09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਭਦੌੜ (ਪੱਤੀ ਮੋਹਰ ਸਿੰਘ) ’ਚ ਬਜ਼ੁਰਗ ਦਾ ਕਤਲ

ਭਦੌੜ (ਪੱਤੀ ਮੋਹਰ ਸਿੰਘ) ’ਚ ਬਜ਼ੁਰਗ ਦਾ ਕਤਲ

ਅਜੀਤ ਡੈਸਕ 09-09-2026

ਭਦੌੜ, 8 ਸਤੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਭਦੌੜ ਦੀ ਪੱਤੀ ਮੋਹਰ ਸਿੰਘ ’ਚ ਭੇਦਭਰੇ ਹਾਲਾਤਾਂ ’ਚ ਇਕ ਬਜ਼ੁਰਗ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਮੱਘਰ ਸਿੰਘ ਪੁੱਤਰ ਇੰਦਰ ਸਿੰਘ (75) ਸਾਲ ਵਜੋਂ ਹੋਈ ਹੈ। ਇੰਸਪੈਕਟਰ ਹਰਸਿਮਰਨਜੀਤ ਸਿੰਘ ਨੇ ਦੱਸਿਆ ਸਵੇਰੇ 9 ਵਜੇ ਦੇ ਕਰੀਬ ਸਾਨੂੰ ਸੂਚਨਾ ਮਿਲੀ ਕਿ ਪੱਤੀ ਮੋਹਰ ਸਿੰਘ ਵਿਖੇ ਇਕ ਬਜ਼ੁਰਗ ਦਾ ਕਤਲ ਹੋ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇੰਸਪੈਕਟਰ ਹਰਸਿਮਰਨਜੀਤ ਸਿੰਘ ਸਮੇਤ ਪੁਲਿਸ ਪਾਰਟੀ, ਐਸ.ਪੀ. ਡੀ ਸੰਜੀਵ ਗੋਇਲ ਅਤੇ ਡੀ.ਐਸ.ਪੀ. ਤਪਾ ਜਸਕਰਨ ਸਿੰਘ ਵਲੋਂ ਮੌਕੇ ’ਤੇ ਪਹੁੰਚ ਕੇ ਘਟਨਾ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਪੁਲਿਸ ਨੇ ਮ੍ਰਿਤਕ ਦੇ ਪੁੱਤਰ ਬਲਵੰਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਐਫ.ਆਈ.ਆਰ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਪਿਛਲੀ ਖ਼ਬਰ ਹਰਕੀਰਤ ਸਿੰਘ ਗੁਲਜ਼ਾਰ ਐਫ.ਏ.ਡੀ.ਏ. ਪੰਜਾਬ ਦੇ ਸਟੇਟ ਚੇਅਰਪਰਸਨ ਨਿਯੁਕਤ ਅਗਲੀ ਖ਼ਬਰ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਜਾਂਦੇ ਰਾਜਾ ਵੜਿੰਗ ਤੇ ਰਾਣਾ ਕੇ.ਪੀ. ਸਮੇਤ ਹੋਰ ਕਾਂਗਰਸੀ ਆਗੂਆਂ ’ਤੇ ਪਾਣੀ ਦੀਆਂ ਬੁਛਾੜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।