23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪਾਕਿ ’ ਚ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਪਹਿਲੀ ਪਾਤਿਸ਼ਾਹੀ ਦਾ ਜੋਤੀ ਜੋਤਿ ਪੁਰਬ ਸਮਾਗਮ ਦੌਰਾਨ ਬੁਲਾਰਿਆਂ ਨੇ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਦੀ ਕੀਤੀ ਮੰਗ

ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ)-ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਰਤਾਰਪੁਰ ਪ੍ਰਾਜੈਕਟ ਮੈਨੇਜਮੈਂਟ ਯੂਨਿਟ ਵਲੋਂ ਸਾਂਝੇ ਤੌਰ ’ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਾਵਨ ਜੋਤੀ ਜੋਤਿ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜੋਤੀ ਜੋਤਿ ਪੁਰਬ ਨੂੰ ਸਮਰਪਿਤ 20 ਸਤੰਬਰ ਨੂੰ ਅਖੰਡ ਪਾਠ ਦੀ ਹੋਈ ਅਰੰਭਤਾ ਉਪਰੰਤ ਅੱਜ ਸਵੇਰੇ ਭੋਗ ਪਾਏ ਗਏ ।

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਰਾਤ ਵੇਲੇ ਦਾ ਦ੍ਰਿਸ਼। ਤਸਵੀਰ ਰਾਹੀਂ : ਸੁਰਿੰਦਰ ਕੋਛੜ 23-09-2026
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ)-ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਰਤਾਰਪੁਰ ਪ੍ਰਾਜੈਕਟ ਮੈਨੇਜਮੈਂਟ ਯੂਨਿਟ ਵਲੋਂ ਸਾਂਝੇ ਤੌਰ ’ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਾਵਨ ਜੋਤੀ ਜੋਤਿ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜੋਤੀ ਜੋਤਿ ਪੁਰਬ ਨੂੰ ਸਮਰਪਿਤ 20 ਸਤੰਬਰ ਨੂੰ ਅਖੰਡ ਪਾਠ ਦੀ ਹੋਈ ਅਰੰਭਤਾ ਉਪਰੰਤ ਅੱਜ ਸਵੇਰੇ ਭੋਗ ਪਾਏ ਗਏ । ਸੰਪੂਰਨਤਾ ਦੀ ਅਰਦਾਸ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੋਬਿੰਦ ਸਿੰਘ ਨੇ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀਆਂ ਤੇ ਕੀਰਤਨੀ ਜਥਿਆਂ ਨੇ ਕੀਰਤਨ ਕੀਤਾ। ਧਾਰਮਿਕ ਸਮਾਗਮ ’ਚ ਲਹਿੰਦੇ ਪੰਜਾਬ ਦੇ ਘੱਟ-ਗਿਣਤੀ ਮਾਮਲਿਆਂ ਬਾਰੇ ਸੂਬਾਈ ਮੰਤਰੀ ਰਮੇਸ਼ ਸਿੰਘ ਅਰੋੜਾ, ਇੰਦਰਜੀਤ ਸਿੰਘ ਅਰੋੜਾ, ਦੀਪਕ ਸਿੰਘ, ਪੀ. ਐਮ. ਯੂ. ਦੇ ਸੀ. ਈ. ਓ. ਅਬੂ ਬਕਰ ਆਫ਼ਤਾਬ ਕੁਰੈਸ਼ੀ ਆਦਿ ਹਾਜ਼ਰ ਸਨ । ਅੱਜ ਸਮਾਗਮ ਦੌਰਾਨ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਨੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤ ਸਰਕਾਰ ਤੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਨੂੰ ਦੁਹਰਾਇਆ। ਅਬੂ ਬਕਰ ਆਫ਼ਤਾਬ ਕੁਰੈਸ਼ੀ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਸਿੱਖ ਮੁਸਲਿਮ ਸਾਂਝ ਦਾ ਅਦਭੁਤ ਨਮੂਨਾ ਅਤੇ ਕਰਤਾਰਪੁਰ ਲਾਂਘੇ ਨੂੰ ‘ਆਸ ਦਾ ਲਾਂਘਾ’ ਦੱਸਿਆ। ਇਸ ਤੋਂ ਪਹਿਲਾਂ ਲੰਘੇ ਦਿਨ ਦੇਰ ਸ਼ਾਮ ਪੰਜ ਪਿਆਰਿਆਂ ਦੀ ਅਗਵਾਈ ਤੇ ਨਵੀਂ ਬਣਾਈ ਪਾਲਕੀ ਸਾਹਿਬ ਵਾਲੀ ਬੱਸ ’ਚ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਆਰੰਭ ਹੋ ਕੇ ਭਾਰਤ-ਪਾਕਿ ਸਰਹੱਦ ਦੇ ਜ਼ੀਰੋ ਪੁਆਇੰਟ ਵਿਖੇ ਸੰਪੰਨ ਹੋਇਆ।
ਪਿਛਲੀ ਖ਼ਬਰ ਗ੍ਰਿਫ਼ਤਾਰੀ ਦਾ ਕਾਰਨ ਲਿਖਤੀ ਰੂਪ ’ਚ ਦੱਸਣਾ ਲਾਜ਼ਮੀ-ਸੁਪਰੀਮ ਕੋਰਟ ਅਗਲੀ ਖ਼ਬਰ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1643.11 ਫੁੱਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।