਿੰਘ ਸ਼ੇਰੋ ’ਤੇ ਪੁਲਿਸ ਵਲੋਂ ਕੀਤੇ ਤਸ਼ੱਦਦ ਦੀ ਤਿੱਖੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਅੱਜ ਹੋਰ ਮੁੱਖ ਫ਼ੈਸਲੇ ਤੇ ਏਜੰਡੇ ਵੀ ਪਾਸ ਕੀਤੇ ਗਏ ਜਿਨ੍ਹਾਂ ਵਿਚ ਐੱਸ.ਕੇ.ਐੱਮ. (ਗੈਰ-ਸਿਆਸੀ) ਵਲੋਂ ਕਿਸਾਨਾਂ-ਮਜ਼ਦੂਰਾਂ ਦੀਆਂ ਹੱਕੀ ਮੰਗਾਂ ਲਈ ਚੰਡੀਗੜ੍ਹ ਵਿਖੇ ਲੱਗੇ ਐੱਸ.ਕੇ.ਐੱਮ. ਦੇ ਮੋਰਚੇ ਨੂੰ ਪੂਰਨ ਸਮਰਥਨ ਦੇਣ ਦੇ ਐਲਾਨ ਕਰਨ ਦੇ ਨਾਲ-ਨਾਲ ਬਕਾਇਆ ਮੰਗਾਂ ’ਚ ਕਿਸਾਨ ਅੰਦੋਲਨ-1 ਅਤੇ 2 ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਅਗਲੀ ਰਣਨੀਤੀ ’ਤੇ ਵਿਚਾਰ ਕੀਤਾ ਗਿਆ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਭਾਈ ਖਾਲੜਾ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁਖ ਅਰਦਾਸ ਅਗਲੀ ਖ਼ਬਰ ਰਾਹੁਲ ਗਾਂਧੀ ਨੇ ਮੋਹਨਜੀਤ ਨਾਲ ਫ਼ੋਨ ’ਤੇ ਗੱਲ ਕਰਕੇ ਸਮਰਥਨ ਦਿੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।