ਗੁਲਜ਼ਾਰ ਸਿੰਘ ਦੇ ਮਾਮਲੇ ’ਚ ਪੰਜਾਬ ਸਰਕਾਰ ਨੇ ਰੱਜ ਕੇ ਕੀਤਾ ਮਨੁੱਖੀ ਅਧਿਕਾਰਾਂ ਦਾ ਘਾਣ-ਕੇਵਲ ਸਿੰਘ ਢਿੱਲੋਂ
ਸੰਗਰੂਰ, ਦਿੜ੍ਹਬਾ ਮੰਡੀ, 10 ਸਤੰਬਰ (ਦਮਨਜੀਤ ਸਿੰਘ, ਹਰਬੰਸ ਸਿੰਘ ਛਾਜਲੀ, ਜਸਵੀਰ ਸਿੰਘ ਔਜਲਾ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਜ਼ਿਲ੍ਹਾ ਸੰਗਰੂਰ ਦੇ ਪਿੰਡ ਤੂਰਬੰਜਾਰਾ ਵਿਖੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਸਮੇਤ ਮ੍ਰਿਤਕ ਗੁਲਜ਼ਾਰ ਸਿੰਘ ਦੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਹੋਏ ਸਨ । ਉਨ੍ਹਾਂ ਕਿਹਾ ਕਿ ਭਾਜਪਾ ਇਸ ਮਸਲੇ ਵਿਚ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਵਾਉਣ ਲਈ ਆਪਣੀ ਪੂਰੀ ਵਾਹ ਲਾ ਦੇਵੇਗੀ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਵਲੋਂ ਪਹਿਲਾਂ ਹੀ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਇਸ ਮਾਮਲੇ ਦੀ ਸੀ.
ਪ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਨਾਲ ਹਨ ਸੁਨੀਲ ਜਾਖੜ, ਅਸ਼ਵਨੀ ਸ਼ਰਮਾ ਅਤੇ ਮਨਪ੍ਰੀਤ ਸਿੰਘ ਬਾਦਲ। ਤਸਵੀਰ : ਮੁਕੇਸ਼ ਕੁਮਾਰ
11-09-2026
ਸੰਗਰੂਰ, ਦਿੜ੍ਹਬਾ ਮੰਡੀ, 10 ਸਤੰਬਰ (ਦਮਨਜੀਤ ਸਿੰਘ, ਹਰਬੰਸ ਸਿੰਘ ਛਾਜਲੀ, ਜਸਵੀਰ ਸਿੰਘ ਔਜਲਾ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਜ਼ਿਲ੍ਹਾ ਸੰਗਰੂਰ ਦੇ ਪਿੰਡ ਤੂਰਬੰਜਾਰਾ ਵਿਖੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਸਮੇਤ ਮ੍ਰਿਤਕ ਗੁਲਜ਼ਾਰ ਸਿੰਘ ਦੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਹੋਏ ਸਨ । ਉਨ੍ਹਾਂ ਕਿਹਾ ਕਿ ਭਾਜਪਾ ਇਸ ਮਸਲੇ ਵਿਚ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਵਾਉਣ ਲਈ ਆਪਣੀ ਪੂਰੀ ਵਾਹ ਲਾ ਦੇਵੇਗੀ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਵਲੋਂ ਪਹਿਲਾਂ ਹੀ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਇਸ ਮਾਮਲੇ ਦੀ ਸੀ.