ਥਾਈਲੈਂਡ ’ਚ ਬਜ਼ੁਰਗ ਸਿੱਖ ਦੀ ਦਸਤਾਰ ਉਤਾਰਨ ਦਾ ਮਾਮਲਾ: ਪ੍ਰਧਾਨ ਧਾਮੀ ਵਲੋਂ ਭਾਰਤ ਦੇ ਵਿਦੇਸ਼ ਮੰਤਰੀ ਨੂੰ ਮਾਮਲਾ ਥਾਈਲੈਂਡ ਸਰਕਾਰ ਕੋਲ ਉਠਾਉਣ ਦੀ ਅਪੀਲ
ਅੰਮ੍ਰਿਤਸਰ, 19 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਥਾਈਲੈਂਡ ਵਿਚ ਇਕ ਬਜ਼ੁਰਗ ਸਿੱਖ ਵਿਅਕਤੀ ਨਾਲ ਕੁੱਟਮਾਰ ਕਰਕੇ ਉਸ ਦੀ ਦਸਤਾਰ ਉਤਾਰੇ ਜਾਣ ਸੰਬੰਧੀ ਸੋਸ਼ਲ ਮੀਡੀਆ ’ਤੇ ਸਾਹਮਣੇ ਆ ਰਹੀ ਵੀਡੀਓ ’ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਇਸ ਘਟਨਾ ਨੂੰ ਬੇਹੱਦ ਮੰਦਭਾਗਾ ਅਤੇ ਚਿੰਤਾਜਨਕ ਕਰਾਰ ਦਿੰਦਿਆਂ ਭਾਰਤ ਦੇ ਵਿਦੇਸ਼ ਮੰਤਰੀ ਨੂੰ ਇਹ ਮਾਮਲਾ ਕੂਟਨੀਤਕ ਤੌਰ ’ਤੇ ਥਾਈਲੈਂਡ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨਾਲ ਹੀ ਥਾਈਲੈਂਡ ਦੇ ਸੰਬੰਧਿਤ ਅਧਿਕਾਰੀਆਂ ਨੂੰ ਵੀ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਰਨ ਲਈ ਆਖਿਆ ਹੈ।
ਅਜੀਤ ਡੈਸਕ
20-09-2026