19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਮੌਲਾਨਾ ਫਜ਼ਲੁਰ ਰਹਿਮਾਨ ਨੇ ਪਾਕਿ ਫੌਜ ਦੀ ਦਖ਼ਲਅੰਦਾਜ਼ੀ ਖ਼ਿਲਾਫ਼ ਖੋਲ੍ਹਿਆ ਤਿੱਖਾ ਮੋਰਚਾ

ਅੰਮ੍ਰਿਤਸਰ, 18 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਕੱਟੜਪੰਥੀ ਸਿਆਸੀ ਪਾਰਟੀ ਜਮੀਅਤ ਉਲੇਮਾ-ਏ-ਇਸਲਾਮ-ਫਜ਼ਲ (ਜੇ. ਯੂ.

ਸੰਬੋਧਨ ਕਰਦੇ ਹੋਏ ਮੌਲਾਨਾ ਫਜ਼ਲੁਰ ਰਹਿਮਾਨ। 19-09-2026
ਅੰਮ੍ਰਿਤਸਰ, 18 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਕੱਟੜਪੰਥੀ ਸਿਆਸੀ ਪਾਰਟੀ ਜਮੀਅਤ ਉਲੇਮਾ-ਏ-ਇਸਲਾਮ-ਫਜ਼ਲ (ਜੇ. ਯੂ. ਆਈ.-ਐਫ.) ਦੇ ਮੁਖੀ ਮੌਲਾਨਾ ਫਜ਼ਲੁਰ ਰਹਿਮਾਨ ਨੇ ਦੇਸ਼ ਦੀ ਸਿਆਸਤ ‘ਚ ਪਾਕਿਸਤਾਨੀ ਫੌਜ ਦੀ ਦਖਲਅੰਦਾਜ਼ੀ ਖ਼ਿਲਾਫ਼ ਤਿੱਖਾ ਮੋਰਚਾ ਖੋਲ੍ਹ ਦਿੱਤਾ ਹੈ। ‘ਮੌਲਾਨਾ ਡੀਜ਼ਲ’ ਵਜੋਂ ਜਾਣੇ ਜਾਂਦੇ ਫਜ਼ਲੁਰ ਰਹਿਮਾਨ ਨੇ ਭਾਰਤ ਦੀ ਮਜ਼ਬੂਤ ਹੁੰਦੀ ਆਰਥਿਕਤਾ ਦੀ ਤੁਲਨਾ ਪਾਕਿ ਨਾਲ ਕਰਦਿਆਂ ਆਪਣੀ ਹੀ ਫੌਜ ਅਤੇ ਹਕੂਮਤ ਨੂੰ ਸ਼ੀਸ਼ਾ ਵਿਖਾਇਆ। ਉਨ੍ਹਾਂ ਸਾਫ਼ ਲਫ਼ਜ਼ਾਂ ‘ਚ ਕਿਹਾ ਕਿ ਪਾਕਿ ਦੀ ਸੱਤਾ ਕੌਣ ਸੰਭਾਲੇਗਾ, ਇਸ ਦਾ ਫ਼ੈਸਲਾ ਜਨਤਾ ਆਪਣੀ ਵੋਟ ਦੀ ਤਾਕਤ ਨਾਲ ਕਰੇਗੀ। ਮੌਲਾਨਾ ਨੇ ਕਿਹਾ ਕਿ ਫੌਜ ਦੀ ਜ਼ਿੰਮੇਵਾਰੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨਾ ਹੈ, ਨਾ ਕਿ ਸਿਆਸੀ ਮਾਮਲਿਆਂ ਨੂੰ ਚਲਾਉਣਾ। ਉਨ੍ਹਾਂ ਸਪਸ਼ਟ ਸ਼ਬਦਾਂ ਵਿਚ ਕਿਹਾ ਕਿ ਉਹ ਫੌਜ ਦੇ ਖ਼ਿਲਾਫ਼ ਨਹੀਂ ਹਨ, ਬਲਕਿ ਰਾਜਨੀਤੀ ‘ਚ ਫੌਜ ਦੀ ਭੂਮਿਕਾ ਦੇ ਖ਼ਿਲਾਫ਼ ਹਨ।
ਪਿਛਲੀ ਖ਼ਬਰ ਪੁਲਿਸ ਨੂੰ ਨਿਸ਼ਾਨਾ ਬਣਾਇਆ ਜਾਣਾ ਕਾਨੂੰਨ-ਵਿਵਸਥਾ ਦੀ ਗੰਭੀਰ ਨਾਕਾਮੀ-ਬਾਜਵਾ ਅਗਲੀ ਖ਼ਬਰ 20ਵੀਆਂ ਏਸ਼ਿਆਈ ਖੇਡਾਂ ਦਾ ਰੰਗਾਰੰਗ ਆਗਾਜ਼ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।