ਫ਼ਰੀਦਕੋਟ ’ਚ 2 ਗ੍ਰਨੇਡਾਂ ਸਮੇਤ ਨੌਜਵਾਨ ਗ੍ਰਿਫ਼ਤਾਰ
ਫ਼ਰੀਦਕੋਟ, 18 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਦੇ ਆਗਮਨ ਪੁਰਬ ਤੋਂ ਪਹਿਲਾਂ ਕਾਊਂਟਰ ਇੰਟੈਲੀਜੈਂਸ ਨੇ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰਦੇ ਹੋਏ ਇਕ ਨੌਜਵਾਨ ਨੂੰ ਦੋ ਗ੍ਰਨੇਡਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਨਵਜੋਤ ਸਿੰਘ ਉਰਫ਼ ਨਵ ਵਾਸੀ ਗੁਰੂ ਅਰਜਨ ਦੇਵ ਨਗਰ ਵਜੋਂ ਹੋਈ ਹੈ।
ਪ
ਪੁਲਿਸ ਵਲੋਂ ਗ੍ਰਨੇਡ ਸਮੇਤ ਕਾਬੂ ਕੀਤਾ ਨੌਜਵਾਨ। ਅਜੀਤ ਤਸਵੀਰ
19-09-2026
ਫ਼ਰੀਦਕੋਟ, 18 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਦੇ ਆਗਮਨ ਪੁਰਬ ਤੋਂ ਪਹਿਲਾਂ ਕਾਊਂਟਰ ਇੰਟੈਲੀਜੈਂਸ ਨੇ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰਦੇ ਹੋਏ ਇਕ ਨੌਜਵਾਨ ਨੂੰ ਦੋ ਗ੍ਰਨੇਡਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਨਵਜੋਤ ਸਿੰਘ ਉਰਫ਼ ਨਵ ਵਾਸੀ ਗੁਰੂ ਅਰਜਨ ਦੇਵ ਨਗਰ ਵਜੋਂ ਹੋਈ ਹੈ। ਪੁਲਿਸ ਮੁਤਾਬਕ ਦੋਸ਼ੀ ਦੇ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨਾਂ ਨਾਲ ਸੰਬੰਧ ਹੋਣ ਦਾ ਸ਼ੱਕ ਹੈ ਅਤੇ ਉਸ ਨੇ ਡਰੋਨ ਰਾਹੀਂ ਵਿਸਫੋਟਕ ਸਮੱਗਰੀ ਮੰਗਵਾਈ ਸੀ। ਕਾਊਂਟਰ ਇੰਟੈਲੀਜੈਂਸ ਨੇ ਨਹਿਰੂ ਸਟੇਡੀਅਮ ਨੇੜੇ ਕਾਰਵਾਈ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਖ਼ਿਲਾਫ਼ ਥਾਣਾ ਸਪੈਸ਼ਲ ਆਪ੍ਰੇਸ਼ਨ ਸੈੱਲ ਫਾਜ਼ਿਲਕਾ ਵਿਚ ਵਿਸਫੋਟਕ ਪਦਾਰਥ ਐਕਟ ਅਤੇ ਯੂਏਪੀਏ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿਚ ਨੌਜਵਾਨ ਦੇ ਪਿਤਾ ਸੂਬਾ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਕੈਨੇਡਾ ਦਾ ਪੀ.ਆਰ. ਹੈ ਅਤੇ 12 ਸਤੰਬਰ ਨੂੰ ਹੀ ਭਾਰਤ ਪਰਤਿਆ ਸੀ। ਵੀਰਵਾਰ ਸ਼ਾਮ ਨੂੰ ਉਸ ਦੇ ਲੜਕੇ ਨੇ ਦੱਸਿਆ ਕਿ ਉਸ ਦਾ ਕੋਰੀਅਰ ਆਉਣਾ ਸੀ ਅਤੇ ਜਦੋਂ ਉਹ ਕੋਰੀਅਰ ਲੈਣ ਲਈ ਆਪਣੇ ਲੜਕੇ ਨਾਲ ਸਾਦਿਕ ਚੌਂਕ ਪਹੁੰਚਿਆ ਤਾਂ ਉਥੇ ਪੁਲਿਸ ਨੇ ਉਸ ਨੂੰ ਫੜ੍ਹ ਲਿਆ ਅਤੇ ਸੀ.ਆਈ.ਏ ਸਟਾਫ਼ ਕੋਲ ਲੈ ਗਈ। ਬਾਅਦ ’ਚ ਰਾਤ ਨੂੰ ਪੁਲਿਸ ਨੇ ਉਨ੍ਹਾਂ ਨੂੰ ਛੱਡ ਦਿੱਤਾ ਪਰ ਬੇਟੇ ਨੂੰ ਗ੍ਰਿਫ਼ਤਾਰ ਕਰ ਲਿਆ। ਉਸ ਨੇ ਪੂਰੇ ਮਾਮਲੇ ’ਚ ਇਨਸਾਫ਼ ਦੀ ਅਪੀਲ ਕੀਤੀ ਹੈ।