ਸਿਆਸੀ ਜਾਂ ਪ੍ਰਸ਼ਾਸਨਿਕ ਸਰਪ੍ਰਸਤੀ ਤੋਂ ਬਿਨਾਂ ਨਸ਼ਾ ਪਿੰਡਾਂ ਤੋਂ ਲੈ ਕੇ ਜੇਲ੍ਹਾਂ ਤੱਕ ਕਿਵੇਂ ਪਹੁੰਚ ਸਕਦਾ ਹੈ-ਰਾਜੇਂਦਰ ਪਾਲ ਗੌਤਮ
ਗੁਲਜ਼ਾਰ ਸਿੰਘ ਮਾਮਲੇ ’ਚ ਵਿੱਤ ਮੰਤਰੀ ਦੀ ਜਵਾਬਦੇਹੀ ਤੈਅ ਕਰੇ ਸਰਕਾਰ-ਵੜਿੰਗ
ਚੰਡੀਗੜ੍ਹ, 13 ਸਤੰਬਰ (ਸੰਦੀਪ ਕੁਮਾਰ ਮਾਹਨਾ)–ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਦੇ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਮੋਰਚਾ ਖੋਲ੍ਹਦਿਆਂ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਚੰਡੀਗੜ੍ਹ ਸੈਕਟਰ 15 ਸਥਿਤ ਪੰਜਾਬ ਕਾਂਗਰਸ ਦੇ ਮੁੱਖ ਦਫ਼ਤਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ, ਕੌਮੀ ਐਸ.
ਚੰਡੀਗੜ੍ਹ, 13 ਸਤੰਬਰ (ਸੰਦੀਪ ਕੁਮਾਰ ਮਾਹਨਾ)–ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਦੇ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਮੋਰਚਾ ਖੋਲ੍ਹਦਿਆਂ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਚੰਡੀਗੜ੍ਹ ਸੈਕਟਰ 15 ਸਥਿਤ ਪੰਜਾਬ ਕਾਂਗਰਸ ਦੇ ਮੁੱਖ ਦਫ਼ਤਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ, ਕੌਮੀ ਐਸ.ਸੀ. ਵਿਭਾਗ ਦੇ ਚੇਅਰਮੈਨ ਤੇ ਯੂ.ਪੀ. ਇੰਚਾਰਜ ਰਾਜੇਂਦਰ ਪਾਲ ਗੌਤਮ ਤੇ ਸੂਬਾ ਕਾਰਜਕਾਰੀ ਪ੍ਰਧਾਨ ਡਾ. ਰਾਜਕੁਮਾਰ ਵੇਰਕਾ ਨੇ ਦੋਸ਼ ਲਗਾਇਆ ਕਿ ਸੂਬੇ ’ਚ ਨਸ਼ਿਆਂ ਦਾ ਜਾਲ ਲਗਾਤਾਰ ਫ਼ੈਲ ਰਿਹਾ ਹੈ, ਜਦਕਿ ਦਲਿਤ ਤੇ ਹੋਰ ਹਾਸ਼ੀਏ ’ਤੇ ਧੱਕੇ ਵਰਗਾਂ ਦੇ ਮਸਲਿਆਂ ਪ੍ਰਤੀ ਸਰਕਾਰ ਦਾ ਰਵੱਈਆ ਸੰਵੇਦਨਹੀਣ ਹੈ। ਕਾਂਗਰਸ ਵਲੋਂ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਦੀ ਜਵਾਬਦੇਹੀ ਤੈਅ ਕਰਨ ਲਈ 15 ਸਤੰਬਰ ਨੂੰ ਵਿਸ਼ਾਲ ਰੋਸ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਹੈ, ਜਿਸ ਦੀ ਅਗਵਾਈ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਕਰਨਗੇ । ਕੇਂਦਰੀ ਐਸ.ਸੀ. ਵਿਭਾਗ ਦੇ ਚੇਅਰਮੈਨ ਰਾਜੇਂਦਰ ਪਾਲ ਗੌਤਮ ਦਾ ਪਾਰਟੀ ਦੇ ਸੂਬਾਈ ਦਫ਼ਤਰ ਪਹੁੰਚਣ ’ਤੇ ਸਵਾਗਤ ਕਰਦਿਆਂ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਅਤੇ ‘ਆਪ’ ਦੀ ਪੰਜਾਬ ਸਰਕਾਰ ਦੇ ਰਾਜ ਵਿਚ ਗਰੀਬ ਤੇ ਦਲਿਤ ਪਰਿਵਾਰ ਕਥਿਤ ਪ੍ਰਸ਼ਾਸਨਿਕ ਬੇਰੁਖ਼ੀ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਹਾਸ਼ੀਏ ’ਤੇ ਧੱਕੇ ਵਰਗਾਂ ਦੇ ਹੱਕਾਂ ਲਈ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ । ਕਾਂਗਰਸੀ ਆਗੂਆਂ ਨੇ ਪੰਜਾਬ ਦੇ ਲੋਕਾਂ ਨੂੰ ਇਸ ਰੋਸ ਮਾਰਚ ’ਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਪ੍ਰੈੱਸ ਕਾਨਫਰੰਸ ’ਚ ਪੰਜਾਬ ਕਾਂਗਰਸ ਐਸ.ਸੀ. ਵਿਭਾਗ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋ ਤੇ ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਵੀ ਹਾਜ਼ਰ ਸਨ।