18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਵੋਟਰ ਸੂਚੀ ’ਚੋਂ ਨਾਂਅ ਹਟਾਉਣ ਸੰਬੰਧੀ ਪਟੀਸ਼ਨ ’ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ

ਨਵੀਂ ਦਿੱਲੀ, 17 ਸਤੰਬਰ (ਜਗਤਾਰ ਸਿੰਘ)-ਦਿੱਲੀ ਵਿਚ ਵੋਟਰ ਸੂਚੀ ਦੀ ਵਿਸ਼ੇਸ਼ ਤੀਬਰ ਸੋਧ (ਐੱਸ. ਆਈ.

ਅਜੀਤ ਡੈਸਕ 18-09-2026
ਨਵੀਂ ਦਿੱਲੀ, 17 ਸਤੰਬਰ (ਜਗਤਾਰ ਸਿੰਘ)-ਦਿੱਲੀ ਵਿਚ ਵੋਟਰ ਸੂਚੀ ਦੀ ਵਿਸ਼ੇਸ਼ ਤੀਬਰ ਸੋਧ (ਐੱਸ.ਆਈ.ਆਰ.) ਦੌਰਾਨ ਲੱਖਾਂ ਵੋਟਰਾਂ ਨੂੰ ਜਾਰੀ ਕੀਤੇ ਗਏ ਨੋਟਿਸਾਂ ਅਤੇ ਨਾਵਾਂ ਨੂੰ ਹਟਾਉਣ ਦੀ ਪ੍ਰਕਿਰਿਆ ਵਿਰੁੱਧ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਨ ਲਈ ਸੁਪਰੀਮ ਕੋਰਟ ਨੇ ਸਹਿਮਤੀ ਜਤਾਈ ਹੈ । ਚੀਫ਼ ਜਸਟਿਸ ਸੂਰਿਆਕਾਂਤ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਇਸ ਮਾਮਲੇ ਨੂੰ 21 ਸਤੰਬਰ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ ਹੈ ਅਤੇ ਕਿਹਾ ਹੈ ਕਿ ਅਜਿਹੇ ਮਾਮਲਿਆਂ ਨੂੰ ਪਹਿਲ ਦਿੱਤੀ ਜਾਵੇਗੀ। ਇਹ ਪਟੀਸ਼ਨ ਅੰਜਲੀ ਭਾਰਦਵਾਜ ਅਤੇ ਅੰਮ੍ਰਿਤਾ ਜੌਹਰੀ ਦੁਆਰਾ ਵਕੀਲ ਪ੍ਰਸ਼ਾਂਤ ਭੂਸ਼ਣ ਰਾਹੀਂ ਦਾਇਰ ਕੀਤੀ ਗਈ ਹੈ ਅਤੇ ਪਟੀਸ਼ਨਕਰਤਾਵਾਂ ਦਾ ਤਰਕ ਹੈ ਕਿ ਬਿਨਾਂ ਸਪਸ਼ਟ ਕਾਰਨ ਦੱਸੇ ਭੇਜੇ ਜਾ ਰਹੇ ਇਹ ਨੋਟਿਸ, ਵੋਟਰਾਂ ਦੇ ਜਮਹੂਰੀ ਅਤੇ ਸੰਵਿਧਾਨਕ ਹੱਕਾਂ ਦੀ ਉਲੰਘਣਾ ਕਰਦੇ ਹਨ ਅਤੇ ਇਸ ਨਾਲ ਲੱਖਾਂ ਜਾਇਜ਼ ਵੋਟਰਾਂ ਦੇ ਨਾਂਅ ਸੂਚੀ ’ਚੋਂ ਕੱਟੇ ਜਾਣ ਦਾ ਖ਼ਤਰਾ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ‘ਤਰਕਪੂਰਨ ਖ਼ਾਮੀਆਂ’ ਸ਼੍ਰੇਣੀ ਨੂੰ ਸਹੀ ਢੰਗ ਨਾਲ ਪਰਿਭਾਸ਼ਿਤ ਨਹੀਂ ਕੀਤਾ ਗਿਆ।
ਪਿਛਲੀ ਖ਼ਬਰ ਸੀ.ਬੀ.ਐਸ.ਈ. ਤਿੰਨ ਭਾਸ਼ਾਈ ਨੀਤੀ ’ਤੇ ਕਰੇ ਮੁੜ ਵਿਚਾਰ-ਸੁਪਰੀਮ ਕੋਰਟ ਅਗਲੀ ਖ਼ਬਰ ਕਿਸ਼ਾਉ ਡੈਮ ਤੇ ਉੱਪਰੀ ਯਮੁਨਾ ਦੀ ਨਵੀਂ ਵਿਵਸਥਾ ਵਿਚੋਂ ਪੰਜਾਬ ਨੂੰ ਬਾਹਰ ਰੱਖਣਾ ਗੰਭੀਰ - ਗਿਆਨੀ ਹਰਪ੍ਰੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।