22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਬੇਕਾਬੂ ਹੋਈ ਕਾਰ ਮਕਾਨ ਨਾਲ ਟਕਰਾਈ, ਬੱਚੇ ਸਮੇਤ 3 ਮੌਤਾਂ

ਠੱਠੀ ਭਾਈ (ਮੋਗਾ), 21 ਸਤੰਬਰ (ਜਗਰੂਪ ਸਿੰਘ ਮਠਾੜੂ)-ਫਰੀਦਕੋਟ ਜ਼ਿਲ੍ਹੇ ਦੇ ਪਿੰਡ ਸਿਵੀਆਂ ਤੋਂ ਬਾਘਾ ਪੁਰਾਣਾ ਹਲਕੇ ਦੇ ਪਿੰਡ ਮੱਲਕੇ ਵੱਲ ਆ ਰਹੀ ਇਕ ਕਾਰ ਦੇ ਹਾਦਸਾਗ੍ਰਸਤ ਹੋ ਜਾਣ ਕਾਰਨ 8 ਸਾਲਾ ਬੱਚੇ ਸਮੇਤ ਤਿੰਨ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂ ਕਿ ਇਕ ਗੰਭੀਰ ਜ਼ਖਮੀ ਹੋ ਗਿਆ। ਕਾਰ ਵਿਚ ਡਰਾਈਵਰ ਸਮੇਤ ਪੰਜ ਵਿਅਕਤੀ ਸਵਾਰ ਦੱਸੇ ਜਾ ਰਹੇ ਹਨ।

ਅਜੀਤ ਡੈਸਕ 22-09-2026
ਠੱਠੀ ਭਾਈ (ਮੋਗਾ), 21 ਸਤੰਬਰ (ਜਗਰੂਪ ਸਿੰਘ ਮਠਾੜੂ)-ਫਰੀਦਕੋਟ ਜ਼ਿਲ੍ਹੇ ਦੇ ਪਿੰਡ ਸਿਵੀਆਂ ਤੋਂ ਬਾਘਾ ਪੁਰਾਣਾ ਹਲਕੇ ਦੇ ਪਿੰਡ ਮੱਲਕੇ ਵੱਲ ਆ ਰਹੀ ਇਕ ਕਾਰ ਦੇ ਹਾਦਸਾਗ੍ਰਸਤ ਹੋ ਜਾਣ ਕਾਰਨ 8 ਸਾਲਾ ਬੱਚੇ ਸਮੇਤ ਤਿੰਨ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂ ਕਿ ਇਕ ਗੰਭੀਰ ਜ਼ਖਮੀ ਹੋ ਗਿਆ। ਕਾਰ ਵਿਚ ਡਰਾਈਵਰ ਸਮੇਤ ਪੰਜ ਵਿਅਕਤੀ ਸਵਾਰ ਦੱਸੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਕਾਰ ਸਿਵੀਆਂ ਤੋਂ ਮੱਲਕੇ ਨੂੰ ਆਉਂਦੀ ਲਿੰਕ ਸੜਕ ’ਤੇ ਆ ਰਹੀ ਸੀ ਕਿ ਰਸਤੇ ਵਿਚ ਬੇਕਾਬੂ ਹੋ ਕੇ ਇਕ ਮਕਾਨ ਨਾਲ ਜਾ ਟਕਰਾਈ। ਮ੍ਰਿਤਕਾਂ ਵਿਚ 8 ਸਾਲਾ ਬੱਚੇ ਸਮੇਤ ਕੁਲਦੀਪ ਸਿੰਘ ਵਾਸੀ ਗੁਰੂਸਰ ਮਾੜੀ ਅਤੇ ਕਾਲਾ ਸਿੰਘ ਵਾਸੀ ਕੌਣੀ ਦੇ ਨਾਂਅ ਦੱਸੇ ਜਾ ਰਹੇ ਹਨ ਜਦੋਂ ਕਿ ਤੀਜੇ ਮ੍ਰਿਤਕ ਦੀ ਪਹਿਚਾਣ ਸਬੰਧੀ ਜਾਣਕਾਰੀ ਨਹੀਂ ਮਿਲੀ। ਲੋਕ ਮੌਕੇ ’ਤੇ ਇਕੱਠੇ ਹੋ ਗਏ ਅਤੇ ਕਾਰ ਵਿਚ ਖੂਨ ਨਾਲ ਲੱਥ ਪੱਥ ਫਸੇ ਵਿਅਕਤੀਆਂ ਨੂੰ ਬਾਹਰ ਕੱਢਿਆ। ਗੰਭੀਰ ਜ਼ਖਮੀ ਵਿਅਕਤੀ ਨੂੰ ਤੁਰੰਤ ਇਲਾਜ ਲਈ ਹਸਪਤਾਲ ਭੇਜਿਆ ਗਿਆ। ਪ੍ਰਤੱਖ ਦਰਸ਼ੀਆਂ ਅਨੁਸਾਰ ਕਾਰ ਚਾਲਕ ਕਥਿਤ ਤੌਰ ’ਤੇ ਨਸ਼ੇ ਦੀ ਹਾਲਤ ਵਿਚ ਸੀ। ਦੱਸਿਆ ਜਾ ਰਿਹਾ ਹੈ ਕਿ ਕਾਰ ਚਾਲਕ ਇਸ ਹਾਦਸੇ ਵਿਚ ਬਚ ਗਿਆ। ਹਾਦਸੇ ਸਬੰਧੀ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ ਅਗਲੀ ਖ਼ਬਰ ਔਰਤ ਨਾਲ ਜਬਰ ਜਨਾਹ, 4 ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।