ਚਿੱਟੇ ਕਾਰਨ ਨੌਜਵਾਨ ਦੀ ਮੌਤ
ਮੰਡੀ ਰੋੜਾਂਵਾਲੀ (ਫਾਜ਼ਿਲਕਾ), 18 ਸਤੰਬਰ (ਮਨਜੀਤ ਸਿੰਘ ਬਰਾੜ)- ਥਾਣਾ ਅਰਨੀਵਾਲਾ ਦੀ ਚੌਂਕੀ ਮੰਡੀ ਰੋੜਾਂਵਾਲੀ ਅਧੀਨ ਪੈਂਦੇ ਪਿੰਡ ਜੰਡਵਾਲਾ ਭੀਮੇਸ਼ਾਹ ਵਿਚ ਇਕ ਨੌਜਵਾਨ ਦੀ ਚਿੱਟੇ ਨੇ ਜਾਨ ਲੈ ਲਈ, ਜਦੋਂ ਕਿ ਮ੍ਰਿਤਕ ਦਾ ਛੋਟਾ ਭਰਾ ਵੀ ਚਿੱਟੇ ਦਾ ਆਦੀ ਦੱਸਿਆ ਜਾ ਰਿਹਾ ਹੈ। ਪਿੰਡ ਜੰਡਵਾਲਾ ਭੀਮੇਸ਼ਾਹ ਨਿਵਾਸੀ ਲਖਵਿੰਦਰ ਸਿੰਘ ਪੁੱਤਰ ਗੁਰਮੁਖ ਸਿੰਘ ਨੇ ਦੱਸਿਆ ਕਿ ਉਸ ਦੇ ਤਾਏ ਦੇ ਦੋ ਲੜਕੇ ਹਨ ਜੋ ਚਿੱਟੇ ਦੇ ਨਸ਼ੇ ਦੇ ਆਦੀ ਹਨ, ਜਿਨ੍ਹਾਂ ਵਿਚੋਂ ਅੱਜ ਵੱਡੇ ਲੜਕੇ ਆਕਾਸ਼ਦੀਪ ਸਿੰਘ (18) ਪੁੱਤਰ ਅੰਗਰੇਜ਼ ਸਿੰਘ ਦੀ ਚਿੱਟੇ ਨਾਲ ਮੌਤ ਹੋ ਗਈ।
ਆ
ਆਕਾਸ਼ਦੀਪ ਸਿੰਘ ਦੀ ਪੁਰਾਣੀ ਤਸਵੀਰ।
19-09-2026
ਮੰਡੀ ਰੋੜਾਂਵਾਲੀ (ਫਾਜ਼ਿਲਕਾ), 18 ਸਤੰਬਰ (ਮਨਜੀਤ ਸਿੰਘ ਬਰਾੜ)- ਥਾਣਾ ਅਰਨੀਵਾਲਾ ਦੀ ਚੌਂਕੀ ਮੰਡੀ ਰੋੜਾਂਵਾਲੀ ਅਧੀਨ ਪੈਂਦੇ ਪਿੰਡ ਜੰਡਵਾਲਾ ਭੀਮੇਸ਼ਾਹ ਵਿਚ ਇਕ ਨੌਜਵਾਨ ਦੀ ਚਿੱਟੇ ਨੇ ਜਾਨ ਲੈ ਲਈ, ਜਦੋਂ ਕਿ ਮ੍ਰਿਤਕ ਦਾ ਛੋਟਾ ਭਰਾ ਵੀ ਚਿੱਟੇ ਦਾ ਆਦੀ ਦੱਸਿਆ ਜਾ ਰਿਹਾ ਹੈ। ਪਿੰਡ ਜੰਡਵਾਲਾ ਭੀਮੇਸ਼ਾਹ ਨਿਵਾਸੀ ਲਖਵਿੰਦਰ ਸਿੰਘ ਪੁੱਤਰ ਗੁਰਮੁਖ ਸਿੰਘ ਨੇ ਦੱਸਿਆ ਕਿ ਉਸ ਦੇ ਤਾਏ ਦੇ ਦੋ ਲੜਕੇ ਹਨ ਜੋ ਚਿੱਟੇ ਦੇ ਨਸ਼ੇ ਦੇ ਆਦੀ ਹਨ, ਜਿਨ੍ਹਾਂ ਵਿਚੋਂ ਅੱਜ ਵੱਡੇ ਲੜਕੇ ਆਕਾਸ਼ਦੀਪ ਸਿੰਘ (18) ਪੁੱਤਰ ਅੰਗਰੇਜ਼ ਸਿੰਘ ਦੀ ਚਿੱਟੇ ਨਾਲ ਮੌਤ ਹੋ ਗਈ। ਲਖਵਿੰਦਰ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਫ਼ਾਜ਼ਿਲਕਾ ਦੇ ਡਾਕਟਰਾਂ ਵਲੋਂ ਵੀ ਪੋਸਟਮਾਰਟਮ ਕਰਨ ਤੋਂ ਇਨਕਾਰ ਕਰ ਦਿੱਤਾ। ਉੱਧਰ ਡੀ. ਐੱਸ. ਪੀ ਜਲਾਲਾਬਾਦ, ਐੱਸ. ਐੱਚ. ਓ ਥਾਣਾ ਸਦਰ ਅਰਨੀਵਾਲਾ ਅਤੇ ਚੌਂਕੀ ਇੰਚਾਰਜ ਮੰਡੀ ਰੋੜਾਂਵਾਲੀ ਵਲੋਂ ਉਸ ਨੂੰ ਵਾਰ-ਵਾਰ ਫ਼ੋਨ ਕਰਕੇ ਜਲਦੀ ਸਸਕਾਰ ਕਰਨ ਅਤੇ ਸੋਸ਼ਲ ਮੀਡੀਆ ਫੇਸਬੁੱਕ ’ਤੇ ਪਾਈ ਵੀਡੀਓਜ਼ ਨੂੰ ਡਿਲੀਟ ਕਰਨ ਲਈ ਧਮਕਾਇਆ ਜਾ ਰਿਹਾ ਹੈ। ਉਸ ਦਾ ਪਰਿਵਾਰ ਦਿਹਾੜੀ ਮਜ਼ਦੂਰੀ ਕਰਦਾ ਹੈ।