19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਅਤੇ ਹਰਿਆਣਾ ਦੇ ਨਵ-ਨਿਯੁਕਤ ਚੀਫ਼ ਜਸਟਿਸ, ਜਸਟਿਸ ਮਿਸ਼ਰਾ

ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵ -ਨਿਯੁਕਤ ਚੀਫ਼ ਜਸਟਿਸ, ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅੱਜ ਦੇਰ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਦਰਸ਼ਨ ਕਰਨ ਉਪਰੰਤ ਉਨ੍ਹਾਂ ਨੇ ਕਿਹਾ ਕਿ ਇਸ ਪਾਵਨ ਅਸਥਾਨ ਵਿਖੇ ਅੱਜ ਦਰਸ਼ਨ ਕਰਕੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ।

ਅਜੀਤ ਡੈਸਕ 19-09-2026
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵ -ਨਿਯੁਕਤ ਚੀਫ਼ ਜਸਟਿਸ, ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅੱਜ ਦੇਰ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਦਰਸ਼ਨ ਕਰਨ ਉਪਰੰਤ ਉਨ੍ਹਾਂ ਨੇ ਕਿਹਾ ਕਿ ਇਸ ਪਾਵਨ ਅਸਥਾਨ ਵਿਖੇ ਅੱਜ ਦਰਸ਼ਨ ਕਰਕੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ। ਉਨ੍ਹਾਂ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਉਪਰੰਤ ਚੀਫ਼ ਜਸਟਿਸ ਮਿਸ਼ਰਾ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸਹਾਇਕ ਸੂਚਨਾ ਅਧਿਕਾਰੀ ਜਤਿੰਦਰਪਾਲ ਸਿੰਘ ਵਲੋਂ ਸਿੱਖ ਇਤਿਹਾਸ ਸੰਬੰਧੀ ਪੁਸਤਕ ਅਤੇ ਦੁਸ਼ਾਲਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਥਾਨਕ ਸੈਸ਼ਨ ਜੱਜ ਜਤਿੰਦਰ ਕੌਰ, ਸੀ.ਜੇ.ਐੱਮ. ਸੁਪ੍ਰੀਤ ਕੌਰ, ਸੂਚਨਾ ਕੇਂਦਰ ਦੇ ਕਰਮਚਾਰੀ ਤਜਿੰਦਰਪਾਲ ਸਿੰਘ ਅਤੇ ਸਤਨਾਮ ਸਿੰਘ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਸੁਣਵਾਈ 9 ਅਕਤੂਬਰ ’ਤੇ ਪਈ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਤੇ ਹੋਰਾਂ ਨੇ ਵੀ.... ਅਗਲੀ ਖ਼ਬਰ ਸੰਤ ਮਹੇਸ਼ ਮੁਨੀ ਬੋਰੇ ਵਾਲੇ ਅਤੇ ਸੰਤ ਬਲਵੀਰ ਸਿੰਘ ਰਣੀਏ ਵਾਲਿਆਂ ਦੀ ਬਰਸੀ ਤੇ ਯੱਗ ਸਮਾਗਮ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।