11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਦੋਸ਼ੀ ਤੁਰੰਤ ਗ੍ਰਿਫ਼ਤਾਰ ਕੀਤੇ ਜਾਣ: ਢਿੱਲੋਂ

ਚੰਡੀਗੜ੍ਹ, 9 ਸਤੰਬਰ (ਸੰਦੀਪ ਕੁਮਾਰ ਮਾਹਨਾ)–ਲੁਧਿਆਣਾ ਵਿਖੇ ਡਾ. ਬੀ.

ਅਜੀਤ ਡੈਸਕ 10-09-2026
ਚੰਡੀਗੜ੍ਹ, 9 ਸਤੰਬਰ (ਸੰਦੀਪ ਕੁਮਾਰ ਮਾਹਨਾ)–ਲੁਧਿਆਣਾ ਵਿਖੇ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਨੇ ਗੰਭੀਰ ਚਿੰਤਾ ਪੈਦਾ ਕਰ ਦਿੱਤੀ ਹੈ । ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਪੰਜਾਬ ਸਰਕਾਰ ਤੋਂ ਦੋਸ਼ੀਆਂ ਦੀ ਤੁਰੰਤ ਪਛਾਣ ਕਰਕੇ ਗ੍ਰਿਫ਼ਤਾਰੀ ਤੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਭਾਜਪਾ ਸੂਬਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਲਗਾਤਾਰ ਚਿੰਤਾਜਨਕ ਬਣਦੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਜੇਕਰ ਡਾ. ਅੰਬੇਡਕਰ ਵਰਗੀ ਮਹਾਨ ਸ਼ਖ਼ਸੀਅਤ ਦਾ ਬੁੱਤ ਵੀ ‘ਆਪ’ ਸਰਕਾਰ ਦੇ ਰਾਜ ਵਿਚ ਸੁਰੱਖਿਅਤ ਨਹੀਂ ਹੈ ਤਾਂ ਇਹ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।
ਪਿਛਲੀ ਖ਼ਬਰ ਕ ਅਤੇ ਪ੍ਰਚੂਨ ਦਵਾਈਆਂ ਦੇ ਲਾਇਸੰਸਾਂ ਦੇ ਨਵੀਨੀਕਰਨ ਲਈ ਪੁਰਾਣੇ ਪੋਰਟਲ ਦੀ ਮਿਆਦ ’ਚ 31 ਦਸੰਬਰ ਤੱਕ ਦਾ ਵਾਧਾ ਅਗਲੀ ਖ਼ਬਰ ਐਂਕਰ ਓਰਲ ਕੇਅਰ ਨੇ ਜੋਸ ਬਟਲਰ ਨੂੰ ਭਾਰਤ ’ਚ ਬਣਾਇਆ ਆਪਣਾ ‘ਬ੍ਰਾਂਡ ਅੰਬੈਸਡਰ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।