25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸਚਿਨ ਪਾਇਲਟ ਵਲੋਂ ਵੋਟ ਚੋਰੀ ਦੇ ਮੁੱਦੇ ’ਤੇ ਪੰਜਾਬ ਕਾਂਗਰਸ ਦੀ ਅਹਿਮ ਬੈਠਕ

ਚੰਡੀਗੜ੍ਹ 24 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਵਲੋਂ ‘ਵੋਟ ਚੋਰੀ’ ਦੇ ਮੁੱਦੇ ਨੂੰ ਲੈ ਕੇ ਅੱਜ ਸੂਬਾ ਪੱਧਰੀ ਅਹਿਮ ਬੈਠਕ ਕੀਤੀ ਗਈ। ਬੈਠਕ ਦੀ ਪ੍ਰਧਾਨਗੀ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਕੀਤੀ।

ਅਜੀਤ ਡੈਸਕ 25-09-2026
ਚੰਡੀਗੜ੍ਹ 24 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਵਲੋਂ ‘ਵੋਟ ਚੋਰੀ’ ਦੇ ਮੁੱਦੇ ਨੂੰ ਲੈ ਕੇ ਅੱਜ ਸੂਬਾ ਪੱਧਰੀ ਅਹਿਮ ਬੈਠਕ ਕੀਤੀ ਗਈ। ਬੈਠਕ ਦੀ ਪ੍ਰਧਾਨਗੀ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਕੀਤੀ। ਆਨਲਾਈਨ ਹੋਈ ਇਸ ਮੀਟਿੰਗ ਦੌਰਾਨ ਲੋਕਤੰਤਰ ਤੇ ਸੰਵਿਧਾਨ ਦੀ ਰੱਖਿਆ ਦੇ ਨਾਲ-ਨਾਲ ਵੋਟਰਾਂ ਦੇ ਅਧਿਕਾਰਾਂ ਅਤੇ ਲੋਕਤੰਤਰਿਕ ਸੰਸਥਾਵਾਂ ਦੀ ਨਿਰਪੱਖਤਾ ਨਾਲ ਜੁੜੇ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਬੈਠਕ ਤੋਂ ਬਾਅਦ ਪੰਜਾਬ ਕਾਂਗਰਸ ਨੇ ਐਲਾਨ ਕੀਤਾ ਕਿ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਕੱਲ੍ਹ ਸੂਬੇ ਵਿਚ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਸਵੇਰੇ 11 ਵਜੇ ਕਾਂਗਰਸ ਦੇ ਆਗੂ ਤੇ ਵਰਕਰ ਮਾਰਚ ਕੱਢਣਗੇ, ਜਿਸ ਦੀ ਅਗਵਾਈ ਸਚਿਨ ਪਾਇਲਟ ਕਰਨਗੇ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਵਲੋਂ ਲੋਕਾਂ ਦੇ ਵੋਟ ਦੇ ਅਧਿਕਾਰ ਅਤੇ ਲੋਕਤੰਤਰਿਕ ਸੰਸਥਾਵਾਂ ਦੀ ਨਿਰਪੱਖਤਾ ਲਈ ਆਵਾਜ਼ ਬੁਲੰਦ ਕੀਤੀ ਜਾਵੇਗੀ। ਕਾਂਗਰਸ ਵਲੋਂ ਕੱਲ੍ਹ ਹੋਣ ਵਾਲੇ ਮਾਰਚ ਨੂੰ ‘ਵੋਟ ਚੋਰੀ’ ਦੇ ਮੁੱਦੇ ’ਤੇ ਆਪਣੇ ਵਿਰੋਧ ਨੂੰ ਹੋਰ ਤਿੱਖਾ ਕਰਨ ਦੀ ਦਿਸ਼ਾ ਵਿਚ ਇਕ ਅਹਿਮ ਕਦਮ ਵਜੋਂ ਪੇਸ਼ ਕੀਤਾ ਜਾ ਰਿਹਾ ਹੈ। ਸਚਿਨ ਪਾਇਲਟ ਨੇ ਕਿਹਾ ਕਿ ਬਰਨਾਲਾ ਦੇ ਧਨੌਲਾ ਥਾਣੇ ਵਿਚ ਇਕ ਨੌਜਵਾਨ ਨੇ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਨੌਜਵਾਨ ਜੋਬਨ ਸਿੰਘ ਨੇ ਸੋਸ਼ਲ ਮੀਡੀਆ ’ਤੇ ਜਾਰੀ ਕੀਤੀ ਵੀਡੀਓ ਵਿਚ ਇਕ ਪੁਲਿਸ ਮੁਲਾਜ਼ਮ ’ਤੇ ਰਿਸ਼ਵਤ ਮੰਗਣ ਤੇ ਉਸ ਨੂੰ ਪਰੇਸ਼ਾਨ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਆਪਣੀ ਜਾਰੀ ਕੀਤੀ ਵੀਡੀਓ ਵਿਚ ਨੌਜਵਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਗ੍ਰਹਿ ਹਲਕੇ ਧੂਰੀ ਵਿਚ ਇਕ ਪਟਵਾਰੀ ’ਤੇ ਵੀ ਰਿਸ਼ਵਤਖੋਰੀ ਦੇ ਦੋਸ਼ ਲਗਾਏ ਹਨ। ਨੌਜਵਾਨ ਵਲੋਂ ਲਗਾਏ ਗਏ ਦੋਵੇਂ ਦੋਸ਼ ਗੰਭੀਰ ਹਨ। ਜੇਕਰ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕੇ ਵਿਚ ਹੀ ਭ੍ਰਿਸ਼ਟਾਚਾਰ ਦੇ ਦੋਸ਼ ਸਾਹਮਣੇ ਆ ਰਹੇ ਹਨ ਤਾਂ ਇਹ ਸਿਰਫ਼ ਮੰਦਭਾਗਾ ਹੀ ਨਹੀਂ, ਸਗੋਂ ਬੇਹੱਦ ਗੰਭੀਰ ਮਾਮਲਾ ਹੈ, ਜਿਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।
ਪਿਛਲੀ ਖ਼ਬਰ ਗੈਰ - ਕਾਨੂੰਨੀ ਰੇਤ ਮਾਈਨਿੰਗ ਦੀ ਕੇਂਦਰੀ ਜਾਂਚ ਕਰਵਾਈ ਜਾਵੇ - ਸੁਖਬੀਰ ਸਿੰਘ ਅਗਲੀ ਖ਼ਬਰ ਈ.ਡੀ. ਦੀ 26 ਥਾਵਾਂ ’ਤੇ ਚੱਲੀ ਛਾਪੇਮਾਰੀ 48 ਘੰਟਿਆਂ ਬਾਅਦ ਹੋਈ ਖ਼ਤਮ ਹਰਕਵਲਜੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।