ਬੀ.ਆਈ. ਜਾਂਚ ਮੰਗੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਵਲੋਂ ਗੁਲਜ਼ਾਰ ਸਿੰਘ ਮਾਮਲੇ ਵਿਚ ਰੱਜ ਕੇ ਮਨੁੱਖੀ ਅਧਿਕਾਰਾਂ ਦਾ ਘਾਣ ਕੀਤਾ ਗਿਆ ਹੈ ਕਿਉਂਕਿ ਧੱਕੇ ਨਾਲ ਗੁਲਜ਼ਾਰ ਸਿੰਘ ਦਾ ਅੰਤਿਮ ਸੰਸਕਾਰ ਕਰਨ ਮੌਕੇ ਨਾ ਤਾਂ ਪਰਿਵਾਰ ਨੂੰ ਅੰਤਿਮ ਰਸਮਾਂ ਕਰਨ ਦਿੱਤੀਆਂ ਗਈਆਂ ਤੇ ਨਾ ਹੀ ਪਰਿਵਾਰਕ ਮੈਂਬਰਾਂ ਨੂੰ ਉਸ ਦਾ ਮੂੰਹ ਦੇਖਣ ਦਿੱਤਾ ਗਿਆ । ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਇੱਕ ਗ਼ਰੀਬ ਪਰਿਵਾਰ ਨੂੰ ਚੰਦ ਪੈਸਿਆਂ ਬਦਲੇ ਖ਼ਰੀਦਣ ਦੀ ਕੋਸ਼ਿਸ਼ ਕੀਤੀ ਗਈ । ਉਨ੍ਹਾਂ ਕਿਹਾ ਕਿ ਪਿੰਡ ਤੂਰ ਵੰਜਾਰਾ ਦੇ ਗੁਲਜ਼ਾਰ ਸਿੰਘ ਦੇ ਭੋਗ ਤੋਂ ਪਹਿਲਾਂ ਪਹਿਲਾਂ ਪੰਜਾਬ ਵਿਚੋਂ ਆਮ ਆਦਮੀ ਪਾਰਟੀ ਦਾ ਭੋਗ ਪੈ ਜਾਵੇਗਾ । ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਅੱਜ ਪੰਜਾਬ ਅੰਦਰ ਹਰ ਇੱਕ ਸੁਹਿਰਦ ਹਿਰਦੇ ਵਾਲਾ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਚਿੰਤਤ ਹੈ। ਬਾਦਲ ਨੇ ਕਿਹਾ ਕਿ ਪੰਜਾਬ ਭਾਜਪਾ ਗੁਲਜ਼ਾਰ ਸਿੰਘ ਦੇ ਮਾਮਲੇ ਵਿਚ ਆਰ-ਪਾਰ ਦੀ ਲੜਾਈ ਲੜੇਗੀ। ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਅੱਜ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਗਿਣੇ ਚੁਣੇ 100 ਦਿਨ ਬਾਕੀ ਰਹਿ ਗਏ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅੱਜ ਪੰਜਾਬ ਅੰਦਰ ਸਰਕਾਰ ਦੀ ਥਾਂ ਡਿਕਟੇਟਰਸ਼ਿਪ ਚੱਲ ਰਹੀ ਹੈ ਤੇ ਸਰਕਾਰ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਹਰ ਇੱਕ ਵਿਅਕਤੀ ਦੀ ਆਵਾਜ਼ ਬੰਦ ਕਰਾਉਣ ਲਈ ਉਸ ਨੂੰ ਮੌਤ ਦੇ ਘਾਟ ਤੱਕ ਉਤਾਰਿਆ ਜਾ ਰਿਹਾ ਹੈ । ਇਸ ਮੌਕੇ ਜ਼ਿਲ੍ਹਾ - 2 ਦੇ ਪ੍ਰਧਾਨ ਦਾਮਨ ਥਿੰਦ ਬਾਜਵਾ, ਜ਼ਿਲ੍ਹਾ ਸੰਗਰੂਰ-1 ਦੇ ਪ੍ਰਧਾਨ ਸਰਜੀਵਨ ਜਿੰਦਲ, ਹਰਮਨਦੇਵ ਗੱਗੀ ਬਾਜਵਾ, ਗਿਆਨ ਸਿੰਘ ਮਾਨ, ਪਰਮਿੰਦਰ ਸਿੰਘ ਪਿੰਕੀ, ਮਾਸਟਰ ਸੁਰਿੰਦਰ ਸ਼ਰਮਾ, ਰਾਂਝਾ ਬਖਸ਼ੀ ਅਤੇ ਹੋਰ ਭਾਜਪਾ ਆਗੂ ਵੀ ਮੌਜੂਦ ਸਨ। ਭਾਜਪਾ ਅਤੇ ‘ਆਪ’ ਦੇ ਆਗੂ ਹੋਏ ਆਹਮੋ ਸਾਹਮਣੇ ਸੰਗਰੂਰ, ਪਿੰਡ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਸੁਨੀਲ ਜਾਖੜ ਅਸ਼ਵਨੀ ਸ਼ਰਮਾ ਦਾਮਨ ਥਿੰਦ ਬਾਜਵਾ ਸਮੇਤ ਹੋਰਨਾ ਆਗੂਆਂ ਨੂੰ ਪਿੰਡ ਵਿਚ ਵੜਨ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਕਾਰਕੁਨਾਂ ਵੱ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਭਾਜਪਾ ਆਗੂ ਆਪਣੇ ਸੁਰੱਖਿਆ ਕਰਮੀਂ ਦੀ ਮਦਦ ਨਾਲ ਪਿੰਡ ਤੂਰ ਵੰਜਾਰਾ ਪਹੁੰਚ ਗਏ। ਗੁਲਜ਼ਾਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਉਪਰੰਤ ਜਦ ਭਾਜਪਾ ਆਗੂ ਵਾਪਸ ਪਰਤ ਰਹੇ ਸਨ ਤਾਂ ਇੱਕ ਵਾਰੀ ਫਿਰ ਆਮ ਆਦਮੀ ਪਾਰਟੀ ਦੇ ਕਾਰਕੁਨਾਂ ਵੱਲੋਂ ਮੁੱਖ ਸੜਕ ਉੱਤੇ ਖੜ ਕੇ ਵਿਰੋਧ ਕੀਤਾ ਗਿਆ ਪਰ ਸੜਕ ਉੱਤੇ ਖੜੇ ਆਪ ਆਗੂਆਂ ਨੂੰ ਦੇਖ ਭਾਜਪਾ ਦੇ ਸੀਨੀਅਰ ਆਗੂਆਂ ਨੇ ਆਪਣਾ ਰਸਤਾ ਬਦਲਣ ਦੀ ਥਾਂ ਆਪਣੀਆਂ ਗੱਡੀਆਂ ਵਿੱਚੋਂ ਹੇਠਾਂ ਉਤਰ ਕੇ ਪੈਦਲ ਚਲਦਿਆਂ ਆਮ ਆਦਮੀ ਪਾਰਟੀ ਦੇ ਕਾਰਕੁਨਾਂ ਦੇ ਅੱਗੋਂ ਲੰਘੇ ਇਸ ਮੌਕੇ ਦੋਹਾਂ ਧਿਰਾਂ ਵਿਚਾਲੇ ਇੱਕ ਦੂਜੇ ਖ਼ਿਲਾਫ਼ ਨਾਅਰੇਬਾਜ਼ੀ ਵੀ ਹੋਈ। ਲੋਕਾਂ ਨੇ ਕੀਤਾ ਵਿਰੋਧ ਸੰਗਰੂਰ, (ਸੁਖਵਿੰਦਰ ਸਿੰਘ ਫੁੱਲ)-ਭਾਜਪਾ ਆਗੂ ਅੱਜ ਜਿਉਂ ਹੀ ਪਿੰਡ ਤੂਰਬੰਜਾਰਾ ਪਹੁੰਚੇ ਤਾਂ ਸੜਕ ਉੱਤੇ ਵੱਡੀ ਗਿਣਤੀ ਵਿੱਚ ਕਤਾਰ ਬਣਾ ਕੇ ਖੜ੍ਹੇ ਲੋਕਾਂ ਨੇ ਇਸ ਮੁੱਦੇ ਉੱਤੇ ਸਿਆਸਤ ਕਰਨ ਦਾ ਤਿੱਖਾ ਵਿਰੋਧ ਕੀਤਾ। ਇਨ੍ਹਾਂ ਲੋਕਾਂ ਦਾ ਕਹਿਣਾ ਸੀ ਕਿ ਇਹ ਆਗੂ ਆਪਣੀਆਂ ਸਿਆਸੀ ਰੋਟੀਆਂ ਸੇਕਣ ਆਏ ਹਨ ਅਤੇ ਪਰਿਵਾਰ ਉੱਤੇ ਨਜਾਇਜ਼ ਦਬਾਅ ਪਾਇਆ ਜਾ ਰਿਹਾ ਹੈ।