23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

2029 ਤੱਕ ਭਾਰਤ ’ਚੋਂ ਸਮਾਪਤ ਕਰ ਦਿੱਤਾ ਜਾਵੇਗਾ ਨਸ਼ੇ ਦਾ ਕਾਰੋਬਾਰ-ਅਮਿਤ ਸ਼ਾਹ

ਨਵੀਂ ਦਿੱਲੀ, 22 ਸਤੰਬਰ (ਪੀ. ਟੀ.

ਏ.ਐਨ.ਟੀ.ਐਫ. ਦੇ ਮੁਖੀਆਂ ਦੀ ਕੌਮੀ ਕਾਨਫ਼ਰੰਸ ਦੌਰਾਨ ਸੰਬੋਧਨ ਕਰਦੇ ਅਮਿਤ ਸ਼ਾਹ। 23-09-2026
ਨਵੀਂ ਦਿੱਲੀ, 22 ਸਤੰਬਰ (ਪੀ.ਟੀ.ਆਈ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਕਿਹਾ ਕਿ ਸਰਕਾਰ ਨੇ 2029 ਤੱਕ ਭਾਰਤ ਨੂੰ ਨਸ਼ਿਆਂ ਤੋਂ ਪੂਰੀ ਤਰ੍ਹਾਂ ਮੁਕਤ ਕਰਨ ਲਈ ਫੈਸਲਾਕੁੰਨ ਜੰਗ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਦੇਸ਼ ਲਈ ਸਭ ਤੋਂ ਗੰਭੀਰ ਖ਼ਤਰਿਆਂ ’ਚੋਂ ਇੱਕ ਮੰਨਦਿਆਂ ਹੁਣ ਕਾਰਵਾਈ ਲਈ ਸਪਸ਼ਟ ਟੀਚੇ, ਸਮਾਂ-ਸੀਮਾ ਅਤੇ ਜਵਾਬਦੇਹੀ ਤੈਅ ਕੀਤੀ ਜਾਵੇਗੀ। ਨਸ਼ਾ ਰੋਕੂ ਟਾਸਕ ਫੋਰਸ (ਏ.ਐਨ.ਟੀ.ਐਫ.) ਦੇ ਮੁਖੀਆਂ ਦੀ ਤੀਜੀ ਕੌਮੀ ਕਾਨਫ਼ਰੰਸ ਦਾ ਉਦਘਾਟਨ ਕਰਦਿਆਂ ਅਮਿਤ ਸ਼ਾਹ ਨੇ ਕਿਹਾ ਕਿ 31 ਦਸੰਬਰ, 2029 ਤੱਕ ਦੇਸ਼ ’ਚੋਂ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਾਂਝੇ ਤੌਰ ’ਤੇ ਕੰਮ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਹੁਣ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਸਿਰਫ਼ ਨਸ਼ੀਲੇ ਪਦਾਰਥ ਜ਼ਬਤ ਕਰਨ ਤੱਕ ਸੀਮਤ ਰੱਖਣ ਦੀ ਬਜਾਏ ਪੂਰੇ ਅਪਰਾਧਿਕ ਨੈੱਟਵਰਕ ਨੂੰ ਤੋੜਨ ’ਤੇ ਧਿਆਨ ਦੇਣਾ ਹੋਵੇਗਾ। ਉਨ੍ਹਾਂ ਕਿਹਾ ਕਿ ‘ਮੀਟਿੰਗ ਤੋਂ ਮਿਸ਼ਨ, ਰਿਪੋਰਟਿੰਗ ਤੋਂ ਨਤੀਜੇ, ਜ਼ਬਤੀ ਤੋਂ ਨੈੱਟਵਰਕ ਤੋੜਨ ਅਤੇ ਕੇਸ ਤੋਂ ਸਜ਼ਾ ਤੱਕ’ ਅੱਗੇ ਵਧਣਾ ਹੋਵੇਗਾ। ਉਨ੍ਹਾਂ ਦੱਸਿਆ ਕਿ 35 ਤੋਂ ਵੱਧ ਵਿਭਾਗਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ‘ਵਿਜ਼ਨ ਡਾਕੂਮੈਂਟ 2026-2029’ ਤਿਆਰ ਕੀਤਾ ਗਿਆ ਹੈ, ਜਿਸ ਵਿਚ ਸੂਬਿਆਂ ਅਤੇ ਹੋਰ ਸੰਬੰਧਿਤ ਧਿਰਾਂ ਲਈ ਟੀਚੇ ਤੇ ਸਮਾਂ-ਸੀਮਾਵਾਂ ਤੈਅ ਕੀਤੀਆਂ ਗਈਆਂ ਹਨ। ਗ੍ਰਹਿ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਕੇਂਦਰੀ ਗ੍ਰਹਿ ਮੰਤਰਾਲਾ ਜਾਂ ਨਾਰਕੋਟਿਕਸ ਕੰਟਰੋਲ ਬਿਊਰੋ (ਐਨ.ਸੀ.ਬੀ.) ਇਕੱਲੇ ਨਹੀਂ ਨਜਿੱਠ ਸਕਦੇ। ਇਸ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਦੇ ਸਾਰੇ ਵਿਭਾਗਾਂ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਸਕੂਲ ਪ੍ਰਿੰਸੀਪਲ ਤੋਂ ਲੈ ਕੇ ਪਿੰਡ ਦੇ ਪਟਵਾਰੀ, ਪੁਲਿਸ ਅਧਿਕਾਰੀਆਂ, ਡੀ.ਜੀ.ਪੀ. ਅਤੇ ਮੁੱਖ ਸਕੱਤਰ ਤੱਕ ਸਾਰਿਆਂ ਨੂੰ ਇੱਕੋ ਦਿਸ਼ਾ ’ਚ ਕੰਮ ਕਰਨਾ ਹੋਵੇਗਾ। ਇਸ ਮੌਕੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਲਈ ਟੀ.ਵੀ. ਇਸ਼ਤਿਹਾਰ ਜਾਰੀ ਕੀਤੇ ਗਏ ਅਤੇ ਲਖਨਊ ਤੇ ਦੇਹਰਾਦੂਨ ਵਿਚ ਐਨ. ਸੀ. ਬੀ. ਦੇ ਨਵੇਂ ਜ਼ੋਨਲ ਕੰਪਲੈਕਸਾਂ ਦਾ ਨੀਂਹ ਪੱਥਰ ਰੱਖਿਆ ਗਿਆ। ਵਧੀਆ ਕਾਰਗੁਜ਼ਾਰੀ ਵਾਲੀਆਂ ਸੂਬਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਏ.ਐਨ.ਟੀ.ਐਫ. ਇਕਾਈਆਂ ਨੂੰ ਸਨਮਾਨਿਤ ਕਰਨ ਦੇ ਨਾਲ ਐਨ.ਸੀ.ਬੀ. ਦੀ ਨਵੀਂ ਵੈੱਬਸਾਈਟ ਵੀ ਲਾਂਚ ਕੀਤੀ ਗਈ। ਐਨ.ਸੀ.ਬੀ.ਵਲੋਂ ਕਰਵਾਈ ਜਾ ਰਹੀ ਦੋ ਦਿਨਾਂ ਕਾਨਫਰੰਸ ਵਿਚ 36 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਏ.ਐਨ.ਟੀ.ਐਫ. ਮੁਖੀ, ਸਰਕਾਰੀ ਵਿਭਾਗਾਂ ਦੇ ਨੁਮਾਇੰਦੇ ਅਤੇ ਹੋਰ ਹਿੱਸੇਦਾਰ ਸ਼ਮੂਲੀਅਤ ਕਰ ਰਹੇ ਹਨ।
ਪਿਛਲੀ ਖ਼ਬਰ ਅਯੁੱਧਿਆ ਰਾਮ ਮੰਦਰ ਦਾਨ ਮਾਮਲਾ: ਐੱਸ.ਆਈ.ਟੀ. ਨੂੰ ਨਕਦੀ ਕੱਢਣ ਦੇ 105 ਮਾਮਲੇ ਮਿਲੇ ਅਗਲੀ ਖ਼ਬਰ ਭਾਰਤ ਵਲੋਂ ਅਫਗਾਨਿਸਤਾਨ ’ਤੇ ਪਾਕਿਸਤਾਨੀ ਹਵਾਈ ਹਮਲਿਆਂ ਦੀ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।