12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਮਿੱਥ ਕੇ ਹੱਤਿਆ ਦੀ ਵੱਡੀ ਕੋਸ਼ਿਸ਼ ਨਾਕਾਮ, ਦੁਬਈ ਤੋਂ ਪਰਤੇ ਦੋ ਵਿਅਕਤੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਪਠਾਨਕੋਟ, 11 ਸਤੰਬਰ (ਸੰਧੂ/ਵਿਨੋਦ)-ਕਾਊਂਟਰ ਇੰਟੈਲੀਜੈਂਸ (ਸੀ. ਆਈ.)

ਕਾਬੂ ਕੀਤੇ ਹਥਿਆਰ । ਅਜੀਤ ਤਸਵੀਰ 12-09-2026
ਪਠਾਨਕੋਟ, 11 ਸਤੰਬਰ (ਸੰਧੂ/ਵਿਨੋਦ)-ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪਠਾਨਕੋਟ ਨੇ ਵਿਦੇਸ਼ ’ਚ ਬੈਠੇ ਇਕ ਵਿਅਕਤੀ ਦੁਆਰਾ ਰਚੀ ਗਈ ਮਿੱਥ ਕੇ ਹੱਤਿਆ ਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਉਸ ਦੇ ਦੋ ਕਾਰਕੁਨਾਂ ਨੂੰ ਦੋ ਆਧੁਨਿਕ 30 ਬੋਰ ਪਿਸਤੌਲਾਂ ਅਤੇ 10 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ । ਅੱਜ ਇੱਥੇ ਡੀ.ਜੀ.ਪੀ. ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ। ਮੁਲਜ਼ਮਾਂ ਦੀ ਪਛਾਣ ਰਵਿੰਦਰ ਸਿੰਘ ਉਰਫ਼ ਢਿੱਲੋਂ ਵਾਸੀ ਢਿੱਲਵਾਂ, ਬਟਾਲਾ ਅਤੇ ਜਸ਼ਨਪ੍ਰੀਤ ਸਿੰਘ ਵਾਸੀ ਪਿੰਡ ਬੱਲ, ਗੁਰਦਾਸਪੁਰ ਵਜੋਂ ਹੋਈ ਹੈ । ਪੁਲਿਸ ਟੀਮਾਂ ਨੇ ਉਨ੍ਹਾਂ ਦਾ ਬਿਨਾਂ ਨੰਬਰ ਵਾਲਾ ਬ੍ਰੈਂਡ-ਨਿਊ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ । ਡੀ.ਜੀ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਸਥਿਤ ਇਕ ਹੈਂਡਲਰ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ, ਜੋ ਉਨ੍ਹਾਂ ਨੂੰ ਸੌਂਪੇ ਗਏ ਕੰਮ ਨੂੰ ਅੰਜ਼ਾਮ ਦੇਣ ਲਈ ਹਾਲ ਹੀ ਵਿਚ ਦੁਬਈ ਪਰਤੇ ਸਨ। ਉਨ੍ਹਾਂ ਨੇ ਕਿਹਾ ਕਿ ਵਿਦੇਸ਼ ਆਧਾਰਿਤ ਹੈਂਡਲਰਾਂ ਨਾਲ ਸਬੰਧਿਤ ਹੋਰ ਕਾਰਕੁਨਾਂ ਦੀ ਪਛਾਣ ਲਈ ਅਗਲੇਰੀ ਜਾਂਚ ਜਾਰੀ ਹੈ। ਏ.ਆਈ.ਜੀ. ਸੀ.ਆਈ. ਪਠਾਨਕੋਟ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਪੁਲਿਸ ਨੂੰ ਪੁਖ਼ਤਾ ਸੂਹ ਮਿਲੀ ਸੀ ਕਿ ਮੋਟਰਸਾਈਕਲ ਸਵਾਰ ਦੋ ਵਿਅਕਤੀ ਵਾਰਦਾਤ ਨੂੰ ਅੰਜਾਮ ਦੇਣ ਲਈ ਗੁਰਦਾਸਪੁਰ ਤੋਂ ਬਟਾਲਾ ਵੱਲ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਨੇ ਰਵਿੰਦਰ ਸਿੰਘ ਉਰਫ਼ ਢਿੱਲੋਂ ਅਤੇ ਜਸ਼ਨਪ੍ਰੀਤ ਸਿੰਘ ਨੂੰ ਗੁਰਦਾਸਪੁਰ ਦੇ ਬਾਹਰਵਾਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ।
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵਲੋਂ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਅੱਜ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਦ... ਅਗਲੀ ਖ਼ਬਰ ਕਾਂਗਰਸ ਲੋਕਾਂ ਦੀ ਰਾਇ ਮੁਤਾਬਕ ਤਿਆਰ ਕਰੇਗੀ ਚੋਣ ਮਨੋਰਥ ਪੱਤਰ- ਡਾ. ਅਮਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।