21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਹਰਮੀਤ ਸਿੰਘ ਪਠਾਣਮਾਜਰਾ ਦੀ ‘ਆਪ’ ਤੋਂ ਦੂਰੀ ਮਗਰੋਂ ਭਾਰਤੀ ਜਨਤਾ ਪਾਰਟੀ ਵੱਲ ਰੁਖ ਕਮਲ ਦਾ ਫੁੱਲ ਫੜਨ ਦੇ ਦਿੱਤੇ ਸੰਕੇਤ ਧਨਵੰਤ ਸਿੰਘ

ਭੁੱਨਰਹੇੜੀ, 20 ਸਤੰਬਰ-ਹਲਕਾ ਸਨੌਰ ਦੀ ਸਿਆਸਤ ’ਚ ਇਕ ਵਾਰ ਫਿਰ ਨਵੇਂ ਸਿਆਸੀ ਸਮੀਕਰਨ ਬਣਨ ਦੀ ਚਰਚਾ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ ਦੀ ਟਿਕਟ ’ਤੇ 2022 ਵਿਚ ਸਨੌਰ ਤੋਂ ਵਿਧਾਇਕ ਬਣੇ ਹਰਮੀਤ ਸਿੰਘ ਪਠਾਣਮਾਜਰਾ ਨੇ ਹੁਣ ਭਾਰਤੀ ਜਨਤਾ ਪਾਰਟੀ ਵੱਲ ਰੁਖ ਕਰ ਲਿਆ ਹੈ।

ਅਜੀਤ ਡੈਸਕ 21-09-2026
ਭੁੱਨਰਹੇੜੀ, 20 ਸਤੰਬਰ-ਹਲਕਾ ਸਨੌਰ ਦੀ ਸਿਆਸਤ ’ਚ ਇਕ ਵਾਰ ਫਿਰ ਨਵੇਂ ਸਿਆਸੀ ਸਮੀਕਰਨ ਬਣਨ ਦੀ ਚਰਚਾ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ ਦੀ ਟਿਕਟ ’ਤੇ 2022 ਵਿਚ ਸਨੌਰ ਤੋਂ ਵਿਧਾਇਕ ਬਣੇ ਹਰਮੀਤ ਸਿੰਘ ਪਠਾਣਮਾਜਰਾ ਨੇ ਹੁਣ ਭਾਰਤੀ ਜਨਤਾ ਪਾਰਟੀ ਵੱਲ ਰੁਖ ਕਰ ਲਿਆ ਹੈ। ਸੂਤਰਾਂ ਮੁਤਾਬਕ ਹੁਣ ਹਲਕੇ ਦੀ ਸਿਆਸਤ ਵਿਚ ਨਵਾਂ ਮੋੜ ਆਵੇਗਾ। ਅਕਾਲੀ ਪਿਛੋਕੜ ਨਾਲ ਸਿਆਸੀ ਸਫ਼ਰ ਸ਼ੁਰੂ ਕਰਨ ਵਾਲੇ ਪਠਾਣਮਾਜਰਾ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਜ਼ਿਲ੍ਹਾ ਪ੍ਰਧਾਨ ਤੇ ਪੰਚਾਇਤ ਸੰਮਤੀ ਭੁੱਨਰਹੇੜੀ ਦੇ ਚੇਅਰਮੈਨ ਰਹਿ ਚੁੱਕੇ ਹਨ । ਸਨੌਰ ਤੋਂ ਵਿਧਾਨ ਸਭਾ ਟਿਕਟ ਨਾ ਮਿਲਣ ਮਗਰੋਂ ਉਨ੍ਹਾਂ ਨੇ 2017 ਵਿਚ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ ਪਰ ਕਾਮਯਾਬੀ ਨਹੀਂ ਮਿਲੀ। ਇਸ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਸਨੌਰ ਤੋਂ ਜਿੱਤ ਦਰਜ ਕਰਕੇ ਪਹਿਲੀ ਵਾਰ ਵਿਧਾਨ ਸਭਾ ਵਿਚ ਪੁੱਜੇ ਸਨ ਪਰ ਪਿਛਲੇ ਕਰੀਬ ਡੇਢ ਸਾਲ ਤੋਂ ਪਠਾਣਮਾਜਰਾ ਦੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨਾਲ ਦੂਰੀ ਸਿਆਸੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਮਈ 2026 ਵਿਚ ਉਨ੍ਹਾਂ ਨੂੰ ਇਕ ਮਾਮਲੇ ਵਿਚ ਹਾਈਕੋਰਟ ਤੋਂ ਜ਼ਮਾਨਤ ਮਿਲੀ ਤੇ ਬਾਅਦ ਵਿਚ ਉਹ ਜੇਲ੍ਹ ਤੋਂ ਬਾਹਰ ਆਏ। ਇਸੇ ਦੌਰਾਨ ਜੂਨ ਮਹੀਨੇ ਵਿਚ ਪਠਾਣਮਾਜਰਾ ਦੇ ਨਿੱਜੀ ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਸਮੇਤ ਵੱਖ-ਵੱਖ ਸਿਆਸੀ ਆਗੂਆਂ ਦੀ ਸ਼ਮੂਲੀਅਤ ਵੀ ਚਰਚਾ ਵਿਚ ਰਹੀ ਸੀ ਪਰ ਹੁਣ ਪਠਾਣਮਾਜਰਾ ਦੇ ਭਾਜਪਾ ਵਿਚ ਜਾਣ ਦੀ ਤਿਆਰੀ ਦੀ ਸੰਭਾਵਨਾ ਬਣ ਗਈ ਜਾਪਦੀ ਹੈ। ਖਾਸ ਗੱਲ ਇਹ ਹੈ ਕਿ ਹਾਲ ਹੀ ਵਿਚ ਸਨੌਰ ਨਗਰ ਕੌਂਸਲ ਦੇ ਪ੍ਰਧਾਨ ਤੇ ‘ਆਪ’ ਆਗੂ ਪ੍ਰਦੀਪ ਜੋਸ਼ਨ ਵੀ ਆਪਣੇ ਸਮਰਥਕਾਂ ਸਮੇਤ ਭਾਜਪਾ ਵਿਚ ਸ਼ਾਮਿਲ ਹੋ ਚੁੱਕੇ ਹਨ। ਪਠਾਣਮਾਜਰਾ ਦੇ ਸਿਆਸੀ ਸਫ਼ਰ ਦੀ ਇਕ ਹੋਰ ਵੱਡੀ ਤਬਦੀਲੀ ਹੋਵੇਗੀ।
ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਬਣੇ 1.26 ਕਰੋੜ ਕਾਰਡਾਂ ਦੀ ਵੰਡ ਦੀ ਸ਼ੁਰੂਆਤ ਅਗਲੀ ਖ਼ਬਰ ਸਰਹੱਦੀ ਪਿੰਡ ਸੈਦਪੁਰ ਖੁਰਦ ’ਚ ਨੌਜਵਾਨ ਦੀ ਕੁੱਟਮਾਰ ਉਪਰੰਤ ਹੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।