22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਡਾ. ਵਿਜੇ ਸਤਬੀਰ ਸਿੰਘ ਤੇ ਵਫ਼ਦ ਵਲੋਂ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਮੁਲਾਕਾਤ

ਬਟਾਲਾ, 21 ਸਤੰਬਰ (ਸਤਿੰਦਰ ਸਿੰਘ)-ਤਖ਼ਤ ਸੱਚਖੰਡ ਬੋਰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਮੁੱਖ ਪ੍ਰਸ਼ਾਸਕ ਡਾ. ਵਿਜੇ ਸਤਬੀਰ ਸਿੰਘ ਤੇ ਵਫ਼ਦ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।

ਅਜੀਤ ਡੈਸਕ 22-09-2026
ਬਟਾਲਾ, 21 ਸਤੰਬਰ (ਸਤਿੰਦਰ ਸਿੰਘ)-ਤਖ਼ਤ ਸੱਚਖੰਡ ਬੋਰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਮੁੱਖ ਪ੍ਰਸ਼ਾਸਕ ਡਾ. ਵਿਜੇ ਸਤਬੀਰ ਸਿੰਘ ਤੇ ਵਫ਼ਦ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਵਫ਼ਦ ਨੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਤੇ ਮਹਾਂਰਾਸ਼ਟਰ ਸਰਕਾਰ ਦਾ ਮਹਾਰਾਸ਼ਟਰ ਵਿਚ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਤਾਬਦੀ ਮਨਾਉਣ ਲਈ ਧੰਨਵਾਦ ਕੀਤਾ। ਇਸ ਸਬੰਧੀ ਡਾ. ਵਿਜੇ ਸਤਬੀਰ ਸਿੰਘ ਨੇ ਦੱਸਿਆ ਕਿ ਜਲਦੀ ਹੀ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਤਾਬਦੀ ਮਨਾਉਣ ਲਈ ਦਿੱਲੀ ਵਿਚ ਧੰਨਵਾਦ ਕੀਤਾ ਜਾਵੇਗਾ। ਇਸ ਮੌਕੇ ਵਫ਼ਦ ਵਿਚ ਸਲਾਹਕਾਰ ਜਸਵੰਤ ਸਿੰਘ ਬੌਬੀ, ਇੰਟਰਨੈਸ਼ਨਲ ਕੌਂਸਲ ਆਫ਼ ਪੰਜਾਬੀ ਦੇ ਸਕੱਤਰ ਗੁਰਮੀਤ ਸਿੰਘ ਅਤੇ ਪੰਜਾਬੀ ਪ੍ਰਮੋਸ਼ਨ ਕੌਂਸਲ ਦੇ ਮੁੱਖ ਸਰਪ੍ਰਸਤ ਐਮ.ਪੀ. ਸਿੰਘ ਆਦਿ ਸ਼ਾਮਲ ਸਨ।
ਪਿਛਲੀ ਖ਼ਬਰ ਮੋਹਨਜੀਤ ਮਾਮਲੇ ’ਚ ਪੁਲਿਸ ਨੇ ਹਾਈ ਕੋਰਟ ’ਚ ਜਵਾਬ ਕੀਤਾ ਦਾਖ਼ਲ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ 2 ਅਕਤੂਬਰ ਨੂੰ ਕੱਢਿਆ ਜਾਵੇਗਾ ਵਿਸ਼ਾਲ ‘ ਬੰਦੀ ਸਿੰਘ ਰਿਹਾਈ ਮਾਰਚ ’- ਕੌਮੀ ਇਨਸਾਫ਼ ਮੋਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।