09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਮੁੱਖ ਮੰਤਰੀ ਖ਼ਿਲਾਫ਼ ਦਾਇਰ ਮਾਣਹਾਨੀ ਮਾਮਲੇ ’ਚ ਸੁਣਵਾਈ 25 ਨੂੰ

ਮੁੱਖ ਮੰਤਰੀ ਖ਼ਿਲਾਫ਼ ਦਾਇਰ ਮਾਣਹਾਨੀ ਮਾਮਲੇ ’ਚ ਸੁਣਵਾਈ 25 ਨੂੰ

ਅਜੀਤ ਡੈਸਕ 09-09-2026

ਮਾਨਸਾ, 8 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਦਾਇਰ ਮਾਣਹਾਨੀ ਮਾਮਲੇ ਦੀ ਸੁਣਵਾਈ 25 ਸਤੰਬਰ ਤੱਕ ਟਲ ਗਈ ਹੈ। ਬਾਰ ਐਸੋਸੀਏਸ਼ਨ ਮਾਨਸਾ ਦੇ ਇੱਕ ਮੈਂਬਰ ਵਿਰੁੱਧ ਪੁਲਿਸ ਵਲੋਂ ਮੁਕੱਦਮਾ ਦਰਜ ਕਰਨ ਦੇ ਰੋਸ ’ਚ ਵਕੀਲਾਂ ਦੀ ਹੜਤਾਲ ਤੇ ਜੱਜ ਦੇ ਛੁੱਟੀ ’ਤੇ ਹੋਣ ਕਾਰਨ ਅੱਜ ਕੋਈ ਕਾਰਵਾਈ ਨਹੀਂ ਹੋ ਸਕੀ। ਕਾਬਲੇ-ਗ਼ੌਰ ਰਹੇ ਇਹ ਮੁਕੱਦਮਾ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਵਿਧਾਇਕ ਹੁੰਦਿਆਂ ਉਦੋਂ ਦਰਜ ਕਰਵਾਇਆ ਸੀ ਜਦੋਂ ਉਹ ਜੁਲਾਈ 2019 ’ਚ ਆਮ ਆਦਮੀ ਪਾਰਟੀ ਨੂੰ ਛੱਡ ਕਾਂਗਰਸ ’ਚ ਸ਼ਾਮਿਲ ਹੋਏ ਸਨ। ਇਸ ਮਾਮਲੇ ’ਚ ਮੁੱਖ ਮੰਤਰੀ ਦੇ ਵਕੀਲ ਹਰਪ੍ਰੀਤ ਸਿੰਘ ਹੈਪੀ ਰਮਦਿੱਤੇਵਾਲਾ ਨੇ ਦੱਸਿਆ ਕਿ ਭਗਵੰਤ ਮਾਨ ਵੀਡੀਓ ਕਾਨਫਰਸਿੰਗ ਜਰੀਏ ਹੀ ਪੇਸ਼ੀ ਭੁਗਤਣਗੇ।

ਪਿਛਲੀ ਖ਼ਬਰ ਮਾਣ ਭੱਤਾ ਵਰਕਰਜ਼ ਮੋਰਚੇ ਦੀ ਅਗਵਾਈ ’ਚ ਆਸ਼ਾ ਤੇ ਮਿਡ-ਡੇ-ਮੀਲ ਵਰਕਰਾਂ ਵਲੋਂ ਮੁਹਾਲੀ ’ਚ ਸੂਬਾ ਪੱਧਰੀ ਰੋਸ ਰੈਲੀ ਅਗਲੀ ਖ਼ਬਰ ਪਾਕਿਸਤਾਨੀ ਫ਼ੌਜ ਨੇ ਏ. ਆਈ. ਵੀਡੀਓ ਜਾਰੀ ਕਰਕੇ ਕੀਤਾ ਆਪਣੀ ‘ਫ਼ੌਜੀ ਤਾਕਤ’ ਦਾ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।