09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਦਲਿਤ ਵਿਅਕਤੀ ਦੀ ਖੁਦਕੁਸ਼ੀ ਦੇ ਮਾਮਲੇ ’ਚ ਕਾਂਗਰਸ ਵਲੋਂ ਪੰਜਾਬ ਦੇ ਵਿੱਤ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ

ਦਲਿਤ ਵਿਅਕਤੀ ਦੀ ਖੁਦਕੁਸ਼ੀ ਦੇ ਮਾਮਲੇ ’ਚ ਕਾਂਗਰਸ ਵਲੋਂ ਪੰਜਾਬ ਦੇ ਵਿੱਤ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ

ਅਜੀਤ ਡੈਸਕ 09-09-2026

ਨਵੀਂ ਦਿੱਲੀ, 8 ਸਤੰਬਰ (ਪੀ.ਟੀ.ਆਈ.)-ਕਾਂਗਰਸ ਨੇ ਮੰਗਲਵਾਰ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਬਰਖ਼ਾਸਤ ਕਰਨ ਦੀ ਮੰਗ ਕਰਦਿਆ ਦੋਸ਼ ਲਗਾਇਆ ਕਿ ਪੰਜਾਬ ’ਚ ਇੱਕ ਦਲਿਤ ਵਿਅਕਤੀ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਦਿੱਤੇ ਬਿਆਨ ਵਿਚ ਵਿੱਤ ਮੰਤਰੀ ਚੀਮਾ ਦਾ ਨਾਂਅ ਲੈਂਦਿਆਂ ਉਨ੍ਹਾਂ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਸੀ। ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਥੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਜੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਸੱਚਮੁੱਚ ਪੰਜਾਬ ਦੀ ਚਿੰਤਾ ਹੈ ਤਾਂ ਸਭ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦਾ ਅਸਤੀਫ਼ਾ ਲੈਣ ਅਤੇ ਗੁਲਜ਼ਾਰ ਸਿੰਘ ਦੀ ਖੁਦਕੁਸ਼ੀ ਦੇ ਮਾਮਲੇ ਵਿਚ ਉਨ੍ਹਾਂ ਖ਼ਿਲਾਫ਼ ਐਫ.ਆਈ.ਆਰ ਦਰਜ ਕਰਵਾਉਣ। ਬਾਜਵਾ ਨੇ ਦੋਸ਼ ਲਗਾਇਆ ਕਿ ਅੱਜ ਪੰਜਾਬ ਵਿਚ ਕੋਈ ਵੀ ਸੁਰੱਖਿਅਤ ਨਹੀਂ ਹੈ। ਕਾਂਗਰਸ ਦੇ ਜਨਰਲ ਸਕੱਤਰ ਅਤੇ ਸੰਚਾਰ ਵਿਭਾਗ ਦੇ ਇੰਚਾਰਜ ਜੈਰਾਮ ਰਮੇਸ਼ ਨੇ ਵੀ ਗੁਲਜ਼ਾਰ ਸਿੰਘ ਦੀ ਮੌਤ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਲੋਕ ਸਭ ਕੁਝ ਦੇਖ ਰਹੇ ਹਨ ਅਤੇ ਹਰ ਕਾਰਵਾਈ ਦਾ ਹਿਸਾਬ ਦੇਣਾ ਪਵੇਗਾ। ਜੈਰਾਮ ਰਮੇਸ਼ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਪਾਈ ਪੋਸਟ ’ਚ ਨਸ਼ਿਆਂ ਦੀ ਖੁੱਲ੍ਹੀ ਵਿਕਰੀ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਸਵਾਲ ਕੀਤੇ।

ਪਿਛਲੀ ਖ਼ਬਰ ਮੋਦੀ ਨੇ ਯਾਦ ਕੀਤਾ ਕਿ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਉਹ ਬਾਲਿਕਾ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਤਪਦੀ ਗਰਮੀ ਵਿੱਚ ਪਿ... ਅਗਲੀ ਖ਼ਬਰ ਪਾਕਿ ’ਚ ਨਵੇਂ ਸੂਬੇ ਬਣਾਉਣ ਦਾ ਫ਼ੈਸਲਾ ਇਕਪਾਸੜ ਨਾ ਥੋਪਿਆ ਜਾਵੇ, ਵਿਆਪਕ ਬਹਿਸ ਜ਼ਰੂਰੀ-ਮੌਲਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।