ਕੇਂਦਰੀ ਪੰਜਾਬੀ ਲੇਖਕ ਸਭਾ ਦੀ ਚੋਣ 25 ਅਕਤੂਬਰ ਨੂੰ
ਡਾ. ਜੌਹਲ, ਮਾਣਕ ਤੇ ਵਿਰਲੀ ਚੋਣ ਅਧਿਕਾਰੀ ਨਿਯੁਕਤ
ਜਲੰਧਰ, 7 ਸਤੰਬਰ (ਜਸਪਾਲ ਸਿੰਘ)-ਕੇਂਦਰੀ ਪੰਜਾਬੀ ਲੇਖਕ ਸਭਾ ਦੀ ਤਿੰਨ ਸਾਲਾ ਚੋਣ 25 ਅਕਤੂਬਰ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ਹੋਵੇਗੀ । ਇਸ ਤੋਂ ਪਹਿਲਾਂ ਸਭਾ ਦਾ ਇਜਲਾਸ 13 ਸਤੰਬਰ ਨੂੰ ਇਸੇ ਸਥਾਨ ’ਤੇ ਹੋਵੇਗਾ, ਜਿਸ ਵਿਚ ਸਭਾ ਦੀਆਂ ਪਿਛਲੇ ਤਿੰਨ ਸਾਲਾਂ ਦੀਆਂ ਜਥੇਬੰਦਕ ਤੇ ਸਾਹਿਤਕ ਸਰਗਰਮੀਆਂ ਦੀ ਰਿਪੋਰਟ ਅਤੇ ਵਿੱਤੀ ਰਿਪੋਰਟ ਪੇਸ਼ ਕੀਤੀ ਜਾਵੇਗੀ ।
ਡ
ਡਾ. ਲਖਵਿੰਦਰ ਸਿੰਘ ਜੌਹਲ, ਸਤਨਾਮ ਸਿੰਘ ਮਾਣਕ ਤੇ ਤੇਜਿੰਦਰ ਵਿਰਲੀ
08-09-2026
ਜਲੰਧਰ, 7 ਸਤੰਬਰ (ਜਸਪਾਲ ਸਿੰਘ)-ਕੇਂਦਰੀ ਪੰਜਾਬੀ ਲੇਖਕ ਸਭਾ ਦੀ ਤਿੰਨ ਸਾਲਾ ਚੋਣ 25 ਅਕਤੂਬਰ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ਹੋਵੇਗੀ । ਇਸ ਤੋਂ ਪਹਿਲਾਂ ਸਭਾ ਦਾ ਇਜਲਾਸ 13 ਸਤੰਬਰ ਨੂੰ ਇਸੇ ਸਥਾਨ ’ਤੇ ਹੋਵੇਗਾ, ਜਿਸ ਵਿਚ ਸਭਾ ਦੀਆਂ ਪਿਛਲੇ ਤਿੰਨ ਸਾਲਾਂ ਦੀਆਂ ਜਥੇਬੰਦਕ ਤੇ ਸਾਹਿਤਕ ਸਰਗਰਮੀਆਂ ਦੀ ਰਿਪੋਰਟ ਅਤੇ ਵਿੱਤੀ ਰਿਪੋਰਟ ਪੇਸ਼ ਕੀਤੀ ਜਾਵੇਗੀ । ਇਜਲਾਸ ’ਚ ਸਮਕਾਲੀ ਦੌਰ ਵਿਚ ਲੇਖਕਾਂ ਅਤੇ ਚਿੰਤਕਾਂ ਦੀ ਭੂਮਿਕਾ ਬਾਰੇ ਪ੍ਰੋ. ਜੈਪਾਲ ਮੁੱਖ ਬੁਲਾਰੇ ਵਜੋਂ ਸੰਬੋਧਨ ਕਰਨਗੇ । ਇਹ ਜਾਣਕਾਰੀ ਦਿੰਦੇ ਹੋਏ ਸਭਾ ਦੇ ਜਨਰਲ ਸਕੱਤਰ ਸੁਸ਼ੀਲ ਦੁਸਾਂਝ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਦੱਸਿਆ ਕਿ ਚੋਣ ਨੂੰ ਸੁਚੱਜੇ, ਨਿਰਪੱਖ ਅਤੇ ਜਮਹੂਰੀ ਢੰਗ ਨਾਲ ਕਰਵਾਉਣ ਲਈ ਡਾ. ਲਖਵਿੰਦਰ ਸਿੰਘ ਜੌਹਲ ਨੂੰ ਮੁੱਖ ਚੋਣ ਅਧਿਕਾਰੀ ਅਤੇ ਸੀਨੀਅਰ ਪੱਤਰਕਾਰ ਸਤਨਾਮ ਸਿੰਘ ਮਾਣਕ ਤੇ ਤੇਜਿੰਦਰ ਵਿਰਲੀ ਨੂੰ ਸਹਾਇਕ ਚੋਣ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ । ਮੀਟਿੰਗ ਦੀ ਪ੍ਰਧਾਨਗੀ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਅਤੇ ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਨੇ ਕੀਤੀ । ਉਨ੍ਹਾਂ ਦੱਸਿਆ ਕਿ 13 ਸਤੰਬਰ ਨੂੰ ਹੋਣ ਵਾਲੇ ਇਜਲਾਸ ਵਿਚ ਸਭਾ ਦੀ ਵਿੱਤੀ ਸਥਿਤੀ ਅਤੇ ਇਸ ਸਮੇਂ ਦੌਰਾਨ ਹੋਏ ਆਮਦਨ-ਖ਼ਰਚ ਦਾ ਵੇਰਵਾ ਵੀ ਪੇਸ਼ ਕੀਤਾ ਜਾਵੇਗਾ । ਸਭਾ ਦੇ ਆਗੂਆਂ ਨੇ ਦੱਸਿਆ ਕਿ 25 ਅਕਤੂਬਰ ਦੀ ਚੋਣ ਕੇਂਦਰੀ ਪੰਜਾਬੀ ਲੇਖਕ ਸਭਾ ਦੀ ਜਥੇਬੰਦਕ ਪ੍ਰਕਿਰਿਆ ਦਾ ਅਹਿਮ ਪੜਾਅ ਹੋਵੇਗੀ।