ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਪੜਤਾਲੀਆ ਕਮੇਟੀ ਦੀ ਇਕੱਤਰਤਾ
ਅੰਮ੍ਰਿਤਸਰ, 7 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਗਠਿਤ ਪੜ੍ਹਤਾਲੀਆ ਕਮੇਟੀ ਦੀ ਅੱਜ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਇਕੱਤਰਤਾ ਹੋਈ। ਮੀਟਿੰਗ ਦੌਰਾਨ ਦਿੱਲੀ ਦੇ ਮੋਤੀ ਨਗਰ ਸਥਿਤ ਭਾਈ ਬੀਬਾ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ 17 ਗੁਰਸਿੱਖ ਮੁਲਾਜ਼ਮਾਂ ਦੀ ਮੁਅੱਤਲੀ ਸਮੇਤ ਕਈ ਅਹਿਮ ਪੰਥਕ ਮਾਮਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਅਜੀਤ ਡੈਸਕ
08-09-2026