ਜੰਤਰ ਮੰਤਰ ਵਿਖੇ ਵਿਦਿਆਰਥੀਆਂ ’ ਤੇ ਪੁਲਿਸ ਦੀ ਕਾਰਵਾਈ ਬੇਹੱਦ ਨਿਰਾਸ਼ਾਜਨਕ - ਜਸਟਿਸ ਭੂਈਆਂ
ਨਵੀਂ ਦਿੱਲੀ, 5 ਸਤੰਬਰ (ਜਗਤਾਰ ਸਿੰਘ)- ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਜੰਤਰ ਮੰਤਰ ’ਤੇ ਇਕੱਠੇ ਹੋਏ ਨੌਜਵਾਨਾਂ ’ਤੇ ਪੁਲਿਸ ਦੀ ਕਾਰਵਾਈ ਨੂੰ ਲੈ ਸੁਪਰੀਮ ਕੋਰਟ ਦੇ ਜੱਜ ਜਸਟਿਸ ਉੱਜਵਲ ਭੁਈਆਂ ਨੇ ਕਿਹਾ ਕਿ ਪੁਲਿਸ ਦਾ ਲਾਠੀਚਾਰਜ ਬਹੁਤ ਹੀ ਪਰੇਸ਼ਾਨ ਕਰਨ ਵਾਲੀ ਘਟਨਾ ਸੀ। ਉਨ੍ਹਾਂ ਕਿਹਾ ਕਿ ਜੇਕਰ ਵਿਦਿਆਰਥੀ ਆਪਣਾ ਅਲੱਗ ਵਿਚਾਰ ਰੱਖਦੇ ਹਨ ਤਾਂ ਉਨ੍ਹਾਂ ਦੇ ਖ਼ਿਲਾਫ਼ ਦੰਡਕਾਰੀ ਰਵੱਈਆ ਨਹੀਂ ਅਪਣਾਇਆ ਜਾਣਾ ਚਾਹੀਦਾ।
ਅਜੀਤ ਡੈਸਕ
06-09-2026