24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਈ. ਡੀ. ਵਲੋਂ ਮੁਹਾਲੀ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੀ ਦਸਤਕ

ਐੱਸ. ਏ.

ਅਜੀਤ ਡੈਸਕ 24-09-2026
ਐੱਸ. ਏ. ਐੱਸ. ਨਗਰ, 23 ਸਤੰਬਰ (ਕਪਿਲ ਵਧਵਾ)-ਗਮਾਡਾ ਦਫ਼ਤਰ ਵਿਖੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਕਾਰਵਾਈ ਦੇ ਵਿਚਕਾਰ ਬੁੱਧਵਾਰ ਦੁਪਹਿਰ ਕਰੀਬ 2.30 ਵਜੇ ਈ.ਡੀ. ਦੀ ਇਕ ਟੀਮ ਨੇ ਮੁਹਾਲੀ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੀ ਦਸਤਕ ਦਿੱਤੀ । ਸੂਤਰਾਂ ਅਨੁਸਾਰ ਟੀਮ ਡੀ.ਆਈ.ਜੀ. ਦਫ਼ਤਰ ਵੱਲ ਗਈ ਤੇ ਟੀਮ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਹੁੰਚਣ ਦੀ ਸੂਚਨਾ ਮਿਲਦਿਆਂ ਹੀ ਕੰਪਲੈਕਸ ਵਿਚ ਹਲਚਲ ਪੈਦਾ ਹੋ ਗਈ ਤੇ ਕਈ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਸਰਗਰਮ ਨਜ਼ਰ ਆਏ । ਈ.ਡੀ. ਦੀ ਇਹ ਸਰਗਰਮੀ ਪੰਜਾਬ ਪੁਲਿਸ ਦੇ ਤਤਕਾਲੀ ਰੋਪੜ ਰੇਂਜ ਦੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਨਾਲ ਸੰਬੰਧਿਤ ਹਵਾਲਾ ਰਾਸ਼ੀ ਮਾਮਲੇ ਵਿਚ ਚੱਲ ਰਹੀ ਜਾਂਚ ਨਾਲ ਜੋੜੀ ਜਾ ਰਹੀ ਹੈ।
ਪਿਛਲੀ ਖ਼ਬਰ ਗੰਭੀਰਤਾ ਨਾਲ ਵਿਚਾਰ ਕਰਨ ਦਾ ਮਾਮਲਾ-ਮਨੀਸ਼ ਤਿਵਾੜੀ ਅਗਲੀ ਖ਼ਬਰ 2 ਚੋਣ ਕਮਿਸ਼ਨਰਾਂ ਨੇ 10 ਮਹੀਨਿਆਂ ’ਚ 14 ਵਾਰ ਇਤਰਾਜ਼ ਪ੍ਰਗਟਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।